ਪੜਚੋਲ ਕਰੋ

ਸਿਆਸੀ ਵਿਰੋਧੀ ਹੋਣ ਕਰਕੇ ਹਰਜਿੰਦਰ ਸਿੰਘ ਨੂੰ ਨਹੀਂ ਦਿੱਤੀ ਸੁਰੱਖਿਆ, DGP ਸਾਬ੍ਹ ਹੋਰ ਕਿੰਨੇ ਪੰਜਾਬੀਆਂ ਨੂੰ ਇਸੇ ਤਰ੍ਹਾਂ ਮਰਨਾ ਪਵੇਗਾ-ਮਜੀਠੀਆ

ਮਜੀਠੀਆ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਅਸਫਲਤਾ ਦੇ ਦੋਸ਼ ਲਗਾਏ ਹਨ। ਉਨ੍ਹਾਂ ਨੇ ਮਾਨ ਤੋਂ ਤੁਰੰਤ ਅਸਤੀਫ਼ਾ ਦੇਣ ਦੀ ਮੰਗ ਕੀਤੀ ਹੈ।ਇਸ ਹੱਤਿਆ ਨੇ ਸੂਬੇ ਵਿੱਚ ਵਧਦੀ ਹਿੰਸਾ ਅਤੇ ਸੁਰੱਖਿਆ ਲਈ ਚਿੰਤਾਵਾਂ ਨੂੰ ਹੋਰ ਵਧਾ ਦਿੱਤਾ ਹੈ।

Punjab News: ਅੰਮ੍ਰਿਤਸਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਹਰਜਿੰਦਰ ਸਿੰਘ ਦੇ ਕਤਲ ਨੂੰ ਲੈ ਕੇ ਬਿਕਰਮ ਮਜੀਠੀਆ ਲਗਾਤਾਰ ਸਰਕਾਰ ਤੇ ਪੁਲਿਸ ਨੂੰ ਸਵਾਲ ਕਰ ਰਹੇ  ਹਨ ਹਾਲਾਂਕਿ ਇਸ ਮੌਕੇ ਕਤਲ ਦੇ ਮੁੱਖ ਦੋਸ਼ੀ ਦਾ ਪੁਲਿਸ ਨਾਲ ਮੁਕਾਬਲਾ ਹੋਇਆ ਹੈ ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਇਸ ਮੌਕੇ ਮਜੀਠੀਆ ਨੇ ਇੱਕ ਹੋਰ ਵੀਡੀਓ ਸਾਂਝੀ ਕਰਕੇ ਵੱਡੇ ਸਵਾਲ ਖੜ੍ਹੇ ਕੀਤੇ ਹਨ।

ਇਸ ਨੂੰ ਲੈ ਕੇ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ ਉੱਤੇ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਇਹ ਵੀਡੀਓ 19 ਫਰਵਰੀ, 2025 ਦੀ ਹੈ ਜਿਸ ਵਿੱਚ ਗੁੰਡੇ ਸ਼ਰੇਆਮ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ। ਕੌਂਸਲਰ ਵੱਲੋਂ ਪੁਲਿਸ ਨੂੰ ਦਰਖ਼ਾਸਤ ਦੇ ਕੇ ਸੁਰੱਖਿਆ ਦੀ ਗੁਹਾਰ ਲਾਈ ਸੀ।

ਮਜੀਠੀਆ ਨੇ ਕਿਹਾ ਕਿ ਪਰ ਸਿਆਸੀ ਵਿਰੋਧੀ ਪਾਰਟੀ ਨਾਲ ਸੰਬੰਧਿਤ ਹੋਣ ਕਾਰਨ ਸੁਰੱਖਿਆ ਮੁਹਈਆ ਨਹੀਂ ਕਰਵਾਈ ਗਈ ਅਤੇ ਕੱਲ 25 ਮਈ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਗੁੰਡਿਆਂ ਵੱਲੋਂ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਭਗਵੰਤ ਮਾਨ ਜੀ ਤੁਸੀਂ ਪੰਜਾਬ ਨੂੰ ਸੰਭਾਲਣ ਦੇ ਕਾਬਿਲ ਨਹੀਂ ਹੋ ਤੁਰੰਤ ਅਸਤੀਫ਼ਾ ਦਿਓ, DGP ਸਾਬ੍ਹ ਹੋਰ ਕਿੰਨੇ ਪੰਜਾਬੀਆਂ ਨੂੰ ਇਸੇ ਤਰ੍ਹਾਂ ਮਰਨਾ ਪਵੇਗਾ ਕਦੋਂ ਤੱਕ ਪੰਜਾਬ 'ਚ ਇਹ ਜੰਗਲ ਰਾਜ ਰਹੇਗਾ ?

ਮਜੀਠੀਆ ਦੇ ਦਾਅਵਾ ਕੀਤਾ ਹੈ ਕਿ ਇਹ 19 ਫਰਵਰੀ 2025 ਦੀ CCTV ਫੁਟੇਜ ਹੈ ਜਿਸ ਵਿੱਚ ਹਥਿਆਰਬੰਦ ਲੋਕ ਹਰਜਿੰਦਰ ਨੂੰ ਉਸ ਦੇ ਘਰ ਦੇ ਬਾਹਰ ਧਮਕੀਆਂ ਦਿੰਦੇ ਦਿਖਾਈ ਦਿੰਦੇ ਹਨ। ਉਨ੍ਹਾਂ ਨੇ ਦੋਸ਼ ਲਗਾਏ ਕਿ ਹਰਜਿੰਦਰ ਨੇ ਪੁਲਿਸ ਨੂੰ ਸੁਰੱਖਿਆ ਲਈ ਬਹੁਤ ਵਾਰੀਆਂ ਅਪੀਲ ਕੀਤੀ, ਪਰ ਸਿਆਸੀ ਵਿਰੋਧੀ ਪਾਰਟੀ ਨਾਲ ਸਬੰਧ ਹੋਣ ਕਾਰਨ ਸੁਰੱਖਿਆ ਨਹੀਂ ਦਿੱਤੀ ਗਈ।

ਮਜੀਠੀਆ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਅਸਫਲਤਾ ਦੇ ਦੋਸ਼ ਲਗਾਏ ਹਨ। ਉਨ੍ਹਾਂ ਨੇ ਮਾਨ ਤੋਂ ਤੁਰੰਤ ਅਸਤੀਫ਼ਾ ਦੇਣ ਦੀ ਮੰਗ ਕੀਤੀ ਹੈ।ਇਸ ਹੱਤਿਆ ਨੇ ਸੂਬੇ ਵਿੱਚ ਵਧਦੀ ਹਿੰਸਾ ਅਤੇ ਸੁਰੱਖਿਆ ਲਈ ਚਿੰਤਾਵਾਂ ਨੂੰ ਹੋਰ ਵਧਾ ਦਿੱਤਾ ਹੈ।

ਜ਼ਿਕਰ ਕਰ ਦਈਏ ਕਿ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਹਰਜਿੰਦਰ ਸਿੰਘ ਦੇ ਕਤਲ ਦੇ ਮੁੱਖ ਦੋਸ਼ੀ ਦਾ ਪੁਲਿਸ ਨਾਲ ਮੁਕਾਬਲਾ ਹਹੋਇਆ ਹੈ। ਇਹ ਮੁਕਾਬਲਾ ਫਤਿਹਪੁਰ ਕੇਂਦਰੀ ਜੇਲ੍ਹ ਤੋਂ ਕੁਝ ਦੂਰੀ 'ਤੇ ਝਬਾਲ ਰੋਡ 'ਤੇ ਹੋਇਆ। ਪੁਲਿਸ ਨੂੰ ਦੇਖ ਕੇ ਮੁਲਜ਼ਮਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ, ਦੋਸ਼ੀ ਗੋਪੀ ਪੁਲਿਸ ਦੀ ਗੋਲੀ ਲੱਗਣ ਤੋਂ ਬਾਅਦ ਜ਼ਖਮੀ ਹੋ ਗਿਆ।

ਇਹ ਮੁਕਾਬਲਾ ਫਤਿਹਪੁਰ ਕੇਂਦਰੀ ਜੇਲ੍ਹ ਤੋਂ ਕੁਝ ਦੂਰੀ 'ਤੇ ਝਬਾਲ ਰੋਡ 'ਤੇ ਹੋਇਆ। ਪੁਲਿਸ ਨੂੰ ਦੇਖ ਕੇ ਮੁਲਜ਼ਮ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਦੋਸ਼ੀ ਗੋਪੀ ਪੁਲਿਸ ਦੀ ਗੋਲੀ ਲੱਗਣ ਤੋਂ ਬਾਅਦ ਜ਼ਖਮੀ ਹੋ ਗਿਆ। ਮੌਕੇ ਤੋਂ ਦੋਸ਼ੀ ਦੀ ਮੋਟਰਸਾਈਕਲ ਵੀ ਜ਼ਬਤ ਕਰ ਲਈ ਗਈ ਹੈ। ਉਹ ਅਤੇ ਉਸਦੇ ਸਾਥੀ ਕਤਲ ਕਰਨ ਲਈ ਇਸੇ ਮੋਟਰਸਾਈਕਲ 'ਤੇ ਆਏ ਸਨ। ਪੁਲਿਸ ਉਸਦੇ ਤਿੰਨ ਸਾਥੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget