Amritsar news: ਗੁਰੂ ਨਾਨਕ ਦੇਵ ਸਟੇਡੀਅਮ 'ਚ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, ਪੰਜਾਬ ਗਵਰਨਰ ਨੂੰ ਦਿੱਤੀ ਇਹ ਸਲਾਹ
Amritsar news: ਅੱਜ ਆਜ਼ਾਦੀ ਦੇ 77ਵੇਂ ਆਜ਼ਾਦੀ ਦਿਹਾੜੇ ਮੌਕੇ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਝੰਡਾ ਝੂਲਾਉਣ ਦੀ ਰਸਮ ਅਦਾ ਕੀਤੀ।
Amritsar news: ਅੱਜ ਆਜ਼ਾਦੀ ਦੇ 77ਵੇਂ ਆਜ਼ਾਦੀ ਦਿਹਾੜੇ ਮੌਕੇ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਝੰਡਾ ਝੂਲਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੀ ਜਾਨ 'ਤੇ ਖੇਡ ਕੇ ਡਿਊਟੀ ਨਿਭਾਉਣ ਵਾਲੇ ਪੰਜਾਬ ਪੁਲਿਸ ਦੇ ਅਫਸਰਾਂ ਅਤੇ ਜਵਾਨਾਂ ਨੂੰ ਸਨਮਾਨਿਤ ਕੀਤਾ। ਉੱਥੇ ਹੀ ਇੱਥੇ ਵੱਖ-ਵੱਖ ਸਕੂਲਾਂ ਵਲੋਂ ਪ੍ਰਦਰਸ਼ਨੀ ਲਾਈ ਗਈ, ਸਭਿਆਚਾਰਕ ਪ੍ਰੋਗਰਾਮ ਕੀਤੇ ਗਏ, ਬੱਚਿਆਂ ਨੇ ਆਪਣੀਆਂ ਕਲਾਕ੍ਰਿਤੀਆਂ ਦਿਖਾਈਆਂ ਅਤੇ ਕਈ ਟੀਮਾਂ ਵਲੋਂ ਭੰਗੜੇ ਵੀ ਪਾਏ ਗਏ।
ਇਸ ਦੇ ਨਾਲ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਡੀ ਪਹਿਲ ਨਸ਼ਾ ਖਤਮ ਕਰਨਾ ਹੈ ਤੇ ਅਸੀਂ ਕਰਕੇ ਰਹਾਂਗੇ। ਉੱਥੇ ਹੀ ਜਦੋਂ ਪੱਤਰਕਾਰਾਂ ਨੇ ਗਵਰਨਰ ਸਾਹਬ ਬਾਰੇ ਸਵਾਲ ਕੀਤਾ ਤਾਂ ਚੀਮਾ ਨੇ ਕਿਹਾ ਅੱਜ ਮੈਂ ਕੋਈ ਕੰਟਰੋਵਰਸੀ ਨਹੀਂ ਕਰਨੀ ਪਰ ਗਵਰਨਰ ਸਾਹਬ ਅੱਜ ਦੇ ਦਿਨ ਪ੍ਰਣ ਕਰਨ ਕਿ ਉਹ ਸੰਵਿਧਾਨ ਦੀ ਕਦਰ ਕਰਨ।
ਇਹ ਵੀ ਪੜ੍ਹੋ : Independence Day 2023: ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਲਹਿਰਾਇਆ ਤਿਰੰਗਾ, ਚੰਡੀਗੜ੍ਹ ਦੀਆਂ ਰੱਜ ਕੇ ਕੀਤੀਆਂ ਤਾਰੀਫ਼ਾਂ
ਇਸ ਤੋਂ ਇਲਾਵਾ ਇਸ ਸਮਾਗਮ ਵਿੱਚ ਯੋਗ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ ਅਤੇ ਸਨਮਾਨਿਤ ਕੀਤਾ ਗਿਆ। ਨਾਲ ਹੀ ਹਰਪਾਲ ਸਿੰਘ ਚੀਮਾ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨ ਪੱਤਰ, ਟ੍ਰਾਈ ਸਾਈਕਲ ਅਤੇ ਮਸ਼ੀਨਾਂ ਦਿੱਤੀਆਂ।
ਇਹ ਵੀ ਪੜ੍ਹੋ: Independence day 2023 : ਕੌਮੀ ਇਨਸਾਫ ਮੋਰਚਾ ਦੇ ਨੁਮਾਇੰਦਿਆਂ ਵਲੋਂ ਚੰਡੀਗੜ੍ਹ ਮਾਰਚ ਕਰਨ ਦਾ ਫੈਸਲਾ ਮੁਲਤਵੀ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।