Covid: ਮੁੜ ਪੈਦਾ ਹੋਣ ਲੱਗਾ ਕੋਰੋਨਾ ਦਾ ਖ਼ਤਰਾ, ਸਿਹਤ ਵਿਭਾਗ ਨੇ ਖਿੱਚੀ ਤਿਆਰੀ
Coronavirus disease 2019 :
Health Department on Coronavirus (ਤਰਨ ਤਾਰਨ) ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਤਰਨ ਤਾਰਨ ਕੋਵਿਡ ਦੇ ਸੰਭਾਵਿਤ ਕੇਸਾਂ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਬਰ ਤਿਆਰ ਹੈ।
ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਜਿਲਾ ਪ੍ਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜਿਲੇ ਦੇ ਸਮੂਹ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਕੋਵਿਡ ਦੀ ਸੰਭਾਵਨਾ ਨੂੰ ਮੁੱਖ ਰੱਖਦਿਆਂ ਹੋਇਆ ਸਿਹਤ ਸੇਵਾਵਾਂ ਨਾਲ ਜੁੜੇ ਸਾਰੇ ਕੰਮਾਂ ਦੀ ਸਮੀਖਿਆ ਕੀਤੀ ਗਈ।
ਡਿਪਟੀ ਕਮਿਸ਼ਨਰ ਵੱਲੋਂ ਸਮੂਹ ਪ੍ਰੋਗਰਾਮ ਅਧਿਕਾਰੀਆਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਉਹ ਹਰ ਤਰ੍ਹਾਂ ਦੀ ਹੰਗਾਮੀ ਸਥਿਤੀ ਨਾਲ ਨਜਿਠਣ ਲਈ ਤਿਆਰ ਰਹਿਣ ਅਤੇ ਕੋਵਿਡ ਪ੍ਰੋਟੋਕਾਲ ਅਨੁਸਾਰ ਸਾਰੀਆਂ ਤਿਆਰੀਆਂ ਮੁਕੰਮਲ ਕਰਨ, ਤਾਂ ਜੋ ਕਿਸੇ ਵੀ ਐਮਰਜੰਸੀ ਹਾਲਾਤ ਸਮੇਂ ਲੋਕਾਂ ਦੀ ਸਿਹਤ ਸੰਭਾਲ ਕੀਤੀ ਜਾ ਸਕੇ ਅਤੇ ਸਿਹਤ ਸਬੰਧੀ ਸੇਵਾਵਾਂ ਸਮੇਂ ਤੇ ਪ੍ਰਦਾਨ ਕੀਤੀਆਂ ਜਾ ਸਕਣ।
ਇਸ ਮੀਟਿੰਗ ਵਿੱਚ ਕਾਰਜਕਾਰੀ ਸਿਵਲ ਸਰਜਨ ਕਮ ਜ਼ਿਲਾ ਟੀਕਾਕਰਨ ਅਫਸਰ ਡਾ ਵਰਿੰਦਰਪਾਲ ਕੌਰ, ਜਿਲਾ ਪਰਿਵਾਰ ਭਲਾਈ ਅਫਸਰ ਡਾ ਆਸ਼ੀਸ਼ ਗੁਪਤਾ, ਡਿਪਟੀ ਮੈਡੀਕਲ ਕਮਿਸ਼ਨਰ ਡਾ ਸੰਦੀਪ ਕਾਲੜਾ, ਸੀਨੀਅਰ ਮੈਡੀਕਲ ਅਫਸਰ ਡਾ ਕੰਵਲਜੀਤ ਸਿੰਘ, ਜਿਲਾ ਡਿਮੋਲੋਜਿਸਟ ਡਾ ਸਿਮਰਨ ਕੌਰ, ਡਾ ਅਮਨਦੀਪ ਸਿੰਘ ਜਿਲਾ ਐਮ ਈ ਆਈ ਉ ਅਮਰਦੀਪ ਸਿੰਘ, ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਪ੍ਰੋਗਰਾਮ ਅਧਿਕਾਰੀ ਸ਼ਾਮਿਲ ਹੋਏ।