Punjab Result: ਅੰਮ੍ਰਿਤਸਰ ਤੋਂ ਗੁਰਜੀਤ ਔਜਲਾ ਤੀਜੀ ਵਾਰ ਜਿੱਤੇ, ਆਪ ਦੇ ਮੰਤਰੀ ਤੀਜੇ ਨੰਬਰ ਉੱਤੇ ਆਏ
ਗੁਰਜੀਤ ਸਿੰਘ ਔਜਲਾ ਨੇ ਆਪਣੇ ਭਰਾ ਸੁਖਜਿੰਦਰ ਸਿੰਘ ਔਜਲਾ ਨਾਲ ਜਸ਼ਨ ਮਨਾਉਂਦੇ ਹੋਏ ਕਿਹਾ ਕਿ ਇਹ ਜਿੱਤ ਅੰਮ੍ਰਿਤਸਰ ਦੇ ਲੋਕਾਂ ਦੀ ਜਿੱਤ ਹੈ, ਜਿਨ੍ਹਾਂ ਨੇ ਤੀਸਰੀ ਵਾਰ ਉਨ੍ਹਾਂ 'ਤੇ ਵਿਸ਼ਵਾਸ ਪ੍ਰਗਟ ਕਰਦਿਆਂ ਵਿਰੋਧੀਆਂ ਨੂੰ ਕਿਹਾ ਕਿ ਲੋਕ ਕਾਂਗਰਸ ਦੇ ਨਾਲ ਹਨ।
Punjab Election: ਅੰਮ੍ਰਿਤਸਰ ਤੋਂ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਨੇ ਜਿੱਤ ਹਾਸਲ ਕੀਤੀ ਹੈ। ਉਹ ਲਗਾਤਾਰ ਤੀਜੀ ਵਾਰ ਸੰਸਦ ਮੈਂਬਰ ਬਣੇ ਹਨ। ਉਨ੍ਹਾਂ ਨੂੰ 125847 ਵੋਟਾਂ ਮਿਲੀਆਂ ਹਨ। ਜਦਕਿ ਭਾਜਪਾ ਦੇ ਤਰਨਜੀਤ ਸਿੰਘ ਸੰਧੂ ਨੂੰ 109843 ਵੋਟਾਂ, ਆਮ ਆਦਮੀ ਪਾਰਟੀ ਦੇ ਕੁਲਦੀਪ ਸਿੰਘ ਧਾਰੀਵਾਲ ਨੂੰ 105462 ਅਤੇ ਅਕਾਲੀ ਦਲ ਦੇ ਅਨਿਲ ਜੋਸ਼ੀ ਨੂੰ 76766 ਵੋਟਾਂ ਮਿਲੀਆਂ।
ਅੰਮ੍ਰਿਤਸਰ ਦੀ ਗੱਲ ਕਰੀਏ ਤਾਂ ਇੱਥੇ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 11 ਹਜ਼ਾਰ 263 ਹੈ। ਜਿਨ੍ਹਾਂ ਵਿੱਚੋਂ 56.06% ਵੋਟਰਾਂ ਨੇ ਲੋਕ ਸਭਾ ਚੋਣਾਂ 2024 ਲਈ ਵੋਟ ਪਾਈ। ਇਨ੍ਹਾਂ ਵਿੱਚੋਂ 4 ਲੱਖ 87 ਹਜ਼ਾਰ 101 ਪੁਰਸ਼ਾਂ, 4 ਲੱਖ 16 ਹਜ਼ਾਰ 86 ਔਰਤਾਂ ਅਤੇ 19 ਟਰਾਂਸਜੈਂਡਰਾਂ ਨੇ ਵੋਟ ਪਾਈ ਸੀ। ਵੋਟਰਾਂ ਦੀ ਗਿਣਤੀ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਪੂਰੇ ਪੰਜਾਬ ਨਾਲੋਂ ਪਛੜ ਗਿਆ ਹੈ, ਜਿੱਥੇ ਸਭ ਤੋਂ ਘੱਟ ਵੋਟਿੰਗ ਹੋਈ ਹੈ।
ਗੁਰਜੀਤ ਸਿੰਘ ਔਜਲਾ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਜਿੱਤ ਦੀ ਖੁਸ਼ੀ ਮਨਾਉਂਦੇ ਹੋਏ ਕਿਹਾ ਕਿ ਉਹ ਬਹੁਤ ਖੁਸ਼ ਹਨ ਕਿ ਗੁਰੂ ਨਗਰੀ ਨੇ ਇੱਕ ਵਾਰ ਫਿਰ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕੀਤੀ ਹੈ। ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਚੋਣਾਂ ਦੌਰਾਨ ਉਨ੍ਹਾਂ ਖੁਦ ਹੀ ਨਹੀਂ ਸਗੋਂ ਉਨ੍ਹਾਂ ਦੇ ਪੂਰੇ ਪਰਿਵਾਰ ਨੇ ਸਖ਼ਤ ਮਿਹਨਤ ਕੀਤੀ ਹੈ। ਉਨ੍ਹਾਂ ਦਾ ਪਰਿਵਾਰ ਅਤੇ ਉਹ ਆਪ ਗੁਰੂ ਨਗਰੀ ਵਾਸੀਆਂ ਦੀ ਸੇਵਾ ਲਈ ਹਮੇਸ਼ਾ ਹਾਜ਼ਰ ਰਹੇ ਹਨ ਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਹੀ ਰਹਿਣਗੇ।
ਗੁਰਜੀਤ ਸਿੰਘ ਔਜਲਾ ਨੇ ਆਪਣੇ ਭਰਾ ਸੁਖਜਿੰਦਰ ਸਿੰਘ ਔਜਲਾ ਨਾਲ ਜਸ਼ਨ ਮਨਾਉਂਦੇ ਹੋਏ ਕਿਹਾ ਕਿ ਇਹ ਜਿੱਤ ਅੰਮ੍ਰਿਤਸਰ ਦੇ ਲੋਕਾਂ ਦੀ ਜਿੱਤ ਹੈ, ਜਿਨ੍ਹਾਂ ਨੇ ਤੀਸਰੀ ਵਾਰ ਉਨ੍ਹਾਂ 'ਤੇ ਵਿਸ਼ਵਾਸ ਪ੍ਰਗਟ ਕਰਦਿਆਂ ਵਿਰੋਧੀਆਂ ਨੂੰ ਕਿਹਾ ਕਿ ਲੋਕ ਕਾਂਗਰਸ ਦੇ ਨਾਲ ਹਨ।
ਉਨ੍ਹਾਂ ਨੇ ਕਾਂਗਰਸ ਦੇ ਸੀਨੀਅਰ ਨੇਤਾਵਾਂ ਸੋਨੀਆ ਗਾਂਧੀ, ਰਾਹੁਲ ਗਾਂਧੀ, ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਸਮੇਤ ਸਮੂਹ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ ਜਿਨ੍ਹਾਂ ਨੇ ਉਨ੍ਹਾਂ ਦੀ ਜਿੱਤ 'ਚ ਉਨ੍ਹਾਂ ਦਾ ਸਾਥ ਦਿੱਤਾ। ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਹੁਣ ਉਹ ਰੁਕੇ ਹੋਏ ਪ੍ਰਾਜੈਕਟਾਂ ਨੂੰ ਪਹਿਲਕਦਮੀ ਦੇ ਆਧਾਰ ’ਤੇ ਮੁਕੰਮਲ ਕਰਵਾਉਣਗੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।