Amritsar News: ਪੰਜਾਬ ਸਰਕਾਰ ਵੱਲੋਂ ਆਪਣੀ ਕੈਬਨਿਟ ਵਿੱਚ ਪੰਜ ਨਵੇਂ ਮੰਤਰੀ ਬਣਾਏ ਗਏ ਸਨ। ਇਸ ਦੇ ਚੱਲਦੇ ਅੱਜ ਕੈਬਨਿਟ ਮੰਤਰੀ ਬਣਨ ਤੋਂ ਬਾਅਦ ਹਰਦੀਪ ਸਿੰਘ ਮੁੰਡੀਆਂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਨੇ ਗੁਰੂਘਰ ਵਿੱਚ ਮੱਥਾ ਟੇਕਿਆ ਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਮੌਕੇ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਹੋਰ ਵੀ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਵਰਕਰ ਮੌਜੂਦ ਸਨ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੱਚੇ ਪਾਤਸ਼ਾਹ ਦੀ ਕਿਰਪਾ ਹੋਈ ਹੈ। ਧੰਨ-ਧੰਨ ਗੁਰੂ ਰਾਮਦਾਸ ਜੀ ਦੀ ਕਿਰਪਾ ਹੋਈ ਹੈ। ਅੱਜ ਉਨ੍ਹਾਂ ਦਾ ਅਸ਼ੀਰਵਾਦ ਲੈਣ ਵਾਸਤੇ ਆਏ ਹਨ।
ਉਨ੍ਹਾਂ ਨੇ ਕਿਹਾ ਕਿ ਅੱਜ ਤੁਹਾਨੂੰ ਭਰਾਵਾਂ ਨੂੰ ਦੱਸਣਾ ਚਾਹਵਾਂਗਾ ਕਿ ਮੇਰੇ ਨਾਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਹਨ। ਪਰਮਾਤਮਾ ਦੀ ਕਿਰਪਾ ਨਾਲ ਜਿਹੜੀ ਜਿੰਮੇਵਾਰੀ ਮਿਲੀ ਹੈ, ਉਹ ਪੂਰੀ ਤਨਦੇਹੀ ਨਾਲ ਨਿਭਾਵਾਂਗੇ। ਅੱਜ ਮੈਂ ਗੁਰੂ ਘਰ ਵਿੱਚ ਸੇਵਾਦਾਰ ਬਣ ਕੇ ਆਇਆ ਹਾਂ। ਅੱਜ ਮੈਂ ਆਪਣੇ ਮਹਿਕਮੇ ਦਾ ਚਾਰਜ ਸੰਭਾਲਣ ਜਾ ਰਿਹਾ ਹਾਂ।
ਇਹ ਵੀ ਪੜ੍ਹੋ: ਫਿਰ ਲਾਗੂ ਹੋਣਗੇ ਤਿੰਨ ਖੇਤੀ ਕਾਨੂੰਨ? ਕੰਗਨਾ ਰਣੌਤ ਦੇ ਦਾਅਵੇ ਮਗਰੋਂ ਮੱਚੀ ਸਿਆਸੀ ਖਲਬਲੀ
ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾਵੇਗਾ ਜੋ ਮੁੱਖ ਮੰਤਰੀ ਦਾ ਸ਼ੁਰੂ ਤੋਂ ਸਪਨਾ ਸੀ। ਉਹ ਸਪਨਾ ਜ਼ਰੂਰ ਸਾਕਾਰ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਆਓ ਆਪਾਂ ਸਾਰੇ ਮਿਲ ਕੇ ਇਸ ਪੰਜਾਬ ਨੂੰ ਮੁੱਢ ਤੋਂ ਰੰਗਲਾ ਪੰਜਾਬ ਬਣਾਈਏ ਤੇ ਖੁਸ਼ਹਾਲ ਪੰਜਾਬ ਬਣਾਈਏ।
ਇਹ ਵੀ ਪੜ੍ਹੋ: ਮੌਸਮ ਨੇ ਲਈ ਕਰਵਟ! 90KM ਦੀ ਰਫਤਾਰ ਨਾਲ ਤੂਫਾਨ ਦੀ ਚੇਤਾਵਨੀ! ਮੁੜ ਹੋਏਗਾ ਜਲਥਲ
ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਜੋ ਲੋਕਾਂ ਨੇ ਸਾਡੇ ਤੇ ਉਮੀਦਾਂ ਲਗਾ ਕੇ ਸਾਡੀ ਇਹ ਸਰਕਾਰ ਬਣਾਈ ਹੈ, ਅਸੀਂ ਉਨ੍ਹਾਂ ਦੀਆਂ ਉਮੀਦਾਂ ਤੇ ਪੂਰੇ ਖਰਾ ਉਤਰਾਂਗੇ। ਹਰਦੀਪ ਸਿੰਘ ਮੁੰਡਿਆਂ ਨੂੰ ਪੰਜਾਬ ਸਰਕਾਰ ਵਿੱਚ ਵਾਟਰ ਸਪਲਾਈ ਵਿਭਾਗ ਤੇ ਹਾਊਸਿੰਗ ਐਂਡ ਅਰਬਨ ਡਿਵੈਲਪਮੈਂਟ ਤੇ ਰੈਵਨਿਊ ਵਿਭਾਗ ਦੇ ਮਹਿਕਮੇ ਮਿਲੇ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।