ਪੜਚੋਲ ਕਰੋ

Parkash Purab: ਅੱਜ ਪਾਕਿਸਤਾਨ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ, 788 ਜਣਿਆਂ ਨੂੰ ਨਹੀਂ ਮਿਲੇ ਸੀ ਵੀਜ਼ੇ 

Guru Nanak Dev Ji Parkash Purab: ਸ਼੍ਰੋਮਣੀ ਕਮੇਟੀ ਦੇ ਸਕੱਤਰ  ਪ੍ਰਤਾਪ ਸਿੰਘ ਨੇ ਦੱਸਿਆ ਕਿ 1684 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਸਫ਼ਾਰਤਖ਼ਾਨੇ ਨੇ 896 ਸ਼ਰਧਾਲੂਆਂ

ਅੰਮ੍ਰਿਤਸਰ - ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 896 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਅੱਜ 25 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ।

ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸੇ ਦੌਰਾਨ ਅੱਜ ਸ਼ਰਧਾਲੂਆਂ ਨੇ ਆਪਣੇ ਵੀਜਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ।

ਸ਼੍ਰੋਮਣੀ ਕਮੇਟੀ ਦੇ ਸਕੱਤਰ  ਪ੍ਰਤਾਪ ਸਿੰਘ ਨੇ ਦੱਸਿਆ ਕਿ 1684 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਸਫ਼ਾਰਤਖ਼ਾਨੇ ਨੇ 896 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ 788 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ਾ ਨਹੀਂ ਦਿੱਤਾ।

ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਦੇ ਵੱਡੀ ਗਿਣਤੀ ਵਿਚ ਵੀਜ਼ੇ ਰੱਦ ਕਰਨਾ ਮੰਦਭਾਗਾ ਹੈ। ਜਦੋਂ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਦਾ ਤਾਂ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਕਰ ਰਹੇ ਹਨ।

ਜਦਕਿ ਜਥੇ ਦੇ ਡਿਪਟੀ ਲੀਡਰ ਸ਼੍ਰੋਮਣੀ ਕਮੇਟੀ ਮੈਂਬਰ ਰਣਜੀਤ ਸਿੰਘ ਮੰਗਲੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਖਵਰਸ਼ ਸਿੰਘ ਹੋਣਗੇ।

ਉਨ੍ਹਾਂ ਦੱਸਿਆ ਕਿ ਜਥਾ ਅੱਜ 25 ਨਵੰਬਰ ਨੂੰ ਸਵੇਰੇ 8:00 ਵਜੇ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ। ਜਿਹੜੇ ਸ਼ਰਧਾਲੂ ਅੱਜ ਪਾਸਪੋਰਟ ਲੈਣ ਨਹੀਂ ਪੁੱਜ ਸਕੇ ਉਹ ਸਵੇਰੇ ਜਥੇ ਦੀ ਰਵਾਨਗੀ ਤੋਂ ਪਹਿਲਾਂ ਪਾਸਪੋਰਟ ਪ੍ਰਾਪਤ ਕਰਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ  ਬਿਜੈ ਸਿੰਘ, ਮੀਤ ਸਕੱਤਰ  ਬਲਵਿੰਦਰ ਸਿੰਘ ਖੈਰਾਬਾਦ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ ਅਤੇ ਇੰਚਾਰਜ ਯਾਤਰਾ  ਪਲਵਿੰਦਰ ਸਿੰਘ ਵੀ ਮੌਜੂਦ ਸਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
 
Join Our Official Telegram Channel:
https://t.me/abpsanjhaofficial

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

CM ਮਾਨ ਸ੍ਰੀ ਅਕਾਲ ਤਖਤ ਸਾਹਿਬ 'ਤੇ ਹੋਏ ਪੇਸ਼, ਵਿਵਾਦਾਂ 'ਤੇ ਦਿੱਤਾ ਸਪੱਸ਼ਟੀਕਰਨ! ਜਾਣੋ ਕੀ ਕੁਝ ਹੋਇਆ
CM ਮਾਨ ਸ੍ਰੀ ਅਕਾਲ ਤਖਤ ਸਾਹਿਬ 'ਤੇ ਹੋਏ ਪੇਸ਼, ਵਿਵਾਦਾਂ 'ਤੇ ਦਿੱਤਾ ਸਪੱਸ਼ਟੀਕਰਨ! ਜਾਣੋ ਕੀ ਕੁਝ ਹੋਇਆ
ਲੋਹੜੀ ਦੀ ਰਾਤ ਲੁਧਿਆਣਾ 'ਚ ਗੋਲੀਬਾਰੀ, ਫਾਇਰਿੰਗ ‘ਚ ਇਕ ਨੌਜਵਾਨ ਦੇ ਸੀਨੇ ‘ਚ ਲੱਗੀ ਗੋਲੀ, 4 ਲੋਕਾਂ ‘ਤੇ ਕੇਸ ਦਰਜ, ਹਮਲਾਵਰ ਹਜੇ ਵੀ ਫਰਾਰ
ਲੋਹੜੀ ਦੀ ਰਾਤ ਲੁਧਿਆਣਾ 'ਚ ਗੋਲੀਬਾਰੀ, ਫਾਇਰਿੰਗ ‘ਚ ਇਕ ਨੌਜਵਾਨ ਦੇ ਸੀਨੇ ‘ਚ ਲੱਗੀ ਗੋਲੀ, 4 ਲੋਕਾਂ ‘ਤੇ ਕੇਸ ਦਰਜ, ਹਮਲਾਵਰ ਹਜੇ ਵੀ ਫਰਾਰ
ਪੰਜਾਬ 'ਚ ਠੰਡ ਕਾਰਨ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ Time
ਪੰਜਾਬ 'ਚ ਠੰਡ ਕਾਰਨ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ Time
Punjab News: ਪੰਜਾਬ ਦੌਰੇ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਅੰਮ੍ਰਿਤਸਰ 'ਚ GNDU ‘ਚ ਸਖਤ ਸੁਰੱਖਿਆ, 463 ਵਿਦਿਆਰਥੀਆਂ ਨੂੰ ਦੇਣਗੇ ਡਿਗਰੀਆਂ
Punjab News: ਪੰਜਾਬ ਦੌਰੇ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਅੰਮ੍ਰਿਤਸਰ 'ਚ GNDU ‘ਚ ਸਖਤ ਸੁਰੱਖਿਆ, 463 ਵਿਦਿਆਰਥੀਆਂ ਨੂੰ ਦੇਣਗੇ ਡਿਗਰੀਆਂ

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਮਾਨ ਸ੍ਰੀ ਅਕਾਲ ਤਖਤ ਸਾਹਿਬ 'ਤੇ ਹੋਏ ਪੇਸ਼, ਵਿਵਾਦਾਂ 'ਤੇ ਦਿੱਤਾ ਸਪੱਸ਼ਟੀਕਰਨ! ਜਾਣੋ ਕੀ ਕੁਝ ਹੋਇਆ
CM ਮਾਨ ਸ੍ਰੀ ਅਕਾਲ ਤਖਤ ਸਾਹਿਬ 'ਤੇ ਹੋਏ ਪੇਸ਼, ਵਿਵਾਦਾਂ 'ਤੇ ਦਿੱਤਾ ਸਪੱਸ਼ਟੀਕਰਨ! ਜਾਣੋ ਕੀ ਕੁਝ ਹੋਇਆ
ਲੋਹੜੀ ਦੀ ਰਾਤ ਲੁਧਿਆਣਾ 'ਚ ਗੋਲੀਬਾਰੀ, ਫਾਇਰਿੰਗ ‘ਚ ਇਕ ਨੌਜਵਾਨ ਦੇ ਸੀਨੇ ‘ਚ ਲੱਗੀ ਗੋਲੀ, 4 ਲੋਕਾਂ ‘ਤੇ ਕੇਸ ਦਰਜ, ਹਮਲਾਵਰ ਹਜੇ ਵੀ ਫਰਾਰ
ਲੋਹੜੀ ਦੀ ਰਾਤ ਲੁਧਿਆਣਾ 'ਚ ਗੋਲੀਬਾਰੀ, ਫਾਇਰਿੰਗ ‘ਚ ਇਕ ਨੌਜਵਾਨ ਦੇ ਸੀਨੇ ‘ਚ ਲੱਗੀ ਗੋਲੀ, 4 ਲੋਕਾਂ ‘ਤੇ ਕੇਸ ਦਰਜ, ਹਮਲਾਵਰ ਹਜੇ ਵੀ ਫਰਾਰ
ਪੰਜਾਬ 'ਚ ਠੰਡ ਕਾਰਨ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ Time
ਪੰਜਾਬ 'ਚ ਠੰਡ ਕਾਰਨ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ Time
Punjab News: ਪੰਜਾਬ ਦੌਰੇ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਅੰਮ੍ਰਿਤਸਰ 'ਚ GNDU ‘ਚ ਸਖਤ ਸੁਰੱਖਿਆ, 463 ਵਿਦਿਆਰਥੀਆਂ ਨੂੰ ਦੇਣਗੇ ਡਿਗਰੀਆਂ
Punjab News: ਪੰਜਾਬ ਦੌਰੇ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਅੰਮ੍ਰਿਤਸਰ 'ਚ GNDU ‘ਚ ਸਖਤ ਸੁਰੱਖਿਆ, 463 ਵਿਦਿਆਰਥੀਆਂ ਨੂੰ ਦੇਣਗੇ ਡਿਗਰੀਆਂ
Sarabjit Kaur: ਸਰਬਜੀਤ ਕੌਰ ਮਾਮਲੇ 'ਚ ਆਇਆ ਨਵਾਂ ਮੋੜ, ਆਡੀਓ ਹੋਇਆ ਵਾਇਰਲ; ਬੋਲੀ- 'ਪਿਆਰ ਨਹੀਂ, ਮਜ਼ਬੂਰੀ ਸੀ ਪਾਕਿਸਤਾਨ ਆਉਣਾ'', ਲੋਕਾਂ ਦੇ ਉੱਡੇ ਹੋਸ਼...
ਸਰਬਜੀਤ ਕੌਰ ਮਾਮਲੇ 'ਚ ਆਇਆ ਨਵਾਂ ਮੋੜ, ਆਡੀਓ ਹੋਇਆ ਵਾਇਰਲ; ਬੋਲੀ- 'ਪਿਆਰ ਨਹੀਂ, ਮਜ਼ਬੂਰੀ ਸੀ ਪਾਕਿਸਤਾਨ ਆਉਣਾ'', ਲੋਕਾਂ ਦੇ ਉੱਡੇ ਹੋਸ਼...
Punjab Weather Today: ਪੰਜਾਬ ‘ਚ ਸ਼ੀਤ ਲਹਿਰ ਤੇ ਸੰਘਣੇ ਕੋਹਰੇ ਦਾ ਔਰੇਂਜ ਅਲਰਟ ਜਾਰੀ: 16 ਜਨਵਰੀ ਤੋਂ ਬਦਲੇਗਾ ਮੌਸਮ, ਮੀਂਹ ਨਾਲ ਗੜ੍ਹੇ ਪੈਣ ਦੀ ਸੰਭਾਵਨਾ
Punjab Weather Today: ਪੰਜਾਬ ‘ਚ ਸ਼ੀਤ ਲਹਿਰ ਤੇ ਸੰਘਣੇ ਕੋਹਰੇ ਦਾ ਔਰੇਂਜ ਅਲਰਟ ਜਾਰੀ: 16 ਜਨਵਰੀ ਤੋਂ ਬਦਲੇਗਾ ਮੌਸਮ, ਮੀਂਹ ਨਾਲ ਗੜ੍ਹੇ ਪੈਣ ਦੀ ਸੰਭਾਵਨਾ
Hoshiarpur Robbery: ਹੁਸ਼ਿਆਰਪੁਰ 'ਚ ਵੱਡੀ ਵਾਰਦਾਤ, 20 ਮਿੰਟਾਂ 'ਚ ₹1.25 ਕਰੋੜ ਦੀ ਚੋਰੀ, ਗਹਿਣਿਆਂ ਦੀ ਦੁਕਾਨ ਦਾ ਸ਼ਟਰ ਤੋੜਿਆ, 45 ਕਿਲੋ ਚਾਂਦੀ ਤੇ ਸੋਨਾ ਚੋਰੀ
Hoshiarpur Robbery: ਹੁਸ਼ਿਆਰਪੁਰ 'ਚ ਵੱਡੀ ਵਾਰਦਾਤ, 20 ਮਿੰਟਾਂ 'ਚ ₹1.25 ਕਰੋੜ ਦੀ ਚੋਰੀ, ਗਹਿਣਿਆਂ ਦੀ ਦੁਕਾਨ ਦਾ ਸ਼ਟਰ ਤੋੜਿਆ, 45 ਕਿਲੋ ਚਾਂਦੀ ਤੇ ਸੋਨਾ ਚੋਰੀ
ਇਰਾਨ ‘ਚ ਹਾਲਾਤ ਬੇਕਾਬੂ: ਭਾਰਤ ਨੇ ਜਾਰੀ ਕੀਤੀ ਨਵੀਂ ਐਡਵਾਈਜ਼ਰੀ, ਨਾਗਰਿਕਾਂ ਨੂੰ ਤੁਰੰਤ ਦੇਸ਼ ਛੱਡਣ ਦੀ ਚੇਤਾਵਨੀ
ਇਰਾਨ ‘ਚ ਹਾਲਾਤ ਬੇਕਾਬੂ: ਭਾਰਤ ਨੇ ਜਾਰੀ ਕੀਤੀ ਨਵੀਂ ਐਡਵਾਈਜ਼ਰੀ, ਨਾਗਰਿਕਾਂ ਨੂੰ ਤੁਰੰਤ ਦੇਸ਼ ਛੱਡਣ ਦੀ ਚੇਤਾਵਨੀ
Embed widget