ਵੱਡੀ ਖ਼ਬਰ ! ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਹਾਲੇ ਨਾ-ਮਨਜ਼ਰੂ, ਕਿਹਾ- ਕਮੇਟੀ ਕੋਲ ਜਥੇਦਾਰ ਨੂੰ ਹਟਾਉਣ ਦਾ ਪੂਰਾ ਅਧਿਕਾਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਦੇ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਵੱਲੋਂ ਦਿੱਤੇ ਗਏ ਅਸਤੀਫੇ ਤੋਂ ਬਾਅਦ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਕੀਤੀ ਗਈ ਹੈ ਜਿਸ ਤੋਂ ਬਾਅਦ ਕਮੇਟੀ ਵੱਲੋਂ ਦੱਸਿਆ ਗਿਆ ਕਿ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਅਜੇ ਪੈਂਡਿੰਗ ਰੱਖਿਆ ਗਿਆ ਹੈ। ਉਨ੍ਹਾਂ ਨੇ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਤੋਂ ਇਸ ਉੱਤੇ ਵਿਚਾਰ ਕਰਨ ਲਈ ਕਿਹਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਦੇ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਵੱਲੋਂ ਦਿੱਤੇ ਗਏ ਅਸਤੀਫੇ ਤੋਂ ਬਾਅਦ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਕੀਤੀ ਗਈ ਹੈ ਜਿਸ ਤੋਂ ਬਾਅਦ ਕਮੇਟੀ ਵੱਲੋਂ ਦੱਸਿਆ ਗਿਆ ਕਿ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਅਜੇ ਪੈਂਡਿੰਗ ਰੱਖਿਆ ਗਿਆ ਹੈ। ਉਨ੍ਹਾਂ ਨੇ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਤੋਂ ਇਸ ਉੱਤੇ ਵਿਚਾਰ ਕਰਨ ਲਈ ਕਿਹਾ ਹੈ। ਇਸ ਮੌਕੇ ਕਮੇਟੀ ਨੇ ਕਿਹਾ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦਾ ਫੈਸਲਾ ਹਰਜਿੰਦਰ ਸਿੰਘ ਧਾਮੀ ਦਾ ਨਹੀਂ ਸਗੋਂ ਪੂਰੀ ਕਮੇਟੀ ਦਾ ਸੀ। ਉ੍ਨਹਾਂ ਕਿਹਾ ਕਿ ਹੁਣ ਕਮੇਟੀ ਦਾ 5 ਮੈਂਬਰੀ ਵਫ਼ਦ ਹਰਜਿੰਦਰ ਸਿੰਘ ਧਾਮੀ ਨੂੰ ਮਿਲੇਗਾ।
ਇਸ ਤੋਂ ਬਾਅਦ ਮੀਡੀਆ ਨਾਲ ਰਾਬਤਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮਾਨ ਨੇ ਐਕਟ 1925 ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਸੰਸਥਾ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦਾ ਫੈਸਲਾ ਲੈ ਸਕਦੀ ਹੈ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਇਸ ਐਕਟ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੀਟਿੰਗ ਕਰਨਗੇ। ਇਸ ਮੌਕੇ ਕਾਰਜਕਾਰਨੀ ਨੇ ਸਪੱਸ਼ਟ ਕੀਤਾ ਕਿ ਪ੍ਰਧਾਨ ਧਾਮੀ ਨਾਲ ਜਲਦੀ ਹੀ ਇੱਕ ਮੀਟਿੰਗ ਕੀਤੀ ਜਾਵੇਗੀ ਤੇ ਉਨ੍ਹਾਂ ਨੂੰ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰਨ ਲਈ ਕਿਹਾ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਕੰਮਕਾਜ ਦੀ ਸਮੀਖਿਆ ਲਈ ਕੁਝ ਦਿਨਾਂ ਵਿੱਚ ਜਲਦੀ ਹੀ ਇੱਕ ਮੀਟਿੰਗ ਬੁਲਾਈ ਜਾਵੇਗੀ।
ਹਰਜਿੰਦਰ ਸਿੰਘ ਧਾਮੀ ਨੇ ਕਿਉਂ ਦਿੱਤਾ ਸੀ ਅਸਤੀਫ਼ਾ ?
ਜ਼ਿਕਰਯੋਗ ਹੈ ਕਿ ਤਿੰਨ ਦਿਨ ਪਹਿਲਾਂ ਉਨ੍ਹਾਂ ਨੇ ਆਪਣਾ ਅਸਤੀਫਾ ਸ੍ਰੀ ਅਕਾਲ ਤਖ਼ਤ ਸਾਹਿਬ ਦਫ਼ਤਰ ਵਿਖੇ ਸੌਂਪ ਦਿੱਤਾ ਸੀ। ਧਾਮੀ ਨੇ ਆਪਣੇ ਅਸਤੀਫ਼ੇ ਦਾ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਅਹੁਦੇ ਨੂੰ ਦੱਸਿਆ ਹੈ। ਰਘਬੀਰ ਸਿੰਘ ਨੇ 13 ਫਰਵਰੀ ਨੂੰ ਹਰਪ੍ਰੀਤ ਸਿੰਘ ਨੂੰ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਪੋਸਟ ਸਾਂਝੀ ਕੀਤੀ ਸੀ।
ਧਾਮੀ ਨੇ ਆਪਣੇ ਅਸਤੀਫ਼ੇ ਸਮੇਂ ਕਿਹਾ ਸੀ ਕਿ ਜਿਸ ਦਿਨ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦਾ ਫੈਸਲਾ ਲਿਆ ਗਿਆ ਸੀ, ਉਸ ਦਿਨ 14 ਕਾਰਜਕਾਰਨੀ ਮੈਂਬਰ ਇਕੱਠੇ ਸਨ ਅਤੇ ਡੇਢ ਘੰਟੇ ਤੱਕ ਚਰਚਾ ਹੋਈ ਸੀ। ਸਾਰਿਆਂ ਨੂੰ ਬੋਲਣ ਲਈ ਡੇਢ ਘੰਟੇ ਦਾ ਸਮਾਂ ਦਿੱਤਾ ਗਿਆ, ਤਾਂ ਜੋ ਕਿਸੇ ਦੇ ਵਿਚਾਰ ਨਾ ਰਹਿ ਜਾਣ, ਪਰ ਪ੍ਰਧਾਨ ਮੁਖੀ ਹੁੰਦਾ ਹੈ।
ਇਸ ਲਈ ਨੈਤਿਕ ਆਧਾਰ 'ਤੇ ਮੈਂ ਇਸ ਅਹੁਦੇ ਤੋਂ ਅਸਤੀਫਾ ਦਿੰਦਾ ਹਾਂ। ਗੁਰੂ ਸਾਹਿਬ ਕਿਰਪਾ ਕਰਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਪ੍ਰਬੰਧਕੀ ਸੰਸਥਾ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦਾ ਸਿਰਮੌਰ ਤਖ਼ਤ ਹੈ। ਸ਼੍ਰੋਮਣੀ ਅਕਾਲੀ ਦਲ ਵੀ ਇਸੇ ਤਖ਼ਤ ਦੀ ਜਥੇਬੰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਪ੍ਰਬੰਧਕੀ ਸੰਸਥਾ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦਾ ਸਿਰਮੌਰ ਤਖ਼ਤ ਹੈ। ਸ਼੍ਰੋਮਣੀ ਅਕਾਲੀ ਦਲ ਵੀ ਇਸੇ ਤਖ਼ਤ ਦੀ ਜਥੇਬੰਦੀ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
