ਪੰਜਾਬ ਨਾਲ ਲੱਗਦੀ ਪਾਕਿਸਤਾਨ ਸਰਹੱਦ ਤੋਂ ਨਸ਼ੀਲੇ ਪਦਾਰਥਾਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਤਿੰਨ ਤਸਕਰਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਤਿੰਨੋਂ ਤਸਕਰ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹਨ ਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10.248 ਕਿਲੋ ਹੈਰੋਇਨ ਬਰਾਮਦ ਕੀਤੀ।ਪੁਲਿਸ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਗਿਰੋਹ ਦਾ ਮੁੱਖ ਦੋਸ਼ੀ ਸੰਦੀਪ ਸਿੰਘ ਪਿਛਲੇ 6 ਸਾਲਾਂ ਤੋਂ ਨਸ਼ੀਲੇ ਪਦਾਰਥਾਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਸੀ। ਉਹ ਪਾਕਿਸਤਾਨੀ ਤਸਕਰਾਂ ਦੇ ਸੰਪਰਕ ਵਿੱਚ ਸੀ ਤੇ ਉਨ੍ਹਾਂ ਨਾਲ ਮਿਲ ਕੇ ਨਸ਼ਿਆਂ ਦੀਆਂ ਖੇਪਾਂ ਪ੍ਰਾਪਤ ਕਰਦਾ ਸੀ।
ਮੁਲਜ਼ਮਾਂ ਵਿੱਚ ਆਕਾਸ਼ਦੀਪ, ਆਕਾਸ਼ ਸਿੰਘ ਉਰਫ਼ ਮੋਟਾ ਤੇ ਸੰਦੀਪ ਸਿੰਘ ਸ਼ਾਮਲ ਹਨ। ਤਿੰਨੋਂ ਦੋਸ਼ੀ ਤਰਨਤਾਰਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਵਸਨੀਕ ਹਨ। ਗਿਰੋਹ ਦਾ ਮੁੱਖ ਦੋਸ਼ੀ ਸੰਦੀਪ ਸਿੰਘ (30) ਸਰਹੱਦੀ ਖੇਤਰ ਦੇ ਇੱਕ ਪਿੰਡ ਦਾ ਰਹਿਣ ਵਾਲਾ ਹੈ। ਸੰਦੀਪ ਸਿੰਘ 12ਵੀਂ ਪਾਸ ਹੈ ਤੇ ਪਿੰਡ ਵਿੱਚ ਮਾਲੀ ਦਾ ਕੰਮ ਕਰਦਾ ਹੈ। ਦੋਸ਼ੀ ਨੇ ਕਬੂਲ ਕੀਤਾ ਹੈ ਕਿ ਉਹ 2018 ਤੋਂ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਵਿੱਚ ਸੀ ਤੇ ਹੁਣ ਤੱਕ ਉਸਨੇ ਪਾਕਿਸਤਾਨੀ ਤਸਕਰਾਂ ਤੋਂ 200 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਪ੍ਰਾਪਤ ਕੀਤੀ ਹੈ।
ਦੋਸ਼ੀ ਆਕਾਸ਼ਦੀਪ ਨਾਈ ਦਾ ਕੰਮ ਕਰਦਾ ਹੈ ਤੇ ਆਕਾਸ਼ ਉਰਫ਼ ਮੋਟਾ ਮਜ਼ਦੂਰ (ਦਿਹਾੜੀਦਾਰ ਮਜ਼ਦੂਰ) ਵਜੋਂ ਕੰਮ ਕਰਦਾ ਹੈ। ਪੁਲਿਸ ਨੇ ਮੁੱਖ ਦੋਸ਼ੀ ਸੰਦੀਪ ਸਿੰਘ ਤੋਂ 9 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਡਰੋਨ ਰਾਹੀਂ ਪਾਕਿਸਤਾਨ ਤੋਂ ਨਸ਼ੀਲੇ ਪਦਾਰਥ ਖਰੀਦਦਾ ਸੀ। ਇਸ ਮਾਮਲੇ ਵਿੱਚ ਮੁਲਜ਼ਮਾਂ ਵਿਰੁੱਧ ਇਸਲਾਮਾਬਾਦ ਪੁਲਿਸ ਸਟੇਸ਼ਨ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਗਿਰੋਹ ਦੇ ਮੈਂਬਰਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।