ਬਟਾਲਾ - ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜੇ ਨਗਰ ਕੀਰਤਨ ਦਾ ਬੀਤੀ ਸ਼ਾਮ ਗੁਰਦਾਸਪੁਰ ਜ਼ਿਲੇ ਦੀ ਧਰਤੀ (ਨੇੜੇ ਅੱਡਾ ਆਦੋਵਾਲ) ਤੇ ਪਹੁੰਚਣ ਦੌਰਾਨ ਭਰਵਾਂ, ਸ਼ਾਨਦਾਰ ਤੇ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਪੰਜਾਬ ਸਰਕਾਰ ਦੀ ਤਰਫੋਂ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ, ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਤੇ ਗੁਰੂ ਜੀ ਦਾ ਆਸ਼ੀਰਵਾਦ ਲਿਆ। ਇਸ ਮੌਕੇ ਐਸਐਸਪੀ ਬਟਾਲਾ ਮੈਡਮ ਅਸ਼ਵਨੀ ਗੋਟਿਆਲ,ਡਾ ਸ਼ਾਇਰੀ ਭੰਡਾਰੀ ਐਸਡੀਐਮ ਬਟਾਲਾ , ਗੁਰਪ੍ਰੀਤ ਸਿੰਘ ਐਸਪੀ (ਡੀ), ਤਹਿਸੀਲਦਾਰ ਅਭਿਸ਼ੇਕ ਵਰਮਾ, ਤਹਿਸੀਲਦਾਰ ਨਿਰਮਲ ਸਿੰਘ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰ ਗੁਰਵਿੰਦਰਪਾਲ ਸਿੰਘ ਗੋਰਾ, ਗੁਰਤਿੰਦਰਪਾਲ ਸਿੰਘ ਮਾਂਟੂ ਅਤੇ ਪਰਬੰਧਕ ਕਮੇਟੀ ਦੇ ਮੈਬਰ ਮੌਜੂਦ ਸਨ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਅਸੀਂ ਵੱਡਭਾਗੇ ਹਾਂ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਧਰਤੀ ਵਿਖੇ ਵਿਆਹ ਪੁਰਬ ਸਮਾਗਮ ਮਨਾਉਣ ਦਾ ਸੁਭਾਗ ਮਿਲਿਆ ਹੈ। ਉਨ੍ਹਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਿਆਹ ਪੁਰਬ ਦੀ ਵਧਾਈ ਦਿੱਤੀ ਤੇ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਜਾਣਗੇ।
ਇਸ ਮੌਕੇ ਡਾ ਹਿਮਾਸ਼ੂ ਅਗਰਵਾਲ, ਡਾਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਸੰਗਤਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪਰਬੰਧ ਕੀਤੇ ਗਏ ਹਨ ਤੇ ਸੰਗਤਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮੁੱਚੇ ਬਟਾਲਾ ਸ਼ਹਿਰ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ ਹੈ ਤੇ ਸ਼ਰਧਾਲੂਆਂ ਦੀ ਆਮਦ ਦੇ ਮੱਦੇਨਜ਼ਰ ਆਵਾਜਾਈ ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵਿਆਹ ਪੁਰਬ ਸਮਾਗਮ ਦੌਰਾਨ ਪ੍ਰਸ਼ਾਸਨ ਨਾਲ ਸਹਿਯੋਗ ਕਰਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial