ਪੜਚੋਲ ਕਰੋ

USA ਤੋਂ ਚਲਾਇਆ ਜਾ ਰਿਹਾ ਸੀ ਡਰੱਗ ਰੈਕੇਟ, ਇਸ ਕੁੜੀ ਨੇ ਸ੍ਰੀਨਗਰ ਤੋਂ ਲਿਆਂਦੀ ਸਪਲਾਈ, 18 ਕਿਲੋ ਹੈਰੋਇਨ ਪੁਲਿਸ ਨੇ ਇੰਝ ਫੜੀ

Busted the drug racket - ਅਮਰੀਕਾ ਤੋਂ ਚਲਾਏ ਜਾ ਰਹੇ ਡਰੱਗ ਰੈਕੇਟ ਦਾ ਪਰਦਾਫਾਸ਼ ਕਰ ਦਿੱਤਾ ਹੈ। ਜਿਸ ਦੇ ਤਹਿਤ ਪੁਲਿਸ ਨੇ ਪੁਲੀਸ ਨੇ ਇੱਕ ਔਰਤ ਸਣੇ ਇਸ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 80 ਕਰੋੜ ਰੁਪਏ...

Gurdsapur police Busted the drug racket - ਪੰਜਾਬ ਪੁਲਿਸ ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ। ਡਰੱਗ ਮਾਮਲੇ ਵਿੱਚ ਗੁਰਦਾਸਪੁਰ ਪੁਲਿਸ ਵੱਲੋਂ ਵੱਡੀ ਰਿਕਵਰੀ ਕੀਤੀ ਤੇ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੰਜਾਬ ਪੁਲਿਸ ਨੇ ਅਮਰੀਕਾ ਤੋਂ ਚਲਾਏ ਜਾ ਰਹੇ ਡਰੱਗ ਰੈਕੇਟ ਦਾ ਪਰਦਾਫਾਸ਼ ਕਰ ਦਿੱਤਾ ਹੈ। ਜਿਸ ਦੇ ਤਹਿਤ ਪੁਲਿਸ ਨੇ ਪੁਲੀਸ ਨੇ ਇੱਕ ਔਰਤ ਸਣੇ ਇਸ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 80 ਕਰੋੜ ਰੁਪਏ ਦੇ ਮੁੱਲ ਦੀ 18 ਕਿੱਲ ਹੈਰੋਇਨ ਬਰਾਮਦ ਕੀਤੀ ਹੈ। 

ਗ੍ਰਿਫ਼ਤਾਰ ਔਰਤ ਦੇ ਸਬੰਧ ਕ੍ਰੋਏਸ਼ੀਆ ਮੁਲਕ ਨਾਲ ਦੱਸੇ ਗਏ ਹਨ। ਇਸ ਗਰੋਹ ਦੀ ਕਾਰਵਾਈ ਅਮਰੀਕਾ ਬੈਠਾ ਮਨਦੀਪ ਸਿੰਘ ਧਾਲੀਵਾਲ ਚਲਾ ਰਿਹਾ ਸੀ ਜੋ ਗ੍ਰਿਫ਼ਤਾਰ ਕੀਤੀ ਗਈ ਤਿੱਕੜੀ ਨਾਲ ਲਗਾਤਾਰ ਫ਼ੋਨ ਰਾਹੀਂ ਸੰਪਰਕ ਵਿੱਚ ਸੀ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਟਵੀਟ ਕਰਕੇ ਦਿੱਤੀ ਗਈ। 

ਪੰਜਾਬ ਪੁਲੀਸ ਵੱਲੋਂ ਖ਼ੁਫ਼ੀਆ ਏਜੰਸੀਆਂ 'ਰਾਅ' ਅਤੇ 'ਆਈਬੀ ਕੋਲੋਂ ਮਨਦੀਪ ਸਿੰਘ ਦੇ ਅਸਲ ਸ਼ਹਿਰ ਅਤੇ ਟਿਕਾਣੇ ਦੀ ਜਾਣਕਾਰੀ ਸਬੰਧੀ ਮਦਦ ਲਈ ਜਾਵੇਗੀ। ਐੱਸਐੱਸਪੀ ਹਰੀਸ਼ ਦਯਾਮਾ ਨੇ ਦੱਸਿਆ ਕਿ ਸਪੇਸ਼ਲ ਸੈੱਲ ਦੀ ਟੀਮ ਵੱਲੋਂ ਡੀਐੱਸਪੀ ਸੁਖਪਾਲ ਸਿੰਘ ਦੀ ਦੇਖ-ਰੇਖ ਵਿੱਚ ਸ਼ੂਗਰ ਮਿੱਲ ਪਨਿਆੜ ਵਿੱਚ ਨਾਕਾਬੰਦੀ ਦੌਰਾਨ ਇੱਕ ਕਾਰ ਨੰਬਰ ਪੀ.ਬੀ-31- 1679 ਸਵਿਫ਼ਟ ਡਿਜ਼ਾਇਰ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਾਂਚ ਕੀਤੀ  ਉਸ ਵਿਚੋਂ 18 ਕਿਲੋਂ ਹੈਰੋਇਨ ਬਰਾਮਦ ਹੋਈ।

ਕਾਰ ਸਵਾਰਾਂ ਦੀ ਪਛਾਣ ਵਿਕਰਮਜੀਤ ਸਿੰਘ ਉਰਫ਼ ਵਿੱਕੀ ਪੁੱਤਰ ਸਵਰਨ ਸਿੰਘ ਵਾਸੀ ਜਖੇਪਲ ਥਾਣਾ ਧਰਮਗੜ੍ਹ, ਜ਼ਿਲ੍ਹਾ ਸੰਗਰੂਰ, ਸੰਦੀਪ ਕੌਰ ਉਰਫ਼ ਹਰਮਨ ਪਤਨੀ ਪਰਮਿੰਦਰ ਸਿੰਘ ਵਾਸੀ ਮੀਮਸਾ ਥਾਣਾ ਧੂਰੀ ਜ਼ਿਲ੍ਹਾ ਸੰਗਰੂਰ ਅਤੇ ਕੁਲਦੀਪ ਸਿੰਘ ਉਰਫ਼ ਕਾਲਾ ਪੁੱਤਰ ਦਰਸ਼ਨ ਸਿੰਘ ਵਾਸੀ ਗੁੱੜਦੀ ਥਾਣਾ ਭੀਖੀ ਜ਼ਿਲ੍ਹਾ ਮਾਨਸਾ ਵਜੋਂ ਹੋਈ। ਇਸ ਤੋਂ ਇਲਾਵਾ ਕਾਰ ਵਿੱਚ ਕੈਮਰਾ ਵੀ ਬਰਾਮਦ ਹੋਇਆ ਹੈ।

ਐੱਸਐੱਸਪੀ ਨੇ ਦੱਸਿਆ ਕਿ ਪੁੱਛ- ਪੜਤਾਲ ਤੋਂ ਸਾਹਮਣੇ ਆਇਆ ਹੈ ਕਿ ਤਿੰਨੇ ਜਣੇ ਹੈਰੋਇਨ ਦੀ ਖੇਪ ਸ੍ਰੀਨਗਰ ਤੋਂ ਲੈ ਕੇ ਆ ਰਹੇ ਸਨ। ਉਨ੍ਹਾਂ ਦੱਸਿਆ ਕਿ ਇਸ ਡਰੱਗ ਰੈਕਟ ਦਾ ਸਰਗਨਾ ਮਨਦੀਪ ਸਿੰਘ ਧਾਲੀਵਾਲ ਹੈ ਜੋ ਹੈਰੋਇਨ ਮੰਗਵਾਉਣ ਅਤੇ ਸਪਲਾਈ ਕਰਨ ਦਾ ਕੰਮ ਕਰਦਾ ਹੈ, ਜਿਸ ਵੱਲੋਂ ਇਹ ਡਰੱਗ ਰੈਕੇਟ ਅਮਰੀਕਾ ਤੋਂ ਚਲਾਇਆ ਜਾ ਰਿਹਾ ਹੈ।

 ਉਨ੍ਹਾਂ ਦੱਸਿਆ ਕਿ ਕੁਲਦੀਪ ਸਿੰਘ ਉਰਫ਼ ਕਾਲਾ ਖ਼ਿਲਾਫ਼ ਪਹਿਲਾਂ ਵੀ ਵੱਖ ਵੱਖ ਧਾਰਾਵਾਂ ਹੇਠ ਦੋ ਕੇਸ ਦਰਜ ਹਨ। ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਹੋਰ ਪੁੱਛ- ਪੜਤਾਲ ਕੀਤੀ ਜਾਵੇਗੀ। ਇਸ ਮਾਮਲੇ ਦੀ ਜਾਣਕਾਰੀ ਅੱਜ ਸੂਬੇ ਦੇ ਡੀਜੀਪੀ ਗੌਰਵ ਯਾਦਵ ਵਲੋਂ ਟਵਿੱਟਰ 'ਤੇ ਵੀ ਨਸ਼ਰ ਕੀਤੀ ਗਈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ

Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ

Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ

Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Advertisement
ABP Premium

ਵੀਡੀਓਜ਼

ਕੈਬਨਿਟ ਮੰਤਰੀ ਤੇ SDM ਦੀ ਤਿੱਖੀ ਬਹਿਸ  ਮੰਤਰੀ ਨੇ ਲਿਆ ਵੱਡਾ Action!ਕਿਸਾਨਾਂ ਨੇ ਲਾਇਆ ਥਾਣੇ ਬਾਹਰ ਧਰਨਾ! ਪੁਲਿਸ ਨੇ ਆਕੇ...ਅੰਮ੍ਰਿਤਸਰ 'ਚ ਲੋਕਾਂ ਨੇ ਤੋੜੇ RULES. ਸਿੱਧਾ ਲੈਣ ਆਇਆ ਯਮਰਾਜ!SDM ਸਾਬ੍ਹ ਹੁਣ ਤੁਸੀਂ ਲੋਕਾਂ ਨੂੰ ਡਰਾਓਗੇ! ਕਾਂਗਰਸ MLA ਦਾ ਪਿਆ ਅਫਸਰ ਨਾਲ ਪੰਗਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
ਕੀ ਪਿਸ਼ਾਬ 'ਚ ਖੂਨ ਦਾ ਮਤਲਬ ਕੈਂਸਰ ਹੁੰਦੈ ਜਾਂ ਫਿਰ ਕੋਈ ਹੋਰ ਵਜ੍ਹਾ? ਇੱਥੇ ਜਾਣੋ ਜਵਾਬ

Saif Ali Khan Discharged: ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਹਿਲੀ ਝਲਕ ਆਈ ਸਾਹਮਣੇ

ਕੀ ਚਾਹ 'ਚ ਲੌਂਗ ਅਤੇ ਕਾਲੀ ਮਿਰਚ ਪਾਉਣ ਨਾਲ ਸਰੀਰ ਨੂੰ ਮਿਲਦੀ ਗਰਮਾਹਟ? ਇੱਥੇ ਜਾਣੋ ਸਹੀ ਜਵਾਬ

Punjab News: ਪੰਜਾਬ 'ਚ Smart Meter ਲਗਾਉਣ ਨੂੰ ਲੈ ਕੇ ਆਈ ਵੱਡੀ ਖਬਰ, ਹੋਇਆ ਨਵਾਂ ਐਲਾਨ

Embed widget