Amritsar : ਅੱਜ ਅੰਮ੍ਰਿਤਸਰ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਐਮ:ਪੀ: ਲੈਡ ਫੰਡਾਂ ਦੀ ਗਰਾਂਟ ਜਾਰੀ ਕਰਨ ਵਿੱਚ ਦੇਰੀ ਹੋਣ ਸਬੰਧੀ ਜਿਲ੍ਹਾ ਅਧਿਕਾਰੀਆਂ ਨਾਲ ਵਿਚਾਰ ਚਰਚਾ ਕੀਤੀ ਅਤੇ ਐਮ:ਪੀ:ਲੈਂਡ ਫੰਡ ਦੀਆਂ ਗਰਾਟਾਂ ਵਿੱਚ ਤੇਜੀ ਲਿਆਉਣ ਲਈ ਕਿਹਾ।


ਗੁਰਜੀਤ ਸਿੰਘ ਔਜਲਾ  ਨੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗਲੋਬਲ ਵਾਰਮਿੰਗ ਕਰਕੇ ਹੜ੍ਹ ਅਤੇ ਭਾਰੀ ਮੀਂਹ ਵਰਗੇ ਹਾਲਾਤ ਪੈਦਾ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸੱਕੀ ਨਾਲਾ, ਬੁੱਢਾ ਨਾਲਾ, ਤੁੰਗਢਾਬ ਡਰੇਨ ਦੀ ਸਫਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਤੁੰਗਢਾਬ ਡਰੇਨ ਕਾਫੀ ਪ੍ਰਦੂਸ਼ਿਤ ਹੋ ਰਹੀ ਨੂੰ ਬਚਾਉਣ ਲਈ ਪ੍ਰਾਜੈਕਟ ਤਿਆਰ ਕੀਤਾ ਜਾਵੇ। 


ਉਨ੍ਹਾਂ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਕਿ ਫੋਕਲ ਪੁਆਇੰਟ ਵਿਖੇ ਸੀਵਰੇਜ ਟਰੀਟਮੈਂਟ ਪਲਾਂਟ ਚਾਲੂ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਝਬਾਲ ਰੋਡ ਤੇ ਗੰਦੇ ਨਾਲੇ ਅਤੇ  ਹੋਰ ਨਾਲਿਆਂ ਕਾਰਨ ਧਰਤੀ ਹੇਠਲਾ ਪਾਣੀ ਗੰਦਲਾ ਹੋ ਰਿਹਾ ਹੈ ਜਿਸ ਕਾਰਨ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਪੈਦਾ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਜਲਦ ਨੇਪਰੇ ਚਾੜਿਆ ਜਾਵੇ ਤਾਂ ਜੋ ਲੋਕ ਬਿਮਾਰੀਆਂ ਦੀ ਗ੍ਰਿਫਤ ਤੋਂ ਆਉਣ ਤੋਂ ਬਚ ਸਕਣ।


 ਸਬੰਧਤ ਅਧਿਕਾਰੀਆਂ ਨੇ ਵਿਸ਼ਵਾਸ਼ ਦਿਵਾਇਆ ਕਿ ਤੁੰਗਢਾਬ ਡਰੇਨ ਦਾ ਪ੍ਰਾਜੈਕਟ ਜਲਦੀ ਹੀ ਤਿਆਰ ਕਰ ਲਿਆ ਜਾਵੇਗਾ ਅਤੇ ਧਰਤੀ ਵਿੱਚ ਗੰਦਾ ਪਾਣੀ ਮਿਕਸ ਕਰਨ ਵਾਲੇ ਫੈਕਟਰੀ ਮਾਲਕਾਂ ਦੇ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਇਸ ਸਬੰਧੀ ਪ੍ਰਦੂਸ਼ਣ ਵਿਭਾਗ ਨੂੰ ਕਾਰਵਾਈ ਕਰਨ ਲਈ ਨਿਰਦੇਸ਼ ਦਿੱਤੇ।


ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ, ਸ੍ਰੀਮਤੀ ਪਰਮਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ ਦਿਹਾਤੀ ਵਿਕਾਸ, ਸ੍ਰੀ ਸੰਦੀਪ ਮਲਹੋਤਰਾ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਸ੍ਰੀ ਸੰਦੀਪ ਸ਼ਰਮਾ ਡਿਪਟੀ ਡਾਇਰੈਕਟਰ ਉਪ ਅਰਥ ਅੰਕੜਾ ਵਿਭਾਗ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial