Amritsar News: ਸ਼੍ਰੋਮਣੀ ਕਮੇਟੀ ਨੇ ਇਲਜ਼ਾਮ ਲਾਇਆ ਹੈ ਕਿ 'ਵਾਰਿਸ ਪੰਜਾਬ ਦੇ' ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਖ਼ਿਲਾਫ਼ ਚੱਲ ਰਹੀ ਪੁਲਿਸ ਕਾਰਵਾਈ ਦੌਰਾਨ ਸੋਸ਼ਲ ਮੀਡੀਆ ’ਤੇ ਸਿੱਖ ਧਰਮ ਤੇ ਸਿੱਖ ਸੰਸਥਾਵਾਂ ਖ਼ਿਲਾਫ਼ ਨਫਰਤ ਭਰਿਆ ਝੂਠਾ ਪ੍ਰਚਾਰ ਤੇਜ਼ ਹੋ ਗਿਆ ਹੈ। ਇਸ ਵਿੱਚ ਸਿੱਖ ਧਾਰਮਿਕ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ’ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਨੇ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਭਾਈਚਾਰਕ ਸਾਂਝ ਵਿੱਚ ਤਰੇੜ ਪਾਉਣ ਵਾਲੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਕਾਰਵਾਈ ਕਰੇ। 



ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸੋਸ਼ਲ ਮੀਡੀਆ ’ਤੇ ਅਜਿਹੀਆਂ ਨਫਰਤ ਭਰੇ ਪ੍ਰਚਾਰ ਵਾਲੀਆਂ ਪੋਸਟਾਂ ਦੀ ਸ਼ਨਾਖਤ ਕੀਤੀ ਹੈ ਜਿਨ੍ਹਾਂ ਦਾ ਹਵਾਲਾ ਦਿੰਦੇ ਹੋਏ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਨੂੰ ਅਜਿਹੀਆਂ ਪੋਸਟਾਂ ਪਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਅਪੀਲ ਕੀਤੀ ਹੈ। 


ਉਨ੍ਹਾਂ ਕਿਹਾ ਕਿ ਅਜਿਹੀ ਹੀ ਇੱਕ ਪੋਸਟ ਪਾਉਣ ਵਾਲੇ ਨੇ ਗੁਰਬਾਣੀ ਦੀਆਂ ਤੁਕਾਂ ਦੀ ਪ੍ਰਸੰਗ ਤੋਂ ਬਾਹਰ ਜਾ ਕੇ ਤੋੜ ਮਰੋੜ ਕਰਨ ਤੋਂ ਵੀ ਗੁਰੇਜ਼ ਨਹੀਂ ਕੀਤਾ। ਅਜਿਹੇ ਸ਼ਰਾਰਤੀ ਅਨਸਰ ਇਨ੍ਹਾਂ ਪੋਸਟਾਂ ਦੇ ਰਾਹੀ ਸਿੱਖ ਭਾਵਨਾਵਾਂ ਨੂੰ ਭੜਕਾਉਣ ਦਾ ਯਤਨ ਕਰ ਰਹੇ ਹਨ। ਇੱਕ ਪੋਸਟ ਵਿੱਚ ਵਾਰਿਸ ਪੰਜਾਬ ਦੇ ਜਥੇਬੰਦੀ ਨੂੰ ‘ਵਾਇਰਸ ਪੰਜਾਬ ਦੇ’ ਆਖਿਆ ਗਿਆ ਹੈ। ਉਨ੍ਹਾਂ ਕਿਹਾ ਸੀ ਕਿ ਇਹ ਵਰਤਾਰਾ ਵਿਸ਼ਵ ਲਈ ਬੇਹੱਦ ਖਤਰਨਾਕ ਹੈ। 



ਦੱਸ ਦਈਏ ਕਿ ਪੰਜਾਬ ਵਿੱਚ ਬਣੇ ਮੌਜੂਦਾ ਹਾਲਾਤ ਤੇ ਸਿੱਖ ਨੌਜਵਾਨਾਂ ਦੀ ਗ੍ਰਿਫ਼ਤਾਰੀ ਦੇ ਮੁੱਦੇ ’ਤੇ ਭਵਿੱਖ ਦੀ ਵਿਉਂਤਬੰਦੀ ਕਰਨ ਵਾਸਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 27 ਮਾਰਚ ਨੂੰ ਸਿੱਖ ਜਥੇਬੰਦੀਆਂ, ਸੰਪਰਦਾਵਾਂ, ਸੰਸਥਾਵਾਂ, ਬੁੱਧੀਜੀਵੀਆਂ ਤੇ ਹੋਰਨਾਂ ਦੀ ਇਕ ਸਾਂਝੀ ਮੀਟਿੰਗ ਬੁਲਾਈ ਗਈ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ