Guru Gobind Singh Ji Prakash Purb: ਅੱਜ ਪੂਰੇ ਸਿੱਖ ਜਗਤ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ। ਉੱਥੇ ਹੀ ਦੇਸ਼-ਵਿਦੇਸ਼ਾਂ ਵਿਚੋਂ ਸੰਗਤਾਂ ਸ੍ਰੀ ਹਰਮੰਦਿਰ ਸਾਹਿਬ ਨਤਮਸਤਕ ਹੋ ਰਹੀਆਂ ਹਨ। ਇਸ ਦੇ ਨਾਲ ਹੀ ਗੁਰੂ ਘਰ ਵਿੱਚ ਗੁਰਬਾਣੀ-ਕੀਰਤਨ ਦਾ ਸਰਵਣ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੇ ਹਨ।
ਭਾਵੇਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਪਟਨਾ ਸਾਹਿਬ ਵਿੱਚ ਹੋਇਆ ਹੈ ਪਰ ਕੱਲ੍ਹ ਸ਼ਾਮ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਦਰਬਾਰ ਸਾਹਿਬ ਨਤਮਸਤਕ ਹੋ ਰਹੀ ਹੈ। ਉੱਥੇ ਹੀ ਅੱਜ ਦਰਬਾਰ ਸਾਹਿਬ ਵਿਖੇ ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਦੀਪਮਾਲਾ ਅਤੇ ਆਤਿਸ਼ਬਾਜ਼ੀ ਹੋਵੇਗੀ।