Bandi Singhs: ਰਾਜੋਆਣਾ ਤੇ ਹੋਰ ਬੰਦੀ ਸਿੰਘਾ ਦੀ ਰਿਹਾਈ ਲਈ ਬਣਾਈ ਕਮੇਟੀ ਦੀ ਅੱਜ ਪਲੇਠੀ ਮੀਟਿੰਗ, ਪ੍ਰਧਾਨ ਧਾਮੀ ਨੇ ਭੇਜਿਆ ਸੱਦਾ
Dhami called the first meeting: ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਹ ਕਮੇਟੀ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਤਿਆਰ ਕੀਤੀ ਹੈ। ਜਿਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰ ਰਹੇ ਹਨ।
Dhami called the first meeting: ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਗਈ 5 ਮੈਂਬਰੀ ਕਮੇਟੀ ਦੀ ਅੱਜ ਮੀਟਿੰਗ ਹੋਣ ਜਾ ਰਹੀ ਹੈ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਹ ਕਮੇਟੀ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਤਿਆਰ ਕੀਤੀ ਹੈ। ਜਿਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰ ਰਹੇ ਹਨ।
ਹੁਣ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕਮੇਟੀ ਦੀ ਪਹਿਲੀ ਇਕੱਤਰਤਾ ਅੱਜ 9 ਦਸੰਬਰ ਨੂੰ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਸੱਦੀ ਗਈ ਹੈ। ਜਿਸ ਵਿੱਚ ਕਮੇਟੀ ਦੇ ਪ੍ਰਧਾਨ ਧਾਮੀ ਤੋਂ ਇਲਾਵਾ ਵਫ਼ਦ ਦੇ ਮੈਂਬਰਾਂ ਡਾ. ਬਰਜਿੰਦਰ ਸਿੰਘ ਹਮਦਰਦ, ਸ. ਹਰਮੀਤ ਸਿੰਘ ਕਾਲਕਾ, ਬੀਬੀ ਕਮਲਦੀਪ ਕੌਰ ਰਾਜੋਆਣਾ ਅਤੇ ਪ੍ਰੋ: ਵਿਰਸਾ ਸਿੰਘ ਵਲਟੋਹਾ ਨੂੰ ਸੱਦਾ ਪੱਤਰ ਭੇਜੇ ਜਾ ਚੁੱਕੇ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਦਸੰਬਰ ਨੂੰ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਗਠਤ ਕੀਤੇ ਗਏ ਵਫ਼ਦ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਇਕੱਤਰਤਾ ਸ਼ਨਿਚਰਵਾਰ 9 ਦਸੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਸੱਦੀ ਗਈ ਹੈ।
ਇਸ ਇਕੱਤਰਤਾ ਵਿੱਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਵਫ਼ਦ ਦੇ ਮੈਂਬਰਾਂ ’ਚ ਹਰਮੀਤ ਸਿੰਘ ਕਾਲਕਾ, ਡਾ. ਬਰਜਿੰਦਰ ਸਿੰਘ ਹਮਦਰਦ, ਬੀਬੀ ਕਮਲਦੀਪ ਕੌਰ ਰਾਜੋਆਣਾ ਅਤੇ ਵਿਰਸਾ ਸਿੰਘ ਵਲਟੋਹਾ ਨੂੰ ਪੱਤਰ ਭੇਜੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਹ ਇਕੱਤਰਤਾ ਦੁਪਹਿਰ 12 ਵਜੇ ਹੋਵੇਗੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel:
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ