ਪੜਚੋਲ ਕਰੋ

Amritsar News: ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਨੂੰ ਕੀਤਾ ਖਬਰਦਾਰ, ਗੁਰਦੁਆਰਿਆਂ ਅੰਦਰ ਵਾਰ-ਵਾਰ ਪੁਲਿਸ ਕਾਰਵਾਈ ਬਰਦਾਸ਼ਤ ਨਹੀਂ ਕਰਾਂਗੇ

Amritsar News: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਭਗਵੰਤ ਮਾਨ ਸਰਕਾਰ ਵੱਲੋਂ ਵਾਰ-ਵਾਰ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦੀ ਕਾਰਵਾਈ ਦੁੱਖਦਾਈ ਹੈ ਜਿਸ ਨਾਲ ਪੂਰੇ ਸਿੱਖ ਜਗਤ ਅੰਦਰ ਭਾਰੀ ਰੋਸ ਹੈ।

Amritsar News: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਭਗਵੰਤ ਮਾਨ ਸਰਕਾਰ ਵੱਲੋਂ ਵਾਰ-ਵਾਰ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦੀ ਕਾਰਵਾਈ ਦੁੱਖਦਾਈ ਹੈ ਜਿਸ ਨਾਲ ਪੂਰੇ ਸਿੱਖ ਜਗਤ ਅੰਦਰ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਕਸਬਾ ਬੋਹਾ ਸਥਿਤ ਗੁਰਦੁਆਰੇ ਵਿੱਚ ਪੁਲਿਸ ਵੱਲੋਂ ਰਾਤ ਵੇਲੇ ਜਬਰੀ ਦਾਖਲ ਹੋ ਕੇ ਸੇਵਾਦਾਰਾਂ ਦੀ ਕੁੱਟਮਾਰ ਕਰਨੀ ਸਰਾਸਰ ਗੁਰਦੁਆਰੇ ਦੀ ਮਰਿਆਦਾ ਦੀ ਉਲੰਘਣਾ ਹੈ।

ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਜਿਸ ਤਰ੍ਹਾਂ ਸਿੱਖ ਭਾਵਨਾਵਾਂ ਤੇ ਗੁਰਮਰਿਆਦਾ ਵਿਰੁੱਧ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਇਸ ਨਾਲ ਆਮ ਆਦਮੀ ਪਾਰਟੀ ਦਾ ਸਿੱਖ ਵਿਰੋਧੀ ਚਿਹਰਾ ਲੋਕਾਂ ਸਾਹਮਣੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਗੁਰਦੁਆਰਾ ਅਕਾਲ ਬੁੰਗਾ ਸਾਹਿਬ, ਸੁਲਤਾਨਪੁਰ ਲੋਧੀ ਵਿੱਚ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਗੋਲੀਬਾਰੀ ਦੀ ਕਾਰਵਾਈ ਨੇ ਸੰਗਤ ਦੇ ਮਨਾਂ ਨੂੰ ਭਾਰੀ ਠੇਸ ਪਹੁੰਚਾਈ ਤੇ ਹੁਣ ਮਾਨਸਾ ’ਚ ਗੁਰਦੁਆਰੇ ਦੀ ਮਰਿਆਦਾ ਤੇ ਪਵਿੱਤਰਤਾ ਨੂੰ ਦਰਕਿਨਾਰ ਕਰ ਕੇ ਪੁਲਿਸ ਵੱਲੋਂ ਸਿੱਖ ਭਾਵਨਾਵਾਂ ਤਾਰ-ਤਾਰ ਕੀਤੀਆਂ ਗਈਆਂ ਹਨ।

ਧਾਮੀ ਨੇ ਕਿਹਾ ਕਿ ਮਾਨਸਾ ਘਟਨਾ ਦੀ ਸੀਸੀਟੀਵੀ ਫੁਟੇਜ ਵਿੱਚ ਬਿਲਕੁਲ ਸਪੱਸ਼ਟ ਨਜ਼ਰ ਆ ਰਿਹਾ ਹੈ ਕਿ ਕਿਵੇਂ ਪੁਲਿਸ ਦੇ ਕੁਝ ਕਰਮਚਾਰੀ ਕੰਧ ਟੱਪ ਕੇ ਗੁਰਦੁਆਰੇ ਅੰਦਰ ਦਾਖਲ ਹੁੰਦੇ ਹਨ ਤੇ ਸੇਵਾਦਾਰਾਂ ਨੂੰ ਕੁੱਟਣਾ ਸ਼ੁਰੂ ਕਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਦੀ ਗੰਭੀਰਤਾ ਨਾਲ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਪਰਚਾ ਦਰਜ ਕਰਕੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਦੱਸ ਦਈਏ ਕਿ ਮਾਨਸਾ ਦੇ ਕਸਬਾ ਬੋਹਾ ਦੇ ਥਾਣਾ ਇੰਚਾਰਜ ਵੱਲੋਂ ਸ਼ਰਾਬ ਦੇ ਨਸ਼ੇ 'ਚ ਗੁਰਦੁਆਰਾ ਸਾਹਿਬ 'ਚ ਦਾਖਲ ਹੋ ਕੇ ਦੇਰ ਰਾਤ ਗੁਰਦੁਆਰਾ ਸਾਹਿਬ 'ਚ ਮੌਜੂਦ ਸੇਵਾਦਾਰਾਂ ਦੀ ਕੁੱਟਮਾਰ ਤੇ ਦੁਰਵਿਵਹਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਹ ਸਾਰੀ ਘਟਨਾ ਇੱਕ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਈ।

ਇਸ ਤੋਂ ਬਾਅਦ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਥਾਣਾ ਬੋਹਾ ਦੇ ਸਾਹਮਣੇ ਧਰਨਾ ਦਿੱਤਾ ਤੇ ਰੋਸ ਪ੍ਰਗਟ ਕਰਦਿਆਂ ਹੋਇਆ ਗੁਰੂਘਰ 'ਚ ਦਾਖਲ ਹੋਣ ਵਾਲੇ ਪੁਲਿਸ ਮੁਲਾਜ਼ਮਾਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ 'ਚ ਪਤੰਗਬਾਜ਼ੀ ਦੌਰਾਨ ਦੋ ਧੜਿਆਂ 'ਚ ਹੋਈ ਖੂਨੀ ਝੜਪ, ਇੱਕ ਨੌਜਵਾਨ ਦੀ ਮੌਤ

ਦੂਜੇ ਪਾਸੇ ਡੀਐਸਪੀ ਗੁਰਪ੍ਰੀਤ ਸਿੰਘ ਨੇ ਖੁਦ ਮੰਨਿਆ ਕਿ ਵੋਹਾ ਥਾਣੇ ਦਾ ਇੰਚਾਰਜ ਸ਼ਰਾਬ ਦੇ ਨਸ਼ੇ ਵਿੱਚ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋਇਆ ਸੀ ਤੇ ਉੱਥੇ ਸੇਵਾਦਾਰਾਂ ਨਾਲ ਬਦਸਲੂਕੀ ਕੀਤੀ ਤੇ ਕੁੱਟਮਾਰ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਜੋ ਵੀ ਤੱਥ ਸਾਹਮਣੇ ਆਉਣਗੇ, ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Google Chrome: ਤੁਹਾਡੇ ਪਾਸਵਰਡ ਸੇਵ ਕਰਦਾ ਗੂਗਲ ਕਰੋਮ, ਜਾਣੋ ਡੀਲੀਟ ਕਰਨ ਦਾ ਤਰੀਕਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟਮਰਹੂਮ ਸਾਬਕਾ ਪੀਐਮ ਮਨਮੋਹਨ ਸਿੰਘ ਦੇ ਬੁੱਤ 'ਚ ਪਾਈ ਜਾਨ, ਕਲਾਕਾਰ ਨੇ ਕਰਤੀ ਕਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Embed widget