Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਤੋਂ ਸਾਹਮਣੇ ਆਈਆਂ ਅਲੌਕਿਕ ਤਸਵੀਰਾਂ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਬਹੁਤ ਸ਼ਰਧਾ ਤੇ ਧੂਮ ਧਾਮ ਨਾਲ ਮਨਾਇਆ ਗਿਆ। ਸ੍ਰੀ ਹਰਿਮੰਦਰ ਸਾਹਿਬ ਵਿਖੇ ਇਸ ਖਾਸ ਦਿਨ ਦੇ ਲਈ ਵੱਡੇ ਪੱਧਰ ਉੱਤੇ ਸੁੰਦਰ ਸਜਾਵਟ ਕੀਤੀ ਗਈ।ਇਸ ਮੌਕੇ ਸੁੰਦਰ ਢੰਗ ਨਾਲ ਪੂਰੇ ਗੁਰਦੁਆਰਾ..
Guru Nanak Jayanti 2024: ਅੰਮ੍ਰਿਤਸਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਬਹੁਤ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੁੰਦਰ ਢੰਗ ਨਾਲ ਪੂਰੇ ਗੁਰਦੁਆਰਾ ਸਾਹਿਬ ਨੂੰ ਦੀਵਿਆਂ ਦੀ ਰੌਸ਼ਨੀ ਅਤੇ ਆਤਿਸ਼ਬਾਜ਼ੀ ਨਾਲ ਰੋਸ਼ਨ ਕੀਤਾ ਗਿਆ। ਇਹ ਗੁਰਪੁਰਬ ਕਾਰਤਿਕ ਦੀ ਪੂਰਨਮਾਸੀ ਨੂੰ ਮਨਾਇਆ ਗਿਆ ਹੈ, ਇਸ ਮੌਕੇ ਨੇ ਸ਼ਾਨਦਾਰ ਆਤਿਸ਼ਬਾਜ਼ੀ ਦੇ ਪ੍ਰਦਰਸ਼ਨ ਕੀਤਾ ਗਿਆ। ਵੱਡੀ ਗਿਣਤੀ ਦੇ ਵਿੱਚ ਸੰਗਤਾਂ ਇਸ ਖਾਸ ਮੌਕੇ ਦੇ ਲਈ ਪਹੁੰਚੀਆਂ ਹੋਈਆਂ ਹਨ।
#WATCH | Amritsar, Punjab | Golden Temple illuminated with colourful lights on the occasion of Guru Nanak Jayanti. pic.twitter.com/sFNFhQ6QIO
— ANI (@ANI) November 15, 2024
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ‘ਤੇ ਦੇਸ਼-ਵਿਦੇਸ਼ ‘ਚ ਵੱਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਇੱਕ ਮਹਾਨ ਅਧਿਆਤਮਿਕ ਦੂਤ ਸਨ ਜਿਨ੍ਹਾਂ ਨੇ ਪ੍ਰਮਾਤਮਾ ਦੀ ਭਗਤੀ ਅਤੇ ਸ਼ਰਧਾ ਦੇ ਫਲਸਫੇ ਅਤੇ ਪ੍ਰਸਾਰ ਰਾਹੀਂ ਮਨੁੱਖਤਾ ਨੂੰ ਮੁਕਤੀ ਦਾ ਮਾਰਗ ਦਿਖਾਇਆ।
ਪ੍ਰਧਾਨ ਨਰਿੰਦਰ ਮੋਦੀ ਨੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਆਪਣੇ ਐਕਸ ਹੈਂਡਲ ਉਤੇ ਲਿਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ। ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਨੂੰ ਦਇਆ, ਦਿਆਲਤਾ ਅਤੇ ਨਿਮਰਤਾ ਦੀ ਭਾਵਨਾ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕਰਨ। ਇਹ ਸਾਨੂੰ ਸਮਾਜ ਦੀ ਸੇਵਾ ਕਰਨ ਅਤੇ ਸਾਡੀ ਧਰਤੀ ਨੂੰ ਬਿਹਤਰ ਬਣਾਉਣ ਲਈ ਵੀ ਪ੍ਰੇਰਿਤ ਕਰਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।