Amritsar News: ਅੰਮ੍ਰਿਤਸਰ ਦੇ ਬਾਬਾ ਬਕਾਲਾ ਸਾਹਿਬ ਹਲਕੇ ਅਧੀਨ ਆਉਂਦੇ ਪਿੰਡ ਸਠਿਆਲਾ ਵਿੱਚ ਉਸ ਵੇਲੇ ਹੜਕੰਪ ਮੱਚ ਗਿਆ, ਜਦੋਂ ਅੱਜ ਸਵੇਰੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਅਸਥਾਨ 'ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ। ਖ਼ਬਰ ਸੁਣਦਿਆਂ ਹੀ ਪਿੰਡ ਦੇ ਲੋਕ ਭੜਕ ਗਏ।

Continues below advertisement

ਜਾਣਕਾਰੀ ਮੁਤਾਬਕ, ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਅੰਗ ਗਲੀਆਂ ਵਿੱਚ ਖਿੰਡੇ ਹੋਏ ਮਿਲੇ। ਗੁਰਦੁਆਰਾ ਸਾਹਿਬ ਵਿਖੇ ਲੱਗੇ ਸੀਸੀਟੀਵੀ ਕੈਮਰਿਆਂ ਤੋਂ ਪਤਾ ਲੱਗਿਆ ਕਿ ਕੁਝ ਅਣਪਛਾਤੇ ਵਿਅਕਤੀਆਂ ਨੇ ਤਾਰਾਂ ਕੱਟ ਕੇ ਗੁਰੂਦੁਆਰਾ ਸਾਹਿਬ ਦੇ ਕੰਪਲੈਕਸ ਵਿੱਚ ਭੰਨਤੋੜ ਕੀਤੀ ਹੈ। ਇਸ ਘਟਨਾ ਨਾਲ ਪੂਰੇ ਪਿੰਡ ਵਿੱਚ ਸਨਸਨੀ ਫੈਲ ਗਈ ਅਤੇ ਲੋਕ ਤੁਰੰਤ ਮੌਕੇ 'ਤੇ ਇਕੱਠੇ ਹੋ ਗਏ।

Continues below advertisement

ਪਿੰਡ ਵਾਸੀਆਂ ਨੇ ਤੁਰੰਤ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ। ਅੱਜ ਸਵੇਰੇ 7:30 ਵਜੇ ਦੇ ਕਰੀਬ ਪੁਲਿਸ ਟੀਮ ਮੌਕੇ 'ਤੇ ਪਹੁੰਚੀ। ਬਾਬਾ ਬਕਾਲਾ ਦੇ ਡੀਐਸਪੀ ਅਰੁਣ ਸ਼ਰਮਾ ਆਪਣੀ ਟੀਮ ਨਾਲ ਪਹੁੰਚੇ ਅਤੇ ਗੁਰਦੁਆਰਾ ਸਾਹਿਬ ਅਤੇ ਆਲੇ-ਦੁਆਲੇ ਦੇ ਖੇਤਰ ਦਾ ਮੁਆਇਨਾ ਕੀਤਾ। ਪੁਲਿਸ ਨੇ ਦੋਸ਼ੀਆਂ ਦੀ ਪਛਾਣ ਕਰਨ ਲਈ ਗੁਰਦੁਆਰਾ ਸਾਹਿਬ ਤੋਂ ਸੀਸੀਟੀਵੀ ਫੁਟੇਜ ਅਤੇ ਹੋਰ ਸੁਰਾਗ ਪ੍ਰਾਪਤ ਕੀਤੇ।

ਇਸ ਘਟਨਾ ਨੇ ਨਾ ਸਿਰਫ਼ ਪਿੰਡ ਵਾਸੀਆਂ ਨੂੰ ਹੈਰਾਨ ਕਰ ਦਿੱਤਾ ਸਗੋਂ ਸ਼ਰਧਾਲੂਆਂ ਵਿੱਚ ਵੀ ਗੁੱਸਾ ਪੈਦਾ ਕਰ ਦਿੱਤਾ। ਸਥਾਨਕ ਪ੍ਰਸ਼ਾਸਨ ਨੇ ਵੀ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਭਰੋਸਾ ਦਿੱਤਾ ਕਿ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।