Punjab News: ਅੰਮ੍ਰਿਤਸਰ-ਫਿਰੋਜ਼ਪੁਰ 'ਚ 24.5 ਕਰੋੜ ਦੀ ਹੈਰੋਇਨ ਬਰਾਮਦ, ਬੀਐਸਐਫ਼ ਤੇ ਪੁਲਿਸ ਨੇ ਕੀਤਾ ਸਾਂਝਾ ਆਪ੍ਰੇਸ਼ਨ
ਬੀਐਸਐਫ ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਲੱਖਾ, ਜੋ ਕਿ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ ਸਥਿਤ ਹੈ, ਵਿੱਚ ਇੱਕ ਡਰੋਨ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਇਲਾਕੇ ਵਿੱਚ ਸਾਂਝੀ ਤਲਾਸ਼ੀ ਮੁਹਿੰਮ ਚਲਾਈ।
Punjab News: ਪੰਜਾਬ 'ਚ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਅਤੇ ਪੁਲਿਸ ਨੂੰ ਸਰਹੱਦ 'ਤੇ ਤਿੰਨ ਵੱਡੀਆਂ ਸਫਲਤਾਵਾਂ ਮਿਲੀਆਂ ਹਨ। ਬੀਐਸਐਫ ਨੇ ਅੰਮ੍ਰਿਤਸਰ ਅਤੇ ਫਿਰੋਜ਼ਪੁਰ ਵਿੱਚ 24.50 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ, ਜਦਕਿ ਤਰਨਤਾਰਨ ਦੇ ਸਰਹੱਦੀ ਪਿੰਡ ਤੋਂ ਬਾਰਦਾਨੇ ਵਿੱਚ ਛੁਪਾਇਆ ਇੱਕ ਡਰੋਨ ਬਰਾਮਦ ਕੀਤਾ ਗਿਆ ਹੈ। ਤਿੰਨਾਂ ਨੂੰ ਜ਼ਬਤ ਕਰਕੇ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ।
𝐀𝐧𝐨𝐭𝐡𝐞𝐫 𝐏𝐚𝐤𝐢𝐬𝐭𝐚𝐧𝐢 𝐝𝐫𝐨𝐧𝐞 𝐫𝐞𝐜𝐨𝐯𝐞𝐫𝐞𝐝
— BSF PUNJAB FRONTIER (@BSF_Punjab) August 13, 2023
On specific intelligence input, in a joint operation by #BSF & Punjab Police in the outskirts of Vill-Lakhna, #TarnTaran broken Quadcopter #drone was found in a well, wrapped in a plastic sac with bricks.#AlertBSF pic.twitter.com/46Ks07cLxI
ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਲੱਖਾ, ਜੋ ਕਿ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ ਸਥਿਤ ਹੈ, ਵਿੱਚ ਇੱਕ ਡਰੋਨ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਇਲਾਕੇ ਵਿੱਚ ਸਾਂਝੀ ਤਲਾਸ਼ੀ ਮੁਹਿੰਮ ਚਲਾਈ। ਇਸ ਮੌਕੇ ਖੂਹ ਵਿੱਚੋਂ ਟੁੱਟਿਆ ਹੋਇਆ ਡਰੋਨ ਬਰਾਮਦ ਕੀਤਾ ਗਿਆ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਇਹ ਇੱਕ ਕਵਾਡਕਾਪਟਰ ਡਰੋਨ ਸੀ ਜਿਸ ਦੀ ਵਰਤੋਂ ਪਾਕਿਸਤਾਨੀ ਸਮੱਗਲਰਾਂ ਵੱਲੋਂ ਭਾਰਤੀ ਸਰਹੱਦ 'ਤੇ ਨਸ਼ੀਲੇ ਪਦਾਰਥਾਂ ਦੀ ਖੇਪ ਭੇਜਣ ਲਈ ਕੀਤੀ ਜਾਂਦੀ ਸੀ। ਇਸ ਦੀ ਫੋਰੈਂਸਿਕ ਜਾਂਚ ਕਰਵਾਈ ਜਾਵੇਗੀ।
ਬੀਐਸਐਫ ਨੇ ਇੱਕ ਸੂਹ 'ਤੇ ਕਾਰਵਾਈ ਕਰਦਿਆਂ ਪੰਜਾਬ ਦੇ ਅੰਮ੍ਰਿਤਸਰ ਸਰਹੱਦ 'ਤੇ ਅਟਾਰੀ ਦੇ ਪਿੰਡ ਧਨੋਏ ਕਲਾਂ ਦੇ ਇੱਕ ਖੇਤ ਵਿੱਚੋਂ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਕੀਤਾ ਹੈ। ਬੀਐਸਐਫ ਅਧਿਕਾਰੀਆਂ ਅਨੁਸਾਰ ਇਸ ਖੇਪ ਵਿੱਚ ਇੱਕ ਛੋਟੀ ਜਿਹੀ ਹੁੱਕ ਫਿੱਟ ਕੀਤੀ ਗਈ ਸੀ, ਜਿਸ ਤੋਂ ਸਪੱਸ਼ਟ ਹੈ ਕਿ ਇਸ ਨੂੰ ਸਰਹੱਦ ਪਾਰ ਤੋਂ ਡਰੋਨ ਰਾਹੀਂ ਇੱਥੇ ਲਿਆਂਦਾ ਗਿਆ ਸੀ।
ਇਸ ਵਿੱਚੋਂ 530 ਗ੍ਰਾਮ ਹੈਰੋਇਨ ਬਰਾਮਦ ਹੋਈ। ਅੰਤਰਰਾਸ਼ਟਰੀ ਬਾਜ਼ਾਰ 'ਚ ਇਸ ਦੀ ਕੀਮਤ 3 ਕਰੋੜ 50 ਲੱਖ ਕਰੋੜ ਰੁਪਏ ਹੈ।
ਫ਼ਿਰੋਜ਼ਪੁਰ ਤੋਂ 3 ਕਿਲੋ ਹੈਰੋਇਨ ਬਰਾਮਦ
ਦੂਜੇ ਪਾਸੇ ਫਿਰੋਜ਼ਪੁਰ ਜ਼ਿਲ੍ਹੇ ਦੇ ਮਾਛੀਵਾੜਾ ਇਲਾਕੇ ਵਿੱਚ ਵੀ ਬੀਐਸਐਫ ਨੇ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਦੀ ਸੂਚਨਾ ਮਿਲਣ 'ਤੇ ਬੀਐਸਐਫ ਨੇ ਤਲਾਸ਼ੀ ਮੁਹਿੰਮ ਚਲਾਈ ਸੀ। ਤਿੰਨ ਪੈਕਟਾਂ ਵਿਚ ਭੇਜੀ ਗਈ ਇਸ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 21 ਕਰੋੜ ਰੁਪਏ ਹੈ।