(Source: ECI/ABP News)
SGPC ਦੀ ਪ੍ਰਧਾਨਗੀ ਲਈ ਹਰਜਿੰਦਰ ਧਾਮੀ ਹੋਣਗੇ ਅਕਾਲੀ ਦਲ ਦੇ ਉਮੀਦਵਾਰ, ਬੀਬੀ ਜਗੀਰ ਕੌਰ ਨਾਲ ਹੋਵੇਗਾ ਮੁਕਾਬਲਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਮੁੜ ਤੋਂ ਪ੍ਰਧਾਨਗੀ ਦੇ ਅਹੁਦੇ ਲਈ ਉਮੀਦਵਾਰ ਬਣਾਇਆ ਹੈ। ਉਨ੍ਹਾਂ ਦਾ ਮੁਕਾਬਲਾ ਪਿਛਲੀ ਵਾਰ ਵਾਂਗ ਬੀਬੀ ਜਗੀਰ ਕੌਰ ਨਾਲ ਹੋਵੇਗਾ
![SGPC ਦੀ ਪ੍ਰਧਾਨਗੀ ਲਈ ਹਰਜਿੰਦਰ ਧਾਮੀ ਹੋਣਗੇ ਅਕਾਲੀ ਦਲ ਦੇ ਉਮੀਦਵਾਰ, ਬੀਬੀ ਜਗੀਰ ਕੌਰ ਨਾਲ ਹੋਵੇਗਾ ਮੁਕਾਬਲਾ Harjinder Dhami will be the candidate of SGPC president SGPC ਦੀ ਪ੍ਰਧਾਨਗੀ ਲਈ ਹਰਜਿੰਦਰ ਧਾਮੀ ਹੋਣਗੇ ਅਕਾਲੀ ਦਲ ਦੇ ਉਮੀਦਵਾਰ, ਬੀਬੀ ਜਗੀਰ ਕੌਰ ਨਾਲ ਹੋਵੇਗਾ ਮੁਕਾਬਲਾ](https://feeds.abplive.com/onecms/images/uploaded-images/2024/07/06/cdfecbd97a663f7274f8135113ac8dd61720282888415926_original.jpg?impolicy=abp_cdn&imwidth=1200&height=675)
SGPC Election: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਮੁੜ ਤੋਂ ਪ੍ਰਧਾਨਗੀ ਦੇ ਅਹੁਦੇ ਲਈ ਉਮੀਦਵਾਰ ਬਣਾਇਆ ਹੈ। ਉਨ੍ਹਾਂ ਦਾ ਮੁਕਾਬਲਾ ਪਿਛਲੀ ਵਾਰ ਵਾਂਗ ਬੀਬੀ ਜਗੀਰ ਕੌਰ ਨਾਲ ਹੋਵੇਗਾ ਪਰ ਇਸ ਵਾਰ ਪਿਛਲੇ ਸਾਲ ਨਾਲੋਂ ਹਲਾਤ ਬਹੁਤ ਜਿਆਦਾ ਬਦਲੇ ਹੋਏ ਹਨ।
After one to one meetings with Members of SGPC belonging to SAD & after detailed discussions with senior leaders of the party, the SAD Working President S Balwinder S Bhundar has declared S Harjinder Singh Dhami as candidate for the post of President of SGPC in the election of… pic.twitter.com/usXug7s2gi
— Dr Daljit S Cheema (@drcheemasad) October 24, 2024
ਇਸ ਬਾਬਤ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ। ਚੀਮਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਇੱਕ ਤੋਂ ਬਾਅਦ ਇੱਕ ਮੀਟਿੰਗਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਸਤ੍ਰਿਤ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਐਲਾਨ ਦਿੱਤਾ ਹੈ।
ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ 28 ਅਕਤੂਬਰ 2024 ਨੂੰ ਹੋ ਰਹੀ ਸਾਲਾਨਾ ਚੋਣ ਵਾਸਤੇ ਪ੍ਰਧਾਨਗੀ ਪਦ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਾਸ ਦਾ ਨਾਮ ਉਮੀਦਵਾਰ ਵਜੋਂ ਐਲਾਨ ਕਰਨ 'ਤੇ ਮੈਂ ਗੁਰੂ ਸਾਹਿਬ ਦਾ ਸ਼ੁਕਰਾਨਾ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਤੇ ਸ਼੍ਰੋਮਣੀ ਕਮੇਟੀ ਦੇ + https://t.co/UBdKY3uFUW pic.twitter.com/l13qBsYO9c
— Harjinder Singh Dhami (@SGPCPresident) October 24, 2024
ਇਸ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਨੇ ਕਿਹਾ, ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ 28 ਅਕਤੂਬਰ 2024 ਨੂੰ ਹੋ ਰਹੀ ਸਾਲਾਨਾ ਚੋਣ ਵਾਸਤੇ ਪ੍ਰਧਾਨਗੀ ਪਦ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਾਸ ਦਾ ਨਾਮ ਉਮੀਦਵਾਰ ਵਜੋਂ ਐਲਾਨ ਕਰਨ 'ਤੇ ਮੈਂ ਗੁਰੂ ਸਾਹਿਬ ਦਾ ਸ਼ੁਕਰਾਨਾ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦਾ ਹਾਰਦਿਕ ਤੌਰ ਉੱਤੇ ਧੰਨਵਾਦ ਕਰਦਾ ਹਾਂ।ਬੀਤੇ ਤਿੰਨ ਸਾਲਾਂ ਦੌਰਾਨ ਇਸ ਸੇਵਾ ਨੂੰ ਨਿਭਾਉਂਦਿਆਂ ਮੈਂ ਹਮੇਸ਼ਾ ਗੁਰੂ ਸਾਹਿਬ ਦੀ ਭੈਅ ਭਾਵਨੀ ਵਿੱਚ ਰਹਿ ਕੇ ਪੰਥਕ ਭਾਵਨਾਵਾਂ ਦੀ ਤਰਜਮਾਨੀ ਕਰਨ ਦੀ ਨਿਮਾਣੀ ਕੋਸ਼ਿਸ਼ ਕੀਤੀ ਹੈ। ਅਰਦਾਸ ਕਰਦਾ ਹਾਂ ਕਿ ਗੁਰੂ ਸਾਹਿਬ ਭਵਿੱਖ ਅੰਦਰ ਵੀ ਆਪਣੀ ਕਿਰਪਾ ਬਣਾਈ ਰੱਖਣਗੇ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)