BSF-STF Joint Raid Gurdaspur: ਸੀਮਾ ਸੁਰੱਖਿਆ ਬਲ (BSF) ਅਤੇ ਸਪੈਸ਼ਲ ਟਾਸਕ ਫੋਰਸ (STF) ਅੰਮ੍ਰਿਤਸਰ ਨੇ ਗੁਰਦਾਸਪੁਰ ਦੇ ਪਿੰਡ ਡੇਰੀਵਾਲ ਕਿਰਨ ਵਿੱਚ ਇੱਕ ਸ਼ੱਕੀ ਵਿਅਕਤੀ ਦੇ ਘਰ ਛਾਪਾ ਮਾਰਿਆ। 25-26 ਜਨਵਰੀ ਦੀ ਦਰਮਿਆਨੀ ਰਾਤ ਨੂੰ BSF ਦੀ ਖਾਸ ਸੂਚਨਾ 'ਤੇ ਛਾਪੇਮਾਰੀ ਕੀਤੀ ਗਈ ਸੀ। ਤਲਾਸ਼ੀ ਦੌਰਾਨ ਘਰ 'ਚੋਂ 100 ਗ੍ਰਾਮ ਹੈਰੋਇਨ ਦੇ 6 ਛੋਟੇ ਪਲਾਸਟਿਕ ਦੇ ਡੱਬੇ ਅਤੇ .32 ਬੋਰ ਦੇ 13 ਕਾਰਤੂਸ ਬਰਾਮਦ ਹੋਏ।
ਇਸ ਤੋਂ ਇਲਾਵਾ ਸੁਰਾਗ ਦੇ ਆਧਾਰ 'ਤੇ ਗੁਰਦਾਸਪੁਰ ਦੇ ਪਿੰਡ ਉੱਪਲ 'ਚ ਇਕ ਹੋਰ ਸ਼ੱਕੀ ਵਿਅਕਤੀ ਦੇ ਘਰ ਵੀ ਛਾਪੇਮਾਰੀ ਕੀਤੀ ਗਈ। ਛਾਪੇਮਾਰੀ ਦੌਰਾਨ ਇੱਕ ਬੰਦੂਕ (ਪੀ.ਏ.ਜੀ. ਕਿਸਮ), 10 ਆਰ.ਡੀ., .32 ਬੋਰ ਦੀ ਇੱਕ ਗੋਲੀ ਅਤੇ ਇੱਕ ਪਿਸਤੌਲ ਬਰਾਮਦ ਕੀਤਾ ਗਿਆ ਹੈ।
ਇਸ ਸਾਂਝੀ ਛਾਪੇਮਾਰੀ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। BSF ਦੇ ਬੁਲਾਰੇ ਨੇ ਦੱਸਿਆ ਕਿ ਦੇਸ਼ ਵਿਰੋਧੀ ਅਨਸਰਾਂ ਦੀ ਇੱਕ ਹੋਰ ਗੈਰਕਾਨੂੰਨੀ ਕੋਸ਼ਿਸ਼ ਨੂੰ BSF ਅਤੇ STF ਅੰਮ੍ਰਿਤਸਰ ਨੇ ਸਾਂਝੇ ਤੌਰ 'ਤੇ ਨਾਕਾਮ ਕਰ ਦਿੱਤਾ ਹੈ।
ਇਸ ਤੋਂ ਪਹਿਲਾਂ ਬੁੱਧਵਾਰ ਰਾਤ ਨੂੰ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਡਰੋਨ ਗਤੀਵਿਧੀ ਦੇਖੀ ਸੀ। ਚੌਕਸ ਸੈਨਿਕਾਂ ਨੇ ਤੁਰੰਤ ਗੋਲੀ ਚਲਾ ਦਿੱਤੀ। ਤਲਾਸ਼ੀ ਮੁਹਿੰਮ ਦੌਰਾਨ ਜਵਾਨਾਂ ਨੂੰ ਹਰੇ ਰੰਗ ਦੀ ਮਿੰਨੀ ਟਾਰਚ ਅਤੇ ਇੱਕ ਪੈਕਟ ਮਿਲਿਆ।
ਪੈਕੇਟ 'ਤੇ ਪੀਲੇ ਰੰਗ ਦੀ ਟੇਪ ਲਪੇਟੀ ਹੋਈ ਸੀ। ਪੈਕੇਟ ਨੂੰ ਖੋਲ੍ਹਣ 'ਤੇ 531 ਗ੍ਰਾਮ ਹੈਰੋਇਨ ਮਿਲੀ। ਇਹ ਬਰਾਮਦਗੀ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਠੱਠਰਕੇ ਦੇ ਨਾਲ ਲੱਗਦੇ ਇੱਕ ਖੇਤ ਵਿੱਚ ਹੋਈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ - https://play.google.com/store/apps/details?id=com.winit.starnews.hin
Iphone ਲਈ ਕਲਿਕ ਕਰੋ - https://apps.apple.com/in/app/abp-live-tv-news-channel/id811114904