Amritsar News: ਜੀ-20 ਸੰਮੇਲਨ ਤੋਂ ਪਹਿਲਾਂ ਗੁਰਪਤਵੰਤ ਪੰਨੂ ਨੇ ਫਿਰ ਦਿੱਤੀ ਚੇਤਾਵਨੀ
ਪੰਨੂੰ ਦੇ ਹਮਾਇਤੀਆਂ ਨੇ ਬਠਿੰਡਾ ਵਿੱਚ ਖਾਲਿਸਤਾਨੀ ਨਾਅਰੇ ਵੀ ਲਿਖੇ ਹਨ। ਪੰਨੂ ਦਾ ਕਹਿਣਾ ਹੈ ਕਿ ਉਹ ਜੀ-20 ਦੇਸ਼ਾਂ ਦੇ ਨੁਮਾਇੰਦਿਆਂ ਨੂੰ ਖਾਲਿਸਤਾਨ ਬਾਰੇ ਦੱਸਣਾ ਚਾਹੁੰਦੇ ਹਨ। ਖਾਲਿਸਤਾਨ ਭਾਰਤ ਦਾ ਹਿੱਸਾ ਨਹੀਂ ਹੈ। G20 ਦੇਸ਼ਾਂ ਦੇ ਨੁਮਾਇੰਦਿਆਂ ਦਾ ਖਾਲਿਸਤਾਨ ਵਿੱਚ ਸਵਾਗਤ ਹੈ।
Amritsar News: ਸਿੱਖ ਫਾਰ ਜਸਟਿਸ ਦੇ ਲੀਡਰ ਗੁਰਪਤਵੰਤ ਸਿੰਘ ਪੰਨੂ ਨੇ ਅੰਮ੍ਰਿਤਸਰ ਵਿੱਚ ਹੋਣ ਵਾਲੇ ਜੀ-20 ਸੰਮੇਲਨ ਤੋਂ ਇੱਕ ਦਿਨ ਪਹਿਲਾਂ ਇੱਕ ਵਾਰ ਫਿਰ ਧਮਕੀ ਭਰਿਆ ਵੀਡੀਓ ਜਾਰੀ ਕੀਤਾ ਹੈ। ਇੰਨਾ ਹੀ ਨਹੀਂ ਵੀਡੀਓ 'ਚ ਪੰਨੂ ਨੇ ਬਠਿੰਡਾ ਦੇ ਗੁਰੂ ਹਰਗੋਬਿੰਦ ਥਰਮਲ ਪਲਾਂਟ ਨੂੰ ਜਾਣ ਵਾਲੀਆਂ ਰੇਲਵੇ ਲਾਈਨਾਂ ਦੇ ਕਲਿੱਪ ਉਖਾੜਨ ਦੀ ਗੱਲ ਵੀ ਕਹੀ ਹੈ। ਉਸ ਨੇ ਚੇਤਾਵਨੀ ਦਿੱਤੀ ਕਿ 15 ਤੋਂ 19 ਤੱਕ ਬਠਿੰਡਾ-ਅੰਮ੍ਰਿਤਸਰ ਰੂਟ ਪੂਰੀ ਤਰ੍ਹਾਂ ਬੰਦ ਰਹੇਗਾ।
ਇਹ ਵੀ ਪੜ੍ਹੋ: Weather Update: ਮੌਸਮ ਨੇ ਫਿਰ ਲਈ ਕਰਵਟ, ਪਹਾੜਾਂ 'ਚ ਬਰਫਬਾਰੀ, ਪੰਜਾਬ-ਹਰਿਆਣਾ 'ਚ ਪਾਰਾ 33 ਡਿਗਰੀ ਤੋਂ ਪਾਰ, 17 ਨੂੰ ਮੀਂਹ ਦੀ ਸੰਭਾਵਨਾ
ਗੌਰਤਲਬ ਹੈ ਕਿ ਜੀ-20 ਸੰਮੇਲਨ 15 ਮਾਰਚ ਤੋਂ ਅੰਮ੍ਰਿਤਸਰ ਵਿੱਚ ਹੋਣ ਜਾ ਰਿਹਾ ਹੈ। ਦੂਜੇ ਪਾਸੇ ਖਾਲਿਸਤਾਨ ਪੱਖੀ ਪੰਨੂ ਵਾਰ-ਵਾਰ ਕੇਂਦਰ ਤੇ ਸੂਬਾ ਸਰਕਾਰ ਨੂੰ ਧਮਕੀਆਂ ਦੇ ਰਿਹਾ ਹੈ। ਪਿਛਲੇ ਦਿਨੀਂ ਉਸ ਨੇ 15-19 ਮਾਰਚ ਨੂੰ ਬਠਿੰਡਾ ਤੋਂ ਅੰਮ੍ਰਿਤਸਰ ਰੇਲ ਮਾਰਗ ਬੰਦ ਰੱਖਣ ਦੀ ਧਮਕੀ ਦਿੱਤੀ ਹੈ।
ਪੰਨੂੰ ਦਾ ਕਹਿਣਾ ਹੈ ਕਿ ਉਸ ਦਿਨ ਕੋਈ ਵੀ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਇਸ ਲਈ ਪੰਜਾਬ ਦੇ ਲੋਕਾਂ ਨੂੰ ਉਸ ਦਿਨ ਰੇਲ ਗੱਡੀਆਂ ਵਿੱਚ ਸਫ਼ਰ ਨਹੀਂ ਕਰਨਾ ਚਾਹੀਦਾ। ਜੇਕਰ ਕੋਈ ਵੀ ਘਟਨਾ ਵਾਪਰਦੀ ਹੈ ਤਾਂ ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜ਼ਿੰਮੇਵਾਰ ਹੋਣਗੇ।
ਪੰਨੂੰ ਦੇ ਹਮਾਇਤੀਆਂ ਨੇ ਬਠਿੰਡਾ ਵਿੱਚ ਖਾਲਿਸਤਾਨੀ ਨਾਅਰੇ ਵੀ ਲਿਖੇ ਹਨ। ਪੰਨੂ ਦਾ ਕਹਿਣਾ ਹੈ ਕਿ ਉਹ ਜੀ-20 ਦੇਸ਼ਾਂ ਦੇ ਨੁਮਾਇੰਦਿਆਂ ਨੂੰ ਖਾਲਿਸਤਾਨ ਬਾਰੇ ਦੱਸਣਾ ਚਾਹੁੰਦੇ ਹਨ। ਖਾਲਿਸਤਾਨ ਭਾਰਤ ਦਾ ਹਿੱਸਾ ਨਹੀਂ ਹੈ। G20 ਦੇਸ਼ਾਂ ਦੇ ਨੁਮਾਇੰਦਿਆਂ ਦਾ ਖਾਲਿਸਤਾਨ ਵਿੱਚ ਸਵਾਗਤ ਹੈ।
ਇਹ ਵੀ ਪੜ੍ਹੋ: ਲਾੜੀ ਦੀ ਵਿਦਾਈ ਸਮੇਂ ਲਾੜਾ ਪਾੜਨ ਲੱਗਾ ਆਪਣੇ ਕੱਪੜੇ, ਪਰਿਵਾਰ ਵਾਲੇ ਸੁੰਘਾਉਣ ਲੱਗੇ ਜੁੱਤੀਆਂ-ਚੱਪਲਾਂ, ਹੈਰਾਨ ਕਰ ਦੇਵੇਗਾ ਮਾਮਲਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।