ਪੜਚੋਲ ਕਰੋ
Advertisement
ਪੰਜਾਬ ਦੇ ਸਰਕਾਰੀ ਹਸਪਤਾਲਾਂ ਦੀ ਹਾਲਤ ਖਸਤਾ , ਆਪ ਸਰਕਾਰ ਇਮਾਰਤਾਂ 'ਚ ਵੀ ਸੁਧਾਰ ਲਿਆਵੇਗੀ ਅਤੇ ਹਸਪਤਾਲਾਂ ਦੇ ਪ੍ਰਬੰਧ ਵੀ ਠੀਕ ਕਰੇਗੀ : ਸਿਹਤ ਮੰਤਰੀ
Amritsar News : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ 9 ਮਹੀਨਿਆਂ ਵਿਚ ਤਿੰਨ ਵਾਰ ਪੰਜਾਬ ਦੇ ਸਿਹਤ ਮੰਤਰੀ ਬਦਲੇ ਜਾ ਚੁੱਕੇ ਹਨ। ਹੁਣ ਕੁੱਝ ਦਿਨ ਪਹਿਲਾਂ ਬਣੇ ਨਵੇਂ ਸਿਹਤ ਮੰਤਰੀ ਬਲਬੀਰ ਸਿੰਘ ਅੰਮ੍ਰਿਤਸਰ ਪਹੁੰਚੇ ਅਤੇ ਅੰਮ੍ਰਿਤਸਰ ਵਿੱਚ ਹੋਣ ਜਾ ਰਹੇ
Amritsar News : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ 9 ਮਹੀਨਿਆਂ ਵਿਚ ਤਿੰਨ ਵਾਰ ਪੰਜਾਬ ਦੇ ਸਿਹਤ ਮੰਤਰੀ ਬਦਲੇ ਜਾ ਚੁੱਕੇ ਹਨ। ਹੁਣ ਕੁੱਝ ਦਿਨ ਪਹਿਲਾਂ ਬਣੇ ਨਵੇਂ ਸਿਹਤ ਮੰਤਰੀ ਬਲਬੀਰ ਸਿੰਘ ਅੰਮ੍ਰਿਤਸਰ ਪਹੁੰਚੇ ਅਤੇ ਅੰਮ੍ਰਿਤਸਰ ਵਿੱਚ ਹੋਣ ਜਾ ਰਹੇ ਜੀ G-20 ਸੰਮੇਲਨ ਅਤੇ 26 ਜਨਵਰੀ ਨੂੰ ਨਵੇਂ ਬਣ ਰਹੇ ਮੁਹੱਲਾ ਕਲੀਨਿਕ ਦਾ ਦੌਰਾ ਕਰਨ ਪਹੁੰਚੇ ਹਨ।
ਅੰਮ੍ਰਿਤਸਰ ਪਹੁੰਚਣ 'ਤੇ ਡੀਸੀ ਕੰਪਲੈਕਸ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਦਾ ਗਾਰਡ ਆਫ ਆਨਰ ਕੀਤਾ ਗਿਆ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਬੀਰ ਸਿੰਘ ਨੇ ਕਿਹਾ ਕਿ 26 ਜਨਵਰੀ ਨੂੰ ਪੰਜਾਬ ਵਿੱਚ 422 ਦੇ ਕਰੀਬ ਨਵੇਂ ਮੁਹੱਲਾ ਕਲੀਨਿਕ ਖੋਲ੍ਹਣ ਜਾ ਰਹੇ ਹਨ ਅਤੇ ਜੋ ਮੁਹੱਲਾ ਕਲੀਨਿਕ ਅੰਮ੍ਰਿਤਸਰ ਵਿੱਚ ਖੁੱਲਣ ਜਾ ਰਹੇ ਹਨ। ਉਹਨਾਂ ਦਾ ਦੌਰਾ ਕਰਨ ਆਉਂਦੇ ਹਨ।
ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ ਹੋਣ ਵਾਲੇ G 20 ਸੰਮੇਲਨ ਨੂੰ ਲੈ ਕੇ ਵੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕਰਨਗੇ ਅਤੇ ਉਸ ਤੋਂ ਬਾਅਦ ਮੈਡੀਕਲ ਨਾਲ ਸਬੰਧਤ ਅੰਮ੍ਰਿਤਸਰ ਕਾਲਜ ਅਤੇ ਇਮਾਰਤਾਂ ਦਾ ਦੌਰਾ ਕਰਨਗੇ। ਅੱਗੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਣ ਤੱਕ ਜੋ ਕਿਹਾ, ਉਹ ਕਰਕੇ ਦਿਖਾਇਆ ਹੈ। ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦਾ ਐਲਾਨ ,ਜੋ ਭਗਵੰਤ ਸਿੰਘ ਮਾਨ ਨੇ ਕੀਤਾ ਹੈ ,ਉਹ ਬੰਦ ਹੀ ਰਹੇਗੀ ਅਤੇ ਕਿਸਾਨ ਖ਼ੁਸ਼ੀ -ਖ਼ੁਸ਼ੀ ਆਪਣੇ ਘਰਾਂ ਨੂੰ ਵਾਪਸ ਜਾ ਸਕਦੇ ਹਨ।
ਇਹ ਵੀ ਪੜੋ : ਪੰਜਾਬ ਵਿੱਚ NIA ਦਾ ਵਧਿਆ ਦਖ਼ਲ, ਖੰਨਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗੈਂਗਸਟਰਾਂ ਦੀ ਜਾਂਚ ਕਰੇਗੀ NIA
ਇਸ ਦੇ ਨਾਲ ਹੀ ਅੱਗੇ ਬੋਲਦੇ ਹੋਏ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਵਿਚ ਜਿੰਨੀਆਂ ਵੀ ਸਰਕਾਰੀ ਹਸਪਤਾਲਾਂ ਦੀਆਂ ਇਮਾਰਤਾਂ ਹਨ ,ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਦੀ ਹਾਲਤ ਖਸਤਾ ਕੀਤੀ ਹੈ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਹੌਲੀ ਹੌਲੀ ਇਹਨਾਂ ਇਮਾਰਤਾਂ 'ਚ ਵੀ ਸੁਧਾਰ ਲਿਆਵੇਗੀ ਅਤੇ ਹਸਪਤਾਲਾਂ ਦੇ ਪ੍ਰਬੰਧ ਵੀ ਠੀਕ ਕਰੇਗੀ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਦੇਸ਼
ਪੰਜਾਬ
Advertisement