Amritsar News: ਤਰਨ ਤਾਰਨ ਤੋਂ ਦਿਲ ਦਹਿਲਾਉਣ ਵਾਲੀ ਖਬਰ ਆਈ ਹੈ। ਵਿਧਾਨ ਸਭਾ ਹਲਕਾ ਖੇਮਕਰਨ ਦੇ ਕਸਬਾ ਅਲਗੋਕੋਠੀ 'ਚ ਨਸ਼ੇ ਕਾਰਨ 22 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਰਮੇਸ਼ ਕੁਮਾਰ ਵਾਸੀ ਅਲਗੋਕੋਠੀ ਵਜੋਂ ਹੋਈ ਹੈ। ਉਸ ਨੇ ਘਰ ਦੇ ਬਾਥਰੂਮ ਵਿੱਚ ਆਪਣੇ ਪ੍ਰਾਈਵੇਟ ਪਾਰਟ ਵਿੱਚ ਟੀਕਾ ਲਗਾ ਲਿਆ। ਮ੍ਰਿਤਕ ਨੌਜਵਾਨ ਕੋਲੋਂ ਬਾਥਰੂਮ ਵਿੱਚ ਪਈ ਇੱਕ ਨਸ਼ੀਲੇ ਟੀਕੇ ਦੀ ਸਰਿੰਜ ਵੀ ਬਰਾਮਦ ਹੋਈ ਹੈ।
ਮ੍ਰਿਤਕ ਨੌਜਵਾਨ ਦੇ ਪਿਤਾ ਰਮੇਸ਼ ਕੁਮਾਰ ਤੇ ਚਾਚਾ ਬਲਜੀਤ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਨਸ਼ੇ ਦਾ ਆਦੀ ਸੀ। ਉਨ੍ਹਾਂ ਨੇ ਉਸ ਨੂੰ ਕਈ ਵਾਰ ਨਸ਼ਾ ਛੱਡਣ ਤੇ ਚੰਗੀ ਜ਼ਿੰਦਗੀ ਜਿਊਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ। ਉਹ ਪਰਿਵਾਰ ਵਾਲਿਆਂ ਵੱਲੋਂ ਰੋਕਣ ਦੇ ਬਾਵਜੂਦ ਨਸ਼ਾ ਕਰਨ ਤੋਂ ਕਰਨ ਬਾਜ ਨਹੀਂ ਆਇਆ। ਨੌਜਵਾਨ ਨਸ਼ੇ ਦਾ ਆਦੀ ਹੋ ਗਿਆ। ਘਰ ਦੇ ਬਾਥਰੂਮ 'ਚ ਉਸ ਨੇ ਆਪਣੇ ਗੁਪਤ ਅੰਗ 'ਚ ਟੀਕਾ ਲਗਾ ਲਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਮ੍ਰਿਤਕ ਦੇ ਪਿਤਾ ਤੇ ਚਾਚੇ ਨੇ ਦੱਸਿਆ ਕਿ ਪਿੰਡ ਅਲਗੋਕੋਠੀ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਪਰ ਪੁਲਿਸ ਮੂਕ ਦਰਸ਼ਕ ਬਣ ਕੇ ਨਸ਼ੇ ਕਾਰਨ ਮਰ ਰਹੇ ਨੌਜਵਾਨਾਂ ਦੀਆਂ ਮੌਤਾਂ ਨੂੰ ਦੇਖ ਰਹੀ ਹੈ ਤੇ ਕੋਈ ਕਾਰਵਾਈ ਨਹੀਂ ਕਰ ਰਹੀ। ਪਰਿਵਾਰ ਨੇ ਐਸਐਸਪੀ ਤੋਂ ਮਾਮਲੇ ਦੀ ਜਾਂਚ ਕਰਨ ਤੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਉਨ੍ਹਾਂ ਦੇ ਪੁੱਤਰ ਵਾਂਗ ਹੋਰ ਨੌਜਵਾਨ ਨਸ਼ਿਆਂ ਦਾ ਸ਼ਿਕਾਰ ਨਾ ਹੋਣ।
ਉਧਰ, ਚੌਂਕੀ ਅਲਗੋਂ ਕੋਠੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਡੀਐਸਪੀ ਪ੍ਰੀਤਇੰਦਰ ਸਿੰਘ ਨੇ ਕਿਹਾ ਕਿ ਸ਼ਿਕਾਇਤ ਮਿਲਦੇ ਹੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Viral Video: ਭਾਰਤ-ਪਾਕਿਸਤਾਨ ਵੰਡ ਦੌਰਾਨ ਵੱਖ ਹੋਏ ਦੋ ਦੋਸਤ 41 ਸਾਲ ਬਾਅਦ ਫਿਰ ਮਿਲੇ, ਵਾਇਰਲ ਹੋ ਰਿਹਾ ਇਹ ਖ਼ੂਬਸੂਰਤ ਵੀਡੀਓ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Haryana News: ਸੀਐਮ ਦੇ ਅਹੁਦੇ ਤੋਂ ਹਟਾਉਣ ਮਗਰੋਂ ਖੱਟਰ ਨੇ ਵਿਧਾਇਕ ਦਾ ਅਹੁਦਾ ਵੀ ਛੱਡਿਆ, ਸੌਂਪਿਆ ਅਸਤੀਫਾ