Amritsar News : ਹਿਮਾਚਲ ਪ੍ਰਦੇਸ਼ ਦੇ ਗਵਰਨਰ ਸ਼ਿਵ ਪ੍ਰਤਾਪ ਸ਼ੁਕਲਾ ਅੱਜ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ ਬਹੁਤ ਸ਼ਰਧਾ-ਭਾਵਨਾ ਨਾਲ ਮੱਥਾ ਟੇਕਿਆ। ਉਨ੍ਹਾਂ ਨੇ ਜਿੱਥੇ ਸੱਚਖੰਡ ਵਿਖੇ ਨਤਮਸਤਕ ਹੋ ਕੇ ਪਰਮਾਤਮਾ ਅੱਗੇ ਅਰਦਾਸ ਕੀਤੀ ,ਉੱਥੇ ਹੀ ਉਨ੍ਹਾਂ ਨੇ ਗੁਰਬਾਣੀ ਦਾ ਕੀਰਤਨ ਵੀ ਸੁਣਿਆ।

 

ਇਸ ਦੌਰਾਨ ਸੂਚਨਾ ਕੇਂਦਰ ਵਿਖੇ ਗਵਰਨਰ ਪ੍ਰਤਾਪ ਸ਼ੁਕਲਾ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਵਰਨਰ ਸ਼ਿਵ ਪ੍ਰਤਾਬ ਸ਼ੁਕਲਾ ਨੇ ਕਿਹਾ ਕਿ ਉਨ੍ਹਾਂ ਦੀ ਬਹੁਤ ਹੀ ਲੰਮੇ ਸਮੇਂ ਤੋਂ ਇੱਛਾ ਸੀ ਕਿ ਉਹ ਇਸ ਰੂਹਾਨੀਅਤ ਦੇ ਕੇਂਦਰ ਵਿਖੇ ਆ ਕੇ ਦਰਸ਼ਨ ਕਰਨ ਤਾਂ ਜੋ ਅੱਜ ਪਰਮਾਤਮਾ ਦੀ ਕਿਰਪਾ ਨਾਲ ਉਨ੍ਹਾਂ ਦੀ ਇੱਛਾ ਪੂਰੀ ਹੋਈ ਹੈ।


ਗਵਰਨਰ ਸ਼ਿਵ ਪ੍ਰਤਾਪ ਨੇ ਕਿਹਾ ਕਿ ਉਹ ਕੁਝ ਸਮਾਂ ਪਹਿਲਾਂ ਜਦੋਂ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੇ ਵਿੱਚ ਸਨ ਉਸ ਵੇਲੇ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚੇ ਸਨ। ਉਸ ਵੇਲੇ ਵੀ ਉਹਨਾਂ ਦੀ ਆਤਮਾ ਨੂੰ ਬਹੁਤ ਸ਼ਾਂਤੀ ਪ੍ਰਾਪਤ ਹੋਈ ਸੀ ਅਤੇ ਅੱਜ ਵੀ ਉਨ੍ਹਾਂ ਵੱਲੋਂ ਆਪਣੇ ਪਰਿਵਾਰ ਸਹਿਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਗੁਰੂ ਘਰ ਦੀ ਸੇਵਾ ਕੀਤੀ ਗਈ ਅਤੇ ਇਸ ਤਰ੍ਹਾਂ ਦਾ ਅਹਿਸਾਸ ਕਿਸੇ ਜਗ੍ਹਾ 'ਤੇ ਨਹੀਂ ਹੁੰਦਾ, ਜੋ ਅਹਿਸਾਸ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਹੁੰਦਾ ਹੈ। 

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 


 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ