ਪੜਚੋਲ ਕਰੋ

Amritsar News : ਵਿਦਿਆਰਥਣ ਖੁਦਕੁਸ਼ੀ ਮਾਮਲੇ 'ਚ ਸਿੱਖਿਆ ਮੰਤਰੀ ਸਖ਼ਤ, ਸਕੂਲ ਪ੍ਰਬੰਧਨ ਖ਼ਿਲਾਫ਼ ਕੇਸ ਦਰਜ

Amritsar Girl Student Suicide Case : 17 ਸਾਲਾਂ  ਵਿਦਿਆਰਥਣ ਦੀ ਖੁਦਕੁਸ਼ੀ ਦੇ ਮਾਮਲੇ 'ਚ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੱਡਾ ਐਕਸ਼ਨ ਲਿਆ ਹੈ। ਇਸ ਮਾਮਲੇ 'ਚ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ

Amritsar Girl Student Suicide Case : 17 ਸਾਲਾਂ  ਵਿਦਿਆਰਥਣ ਦੀ ਖੁਦਕੁਸ਼ੀ ਦੇ ਮਾਮਲੇ 'ਚ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੱਡਾ ਐਕਸ਼ਨ ਲਿਆ ਹੈ। ਇਸ ਮਾਮਲੇ 'ਚ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸਕੂਲ ਪ੍ਰਸ਼ਾਸਨ ਅਤੇ ਮਾਮਲੇ ਨਾਲ ਸਬੰਧਤ ਹਰ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸਿੱਖਿਆ ਮੰਤਰੀ ਨੇ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇਗੀ ਅਤੇ ਜੋ ਵੀ ਆਰੋਪੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਸਕੂਲ ਪ੍ਰਬੰਧਨ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਵਿਦਿਆਰਥਣ ਨੂੰ ਇਨਸਾਫ਼ ਦਿਵਾਉਣ ਲਈ ਕਿਸੇ ਵੀ ਜ਼ਿੰਮੇਵਾਰ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਕੀ ਹੈ ਪੂਰਾ ਮਾਮਲਾ?

ਅੰਮ੍ਰਿਤਸਰ ਦੀ 17 ਸਾਲਾ ਅਮਜੋਤ ਕੌਰ 12ਵੀਂ ਜਮਾਤ ਦੀ ਵਿਦਿਆਰਥਣ ਸੀ। ਉਸ ਨੇ 22 ਮਈ ਨੂੰ ਜ਼ਹਿਰੀਲੀ ਵਸਤੂ ਨਿਗਲ ਲਈ ਸੀ। ਉਸ ਦੀ ਹਾਲਤ ਵਿਗੜਣ 'ਤੇ ਪਰਿਵਾਰਕ ਮੈਂਬਰ ਉਸ ਨੂੰ ਹਸਪਤਾਲ ਲੈ ਕੇ ਗਏ, ਜਿੱਥੇ ਕਈ ਦਿਨਾਂ ਤੱਕ ਉਸ ਦਾ ਇਲਾਜ ਚੱਲਦਾ ਰਿਹਾ। ਇਲਾਜ ਦੌਰਾਨ ਅਮਜੋਤ ਨੇ ਇੱਕ ਵੀਡੀਓ ਵੀ ਰਿਕਾਰਡ ਕੀਤੀ, ਜਿਸ ਵਿੱਚ ਉਸ ਨੇ ਸਕੂਲ ਪ੍ਰਬੰਧਨ 'ਤੇ ਮਾਨਸਿਕ ਤੌਰ 'ਤੇ ਪਰੇਸ਼ਾਨ ਕਰਨ ਦੇ ਆਰੋਪ  ਲਗਾਏ। 30 ਮਈ ਨੂੰ ਉਸ ਦੀ ਮੌਤ ਹੋ ਗਈ।

ਫੀਸ ਨੂੰ ਲੈ ਕੇ ਦਬਾਅ ਪਾਉਣ ਦੇ ਆਰੋਪ 

ਅਮਜੋਤ ਫਤਿਹਗੜ੍ਹ ਚੂੜੀਆਂ ਰੋਡ ਸਥਿਤ ਇੱਕ ਨਿੱਜੀ ਸਕੂਲ ਵਿੱਚ ਪੜ੍ਹਦੀ ਸੀ ਅਤੇ ਆਪਣੀ ਮਾਸੀ ਸਰਬਜੀਤ ਕੌਰ ਕੋਲ ਰਹਿ ਕੇ ਸਿੱਖਿਆ ਪ੍ਰਾਪਤ ਕਰ ਰਹੀ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਸਕੂਲ ਦੀ ਕਰੀਬ 20 ਹਜ਼ਾਰ ਰੁਪਏ ਫੀਸ ਬਕਾਇਆ ਸੀ ਅਤੇ ਇਸੇ ਫੀਸ ਨੂੰ ਲੈ ਕੇ ਸਕੂਲ ਪ੍ਰਬੰਧਨ ਲਗਾਤਾਰ ਉਸ 'ਤੇ ਦਬਾਅ ਬਣਾ ਰਹੇ ਸੀ।

ਮੌਤ ਤੋਂ ਪਹਿਲਾਂ ਬਣਾਈ ਗਈ ਵੀਡੀਓ ਵਿੱਚ ਅਮਜੋਤ ਨੇ ਦੱਸਿਆ ਸੀ ਕਿ 11 ਮਈ ਨੂੰ ਉਸ ਨੂੰ ਸਕੂਲ ਬੁਲਾਇਆ ਗਿਆ, ਜਿੱਥੇ ਉਸ ਨੂੰ ਮਾਨਸਿਕ ਤੌਰ 'ਤੇ ਕਾਫ਼ੀ ਪਰੇਸ਼ਾਨ ਕੀਤਾ ਗਿਆ। ਉਸ ਨੇ ਆਰੋਪ ਲਗਾਇਆ ਕਿ ਉਸ ਨੂੰ ਕਲਾਸ ਦੇ ਗਰੁੱਪ ਵਿੱਚੋਂ ਕੱਢ ਦਿੱਤਾ ਗਿਆ ਅਤੇ ਇੱਕ ਵੱਖਰੇ ਕਮਰੇ ਵਿੱਚ ਲੈ ਜਾ ਕੇ ਗੱਲਬਾਤ ਕੀਤੀ ਗਈ।

ਕਿਸ਼ਤਾਂ ਵਿੱਚ ਫੀਸ ਜਮ੍ਹਾਂ ਕਰਵਾਉਣ ਦੀ ਕੀਤੀ ਸੀ ਬੇਨਤੀ

ਮਾਸੀ ਸਰਬਜੀਤ ਕੌਰ ਨੇ ਆਰੋਪ ਲਗਾਇਆ ਕਿ ਸਕੂਲ ਦੀ ਪ੍ਰਿੰਸੀਪਲ ਸ਼ਬਨਮ ਸ਼ਰਮਾ ਅਤੇ ਕਲਾਸ ਟੀਚਰ ਆਕਾਂਕਸ਼ਾ ਸ਼ਰਮਾ ਫੀਸ ਨੂੰ ਲੈ ਕੇ ਲਗਾਤਾਰ ਦਬਾਅ ਬਣਾ ਰਹੀਆਂ ਸਨ। ਉਨ੍ਹਾਂ ਨੇ ਸਕੂਲ ਕੋਲ ਫੀਸ ਕਿਸ਼ਤਾਂ ਵਿੱਚ ਜਮ੍ਹਾਂ ਕਰਵਾਉਣ ਦੀ ਇਜਾਜ਼ਤ ਮੰਗੀ ਸੀ ਪਰ ਇਸ ਦੇ ਬਾਵਜੂਦ ਬੱਚੀ 'ਤੇ ਦਬਾਅ ਬਣਾਇਆ ਜਾਂਦਾ ਰਿਹਾ।

ਪਰਿਵਾਰ ਦਾ ਇਹ ਵੀ ਆਰੋਪ ਹੈ ਕਿ ਅਮਜੋਤ ਨੂੰ ਮੈਡੀਕਲ ਸਟ੍ਰੀਮ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਗਈ, ਜਦਕਿ ਉਸ ਤੋਂ ਘੱਟ ਅੰਕ ਲੈਣ ਵਾਲੀਆਂ ਹੋਰ ਵਿਦਿਆਰਥਣਾਂ ਨੂੰ ਮੈਡੀਕਲ ਸਟ੍ਰੀਮ ਦਿੱਤੀ ਗਈ ਸੀ।
ਇਸ ਤੋਂ ਇਲਾਵਾ ਉਸ ਤੋਂ ਕਲਾਸ ਦੇ ਵਾਧੂ ਕੰਮ ਵੀ ਕਰਵਾਏ ਜਾਂਦੇ ਸਨ ਅਤੇ ਕਈ ਵਾਰ ਬਾਥਰੂਮ ਜਾਣ ਤੋਂ ਬਾਅਦ ਉਸ ਨੂੰ ਕਲਾਸ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਂਦਾ ਸੀ।

ਪੜ੍ਹਾਈ ਵਿੱਚ ਸੀ ਹੋਣਹਾਰ

ਪਰਿਵਾਰ ਅਨੁਸਾਰ ਅਮਜੋਤ ਪੜ੍ਹਾਈ ਵਿੱਚ ਬਹੁਤ ਹੋਣਹਾਰ ਸੀ। ਉਸ ਨੇ 10ਵੀਂ ਜਮਾਤ ਵਿੱਚ 86 ਫੀਸਦੀ ਅੰਕ ਹਾਸਲ ਕੀਤੇ ਸਨ। ਪਰਿਵਾਰ ਦਾ ਆਰੋਪ ਹੈ ਕਿ ਸਕੂਲ ਨੇ ਉਸ ਦਾ ਨਤੀਜਾ ਵੀ ਰੋਕ ਰੱਖਿਆ ਸੀ ਅਤੇ ਫੀਸ ਨਾ ਭਰਨ ਕਾਰਨ ਨਾਮ ਕੱਟਣ ਦੀ ਗੱਲ ਕੀਤੀ ਜਾ ਰਹੀ ਸੀ।

ਸਕੂਲ ਦਾ ਪੱਖ

ਦੂਜੇ ਪਾਸੇ ਸਕੂਲ ਦੀ ਇੱਕ ਅਧਿਆਪਕਾ ਨੇ ਆਪਣੇ ਉੱਤੇ ਲਗੇ ਸਾਰੇ ਦੋਸ਼ਾਂ ਨੂੰ ਨਕਾਰ ਦਿੱਤਾ ਹੈ। ਅਧਿਆਪਕਾ ਦਾ ਕਹਿਣਾ ਹੈ ਕਿ ਅਮਜੋਤ ਕੌਰ ਪਿਛਲੇ ਕਈ ਮਹੀਨਿਆਂ ਤੋਂ ਸਕੂਲ ਨਹੀਂ ਆ ਰਹੀ ਸੀ ਅਤੇ ਸਕੂਲ ਵੱਲੋਂ ਸਿਰਫ਼ ਨਿਯਮਤ ਪ੍ਰਕਿਰਿਆ ਤਹਿਤ ਹੀ ਪਰਿਵਾਰ ਨਾਲ ਸੰਪਰਕ ਕੀਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਸਕੂਲ ਨੇ ਕਦੇ ਵੀ ਫੀਸ ਜਾਂ ਕਿਸੇ ਹੋਰ ਕਾਰਨ ਕਰਕੇ ਕਿਸੇ ਵਿਦਿਆਰਥੀ 'ਤੇ ਦਬਾਅ ਨਹੀਂ ਬਣਾਇਆ ਅਤੇ ਸਕੂਲ ਕੋਲ ਸਾਰੇ ਲੋੜੀਂਦੇ ਰਿਕਾਰਡ ਅਤੇ ਦਸਤਾਵੇਜ਼ ਮੌਜੂਦ ਹਨ।

ਪੁਲਿਸ ਨੇ ਦਰਜ ਕੀਤੀ FIR

ਏਸੀਪੀ Gagandeep Singh ਨੇ ਦੱਸਿਆ ਕਿ ਹਸਪਤਾਲ ਤੋਂ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕੀਤੀ। ਵਿਦਿਆਰਥਣ ਦੇ ਪਿਤਾ ਰਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਬੀਐਨਐਸ ਦੀ ਧਾਰਾ 108 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸ਼ਿਕਾਇਤ ਵਿੱਚ ਆਰੋਪ ਲਗਾਇਆ ਗਿਆ ਹੈ ਕਿ ਸਕੂਲ ਪ੍ਰਬੰਧਨ ਵੱਲੋਂ ਵਿਦਿਆਰਥਣ ਨੂੰ ਉਸ ਦੇ ਦਸਤਾਵੇਜ਼ ਨਹੀਂ ਦਿੱਤੇ ਜਾ ਰਹੇ ਸਨ ਅਤੇ ਉਸ ਨੂੰ ਮਾਨਸਿਕ ਤੌਰ 'ਤੇ ਪਰੇਸ਼ਾਨ ਕੀਤਾ ਜਾ ਰਿਹਾ ਸੀ।

ਪੁਲਿਸ ਨੇ ਸਕੂਲ ਦੀ ਪ੍ਰਿੰਸੀਪਲ ਅਤੇ ਇੱਕ ਸਟਾਫ ਮੈਂਬਰ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਹੈ। ਅਧਿਕਾਰੀਆਂ ਮੁਤਾਬਕ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮਾਮਲੇ ਦੀ ਸੱਚਾਈ ਪੂਰੀ ਤਰ੍ਹਾਂ ਸਾਹਮਣੇ ਆਵੇਗੀ।

ਟਾਪ ਹੈਡਲਾਈਨ

MP Amritpal Singh: ਸੰਸਦ ਮੈਂਬਰ ਅੰਮ੍ਰਿਤਪਾਲ ਦੇ ਪਹੁੰਚਣ ਮਗਰੋਂ ਹਵਾਈ ਅੱਡਾ ਪੂਰੀ ਤਰ੍ਹਾਂ ਸੀਲ, ਯਾਤਰੀਆਂ ਨਾਲ ਆਉਣ ਵਾਲੇ ਪਰਿਵਾਰਕ ਮੈਂਬਰਾਂ ਨੂੰ ਅੰਦਰ ਜਾਣ ਦੀ ਨਹੀਂ ਇਜਾਜ਼ਤ...
ਸੰਸਦ ਮੈਂਬਰ ਅੰਮ੍ਰਿਤਪਾਲ ਦੇ ਪਹੁੰਚਣ ਮਗਰੋਂ ਹਵਾਈ ਅੱਡਾ ਪੂਰੀ ਤਰ੍ਹਾਂ ਸੀਲ, ਯਾਤਰੀਆਂ ਨਾਲ ਆਉਣ ਵਾਲੇ ਪਰਿਵਾਰਕ ਮੈਂਬਰਾਂ ਨੂੰ ਅੰਦਰ ਜਾਣ ਦੀ ਨਹੀਂ ਇਜਾਜ਼ਤ...
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Liquor Tragedy: ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
7 Seater Cheapest Cars: 7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Embed widget