ਕ੍ਰਿਕਟ ਵਿਸ਼ਵ ਕੈਪ ਦੇ ਮੁਕਾਬਲਾ ਭਾਰਤ ਵਿੱਚ ਸ਼ੁਰੂ ਹੋ ਗਏ ਹਨ। ਇਸ ਦੌਰਾਨ ਕੁੱਝ ਸ਼ਰਾਰਤੀ ਅਨਸਰ ਦੇਸ਼ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿੱਚ ਵਿਸ਼ਵ ਕੱਪ ਦੇ ਮੈਚ ਤੋਂ ਪਹਿਲਾਂ ਖਾਲਿਸਤਾਨੀ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਸਨ। ਹਲਾਂਕਿ ਪੁਲਿਸ ਇਹਨਾਂ ਨਾਰਿਆਂ ਨੂੰ ਲਿਖਣ ਵਾਲੇ ਮੁਲਜ਼ਮ ਤਾਂ ਨਹੀਂ ਫੜ ਸਕੀ ਪਰ ਜੋ ਹੁਣ ਪੁਲਿਸ ਨੇ ਕਾਰਵਾਈ ਕੀਤੀ ਹੈ ਉਸ ਨੇ ਵੀ ਅਜਿਹੀ ਸੋਚ ਦਾ ਪਰਦਾਫਾਸ਼ ਕਰ ਦਿੱਤਾ ਹੈ।
ਦਰਅਸਲ, ਆਬਕਾਰੀ ਵਿਭਾਗ ਅਤੇ ਡਮਟਾਲ ਪੁਲਿਸ ਨੇ ਭਦਰੋਆ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇੱਕ ਗੱਡੀ ਨੂੰ ਜਾਂਚ ਲਈ ਰੋਕਿਆ ਗਿਆ। ਗੱਡੀ ਦੀ ਤਲਾਸ਼ੀ ਦੌਰਾਨ ਪਠਾਨਕੋਟ ਦੇ ਰਹਿਣ ਵਾਲੇ ਰਾਹੁਲ, ਦੀਪਕ ਮਲਹੋਤਰਾ ਅਤੇ ਅਭਿਨੰਦਨ ਕੋਲੋਂ ਪਿਸਤੌਲ, ਦੇਸੀ ਪਿਸਤੌਲ ਅਤੇ 187.70 ਗ੍ਰਾਮ ਅਫੀਮ ਵੀ ਬਰਾਮਦ ਹੋਈ। ਹਿਮਾਚਲ ਪੁਲਿਸ ਨੇ ਇਹਨਾਂ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਐਨ.ਡੀ.ਪੀ.ਐਸ. ਐਕਟ ਸਮੇਤ ਅਸਲਾ ਐਕਟ ਤਹਿਤ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਤਿੰਨ ਦਿਨ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਧਰਮਸ਼ਾਲਾ ਸਥਿਤ ਜਲ ਸ਼ਕਤੀ ਵਿਭਾਗ ਦੇ ਦਫ਼ਤਰ ਦੀ ਕੰਧ 'ਤੇ ਖਾਲਿਸਤਾਨ ਜ਼ਿੰਦਾਬਾਦ ਲਿਖਣ ਵਾਲੇ ਦੋਸ਼ੀਆਂ ਦਾ ਪਤਾ ਨਹੀਂ ਲਗਾ ਸਕੀ ਹੈ। ਬੇਸ਼ੱਕ ਪੁਲਿਸ ਨੇ ਇਸ ਦੀ ਜਾਂਚ ਲਈ ਸਪੈਸ਼ਲ ਇਨਵੈਸਟੀਗੇਸ਼ਨ ਯੂਨਿਟ (ਐਸ.ਆਈ.ਟੀ.) ਦਾ ਗਠਨ ਕੀਤਾ ਹੋਵੇ ਪਰ ਘਟਨਾ ਦੇ ਤਿੰਨ ਦਿਨ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਦੇ ਹੱਥ ਖਾਲੀ ਹਨ। ਕੱਲ੍ਹ ਵੀ ਪੁਲੀਸ ਦੀ ਐਸਆਈਟੀ ਨੇ ਦਿਨ ਭਰ ਸ਼ੱਕੀ ਵਿਅਕਤੀਆਂ ਦੀ ਹਰਕਤ ਲਈ ਲੱਗੇ ਸੀਸੀਟੀਵੀ ਕੈਮਰਿਆਂ ਦੀ ਤਲਾਸ਼ੀ ਲਈ। ਪਰ ਹੁਣ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ।
ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇਨ੍ਹਾਂ ਨਾਅਰਿਆਂ ਦੀ ਜ਼ਿੰਮੇਵਾਰੀ ਲਈ ਹੈ। ਪੰਨੂ ਨੇ ਇੱਕ ਵੀਡੀਓ ਵੀ ਜਾਰੀ ਕੀਤਾ ਹੈ। ਵਿਸ਼ਵ ਕੱਪ ਦੇ ਮੁਕਾਬਲਿਆਂ ਦੌਰਾਨ ਇਸ ਤਰ੍ਹਾਂ ਦੀ ਧਮਕੀ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ। ਇਸ ਲਈ ਪੁਲਿਸ ਨੇ ਮਾਮਲੇ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਹੈ। ਇਸ ਵਿੱਚ ਡੀਐਸਪੀ ਹੈੱਡਕੁਆਰਟਰ ਆਰਪੀ ਜਸਵਾਲ, ਡੀਐਸਪੀ ਸਦਰ ਸੁਰਿੰਦਰ ਕੁਮਾਰ, ਸਬ ਇੰਸਪੈਕਟਰ ਯੋਗੇਸ਼, ਹੈੱਡ ਕਾਂਸਟੇਬਲ ਰਮਨ ਅਤੇ ਕਾਂਸਟੇਬਲ ਗੋਲਡੀ ਰਾਣਾ ਅਤੇ ਸੁਰਿੰਦਰ ਸ਼ਾਮਲ ਹਨ।