ਪੜਚੋਲ ਕਰੋ

Amritsar news: 'ਸਰਕਾਰਾਂ ਨੂੰ ਸ਼ਾਇਦ ਸਿੱਖ ਸੇਵਾ ਕਰਦੇ ਵੀ...', ਆਖਿਰ ਕਿਉਂ ਅਜਿਹਾ ਬੋਲਣ 'ਤੇ ਮਜ਼ਬੂਰ ਹੋਏ ਗਿਆਨੀ ਰਘੂਬੀਰ ਸਿੰਘ

Amritsar news: ਗਿਆਨੀ ਰਘਬੀਰ ਸਿੰਘ ਨੇ ਬੀਤੇ ਦਿਨ ਇੰਗਲੈਂਡ ਦੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਅੰਮ੍ਰਿਤਸਰ ਦੇ ਹਵਾਈ ਅੱਡੇ ‘ਤੇ ਦੋ ਘੰਟੇ ਰੋਕੀ ਰੱਖਣ ਦੀ ਘਟਨਾ ਨੂੰ ਵੀ ਮੰਦਭਾਗਾ ਕਰਾਰ ਦਿੰਦਿਆਂ ਆਖਿਆ ਕਿ ਇਸ ਤਰੀਕੇ ਨਾਲ ਸਿੱਖਾਂ ਦੀ ਸ਼ਾਖ਼ ਤੇ ਸਮਰੱਥਾ ਨੂੰ ਪ੍ਰਭਾਵਿਤ ਕਰਨ ਦੀਆਂ ਕੋਸ਼ਿਸ਼ਾਂ ਵਾਜਬ ਨਹੀਂ ਹਨ।

Amritsar news: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਰਤ ਅੰਦਰ ਸਿੱਖਾਂ ਨੂੰ ਆਨੇ-ਬਹਾਨੇ ਅਲਹਿਦਗੀ ਦਾ ਅਹਿਸਾਸ ਕਰਵਾਉਣਾ ਮੰਦਭਾਗਾ ਹੈ। 

ਦੱਸ ਦਈਏ ਕਿ ਪਿਛਲੇ ਦਿਨੀਂ ਭਾਰਤ ਸਥਿਤ ਖਾਲਸਾ ਏਡ ਦੇ ਦਫਤਰ ਵਿੱਚ ਐਨਆਈਏ ਨੇ ਛਾਪੇਮਾਰੀ ਕੀਤੀ ਸੀ ਤੇ ਉੱਥੇ ਇੰਗਲੈਂਡ ਦੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਰੋਕਿਆ ਗਿਆ ਸੀ। ਇਸ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

ਗਿਆਨੀ ਰਘਬੀਰ ਸਿੰਘ ਨੇ ਅੱਜ ਜਾਰੀ ਬਿਆਨ ਵਿਚ ਆਖਿਆ ਕਿ ਖਾਲਸਾ ਏਡ ਵਲੋਂ ਵਿਸ਼ਵ ਪੱਧਰ ‘ਤੇ ਮਾਨਵਤਾ ਦੀ ਸੇਵਾ ਦੇ ਕੀਤੇ ਜਾ ਰਹੇ ਕਾਰਜ ਕੋਈ ਲੁਕੇ-ਛੁਪੇ ਨਹੀਂ ਹਨ। ਇਸ ਤਰੀਕੇ ਐਨ.ਆਈ.ਏ. ਵਲੋਂ ਖ਼ਾਲਸਾ ਏਡ ਦੇ ਪਟਿਆਲਾ ਸਥਿਤ ਦਫਤਰ ਵਿਚ ਛਾਪੇਮਾਰੀ ਕਰਨੀ ਹੈਰਾਨੀਜਨਕ ਹੈ।ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਸ਼ਾਇਦ ਸਿੱਖ ਸੇਵਾ ਕਰਦੇ ਵੀ ਚੰਗੇ ਨਹੀਂ ਲੱਗਦੇ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਗੁਰੂ ਸਾਹਿਬਾਨ ਦੇ ਮਾਨਵ-ਕਲਿਆਣਕਾਰੀ ਫਲਸਫੇ ‘ਤੇ ਚੱਲਦਿਆਂ ਖ਼ਾਲਸਾ ਏਡ ਵਰਗੀਆਂ ਵਿਸ਼ਵ-ਵਿਆਪੀ ਸਿੱਖ ਜਥੇਬੰਦੀਆਂ ਬਿਨਾਂ ਜਾਤ, ਦੇਸ਼, ਖਿਤਾ ਤੇ ਮਜ਼੍ਹਬ ਵੇਖੇ ਨਿੱਠ ਕੇ ਮਨੁੱਖਤਾ ਦੀ ਸੇਵਾ ਕਰ ਰਹੀਆਂ ਹਨ ਪਰ ਸਰਕਾਰਾਂ ਸੇਵਾ ਦੇ ਕਾਰਜ ਕਰਨ ਵਾਲੀਆਂ ਸੰਸਥਾਵਾਂ ਨੂੰ ਵੀ ਮਜ਼੍ਹਬੀ ਤੇ ਸੰਪਰਦਾਇਕ ਐਨਕਾਂ ਲਾਹ ਕੇ ਵੇਖਣ ਲਈ ਤਿਆਰ ਨਹੀਂ ਹਨ।

ਇਹ ਵੀ ਪੜ੍ਹੋ: Flood - ਹੜ੍ਹ ਪ੍ਰਭਾਵਿਤ ਪਿੰਡਾਂ 'ਚ ਹੋ ਰਹੀ ਗਿਰਦਾਵਰੀ, ਮੌਕੇ 'ਤੇ ਪਹੁੰਚ ਗਏ ਡੀਸੀ

ਇਸ ਦੇ ਨਾਲ ਹੀ ਗਿਆਨੀ ਰਘਬੀਰ ਸਿੰਘ ਨੇ ਬੀਤੇ ਦਿਨ ਇੰਗਲੈਂਡ ਦੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਅੰਮ੍ਰਿਤਸਰ ਦੇ ਹਵਾਈ ਅੱਡੇ ‘ਤੇ ਦੋ ਘੰਟੇ ਰੋਕੀ ਰੱਖਣ ਦੀ ਘਟਨਾ ਨੂੰ ਵੀ ਮੰਦਭਾਗਾ ਕਰਾਰ ਦਿੰਦਿਆਂ ਆਖਿਆ ਕਿ ਇਸ ਤਰੀਕੇ ਸਿੱਖਾਂ ਦੀ ਸ਼ਾਖ਼ ਤੇ ਸਮਰੱਥਾ ਨੂੰ ਪ੍ਰਭਾਵਿਤ ਕਰਨ ਦੀਆਂ ਕੋਸ਼ਿਸ਼ਾਂ ਵਾਜਬ ਨਹੀਂ ਹਨ।

ਉਨ੍ਹਾਂ ਕਿਹਾ ਕਿ ਭਾਰਤ ਦੀ ਆਜ਼ਾਦੀ ਵਿਚ ਸਿੱਖਾਂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ ਅਤੇ ਦੇਸ਼ ਦੀ ਆਨ, ਬਾਨ, ਸ਼ਾਨ ਵਿਚ ਸਿੱਖਾਂ ਦੀ ਮਹੱਤਵਪੂਰਨ ਭੂਮਿਕਾ ਵੀ ਅਣਗੌਲੀ ਨਹੀਂ ਜਾ ਸਕਦੀ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਸ ਦੇ ਨਾਲ ਹੀ ਸਿੱਖਾਂ ਤੇ ਪੰਜਾਬ ਨਾਲ ਪਿਛਲੇ 72 ਸਾਲਾਂ ਦੌਰਾਨ ਹੋਏ ਸਿਆਸੀ ਵਿਤਕਰਿਆਂ ਅਤੇ ਵਧੀਕੀਆਂ ਨੂੰ ਵੀ ਇਤਿਹਾਸ ਵਿਚੋਂ ਮਨਫੀ ਕਰਕੇ ਨਹੀਂ ਵੇਖਿਆ ਜਾ ਸਕਦਾ। ਜੂਨ 1984 ਦਾ ਘੱਲੂਘਾਰਾ ਦੇਸ਼ ਦੀ ਆਜ਼ਾਦੀ ਤੋਂ ਬਾਅਦ ਸਿੱਖਾਂ ਨੂੰ ਦਿੱਤਾ ਗਿਆ ਅਜਿਹਾ ਨਾਸੂਰ ਹੈ, ਜੋ ਰਹਿੰਦੀ ਦੁਨੀਆ ਤੱਕ ਰਿਸਦਾ ਰਹੇਗਾ।

ਦੁਨੀਆ ਦੇ ਕਿਸੇ ਵੀ ਕੋਨੇ ਵਿਚ ਵੱਸਦਾ ਕੋਈ ਵੀ ਸਿੱਖ ਜਦੋਂ ਸਿੱਖ ਕੌਮ ਨਾਲ ਹੋਈਆਂ ਬੇਇਨਸਾਫੀਆਂ ਦੀ ਗੱਲ ਕਰਦਾ ਹੈ ਤਾਂ ਬਜਾਇ ਇਸ ਦੇ ਕਿ ਸਿੱਟਾਮੁਖੀ ਨੀਤੀਆਂ ‘ਤੇ ਚੱਲ ਕੇ ਸਿੱਖ ਕੌਮ ਦੇ ਬੇਇਨਸਾਫੀ ਦੇ ਹੇਰਵੇ ਨੂੰ ਦੂਰ ਕਰਕੇ ਉਨ੍ਹਾਂ ਦਾ ਭਰੋਸਾ ਜਿੱਤਿਆ ਜਾਵੇ, ਉਲਟਾ ਸਰਕਾਰਾਂ ਅਜਿਹਾ ਪੱਖਪਾਤੀ ਵਤੀਰਾ ਧਾਰਨ ਕਰਦੀਆਂ ਹਨ ਕਿ ਸਿੱਖਾਂ ਅੰਦਰ ਅਲਹਿਦਗੀ ਦਾ ਹੋਰ ਅਹਿਸਾਸ ਪੈਦਾ ਹੋਵੇ।

ਗਿਆਨੀ ਰਘਬੀਰ ਸਿੰਘ ਨੇ ਅਖੀਰ ਵਿਚ ਕਿਹਾ ਕਿ ਇਤਿਹਾਸ ਦੀਆਂ ਗਲਤੀਆਂ ਤੋਂ ਸਬਕ ਲੈਂਦਿਆਂ ਸਰਕਾਰਾਂ ਨੂੰ ਸਿਆਸੀ ਸਮੱਸਿਆਵਾਂ ਦਾ ਹੱਲ ਮਨੁੱਖੀ ਅਧਿਕਾਰਾਂ ਨੂੰ ਕੁਚਲਣ ਵਾਲੀਆਂ ਨੀਤੀਆਂ ਦੀ ਥਾਂ ਸੁਹਿਰਦਤਾ ਅਤੇ ਫ਼ਰਾਖ਼ਦਿਲੀ ਵਾਲਾ ਵਤੀਰਾ ਧਾਰਨ ਕਰਕੇ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ: Punjab News : ਸਰਕਾਰੀ ਅਫਸਰਾਂ ਲਈ ਜਾਰੀ ਹੋਏ ਸਖ਼ਤ ਹੁਕਮ, ਨਾ ਮੰਨੇ ਤਾਂ ਹੋਵੇਗੀ ਕਾਰਵਾਈ, ਜਾਣੋ ਕਿਉਂ

ਟਾਪ ਹੈਡਲਾਈਨ

Amritsar Airport 'ਤੇ 16 ਯਾਤਰੀ ਹਿਰਾਸਤ 'ਚ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਮਾਮਲਾ
Amritsar Airport 'ਤੇ 16 ਯਾਤਰੀ ਹਿਰਾਸਤ 'ਚ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਮਾਮਲਾ
Punjab News : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ AAP ਵਿਧਾਇਕਾਂ ਨੇ ਮੰਗੀ ਮੁਆਫ਼ੀ, ਵਿਧਾਇਕ ਗਿਆਸਪੁਰਾ ਦੇ ਬਿਆਨ ਤੋਂ ਕੀਤਾ ਕਿਨਾਰਾ
Punjab News : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ AAP ਵਿਧਾਇਕਾਂ ਨੇ ਮੰਗੀ ਮੁਆਫ਼ੀ, ਵਿਧਾਇਕ ਗਿਆਸਪੁਰਾ ਦੇ ਬਿਆਨ ਤੋਂ ਕੀਤਾ ਕਿਨਾਰਾ
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ੍ਹ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ੍ਹ...
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget