Amritsar News: ਅੰਮ੍ਰਿਤਸਰ ਦੇ ਅਲਫਾ ਵਨ ਦੇ ਸਾਹਮਣੇ ਬਣੇ ਮਹਾਰਾਜਾ ਬਾਰ ਤੋਂ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਖਾਣ-ਪੀਣ ਆਏ ਦੋ ਭਰਾਵਾਂ ਦੀ ਹਿਮਾਚਲ ਤੋਂ ਆਏ ਨੌਜਵਾਨਾਂ ਨਾਲ ਤੂੰ-ਤੂੰ, ਮੈਂ-ਮੈਂ ਹੋਣ ਲੱਗ ਗਈ। ਗੱਲ ਇੰਨੀ ਵੱਧ ਗਈ ਕਿ ਉਨ੍ਹਾਂ ਦੋਹਾਂ ਭਰਾਵਾਂ ਦੀ 15 ਤੋ 16 ਬੰਦਿਆਂ ਨੇ ਬੂਰੀ ਤਰ੍ਹਾਂ ਕੁੱਟਮਾਰ ਕਰ ਦਿੱਤੀ ਅਤੇ ਉਹ ਬੂਰੀ ਤਰ੍ਹਾਂ ਜ਼ਖ਼ਮੀ ਹੋ ਗਏ।
ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਨੇ ਇਨਸਾਫ ਦੀ ਮੰਗ ਕੀਤੀ ਹੈ। ਇਸ ਸੰਬਧੀ ਜਾਣਕਾਰੀ ਦਿੰਦਿਆ ਪੀੜੀਤ ਭਰਾਵਾਂ ਜਜਬੀਰ ਸਿੰਘ, ਅਮ੍ਰਿਤਪਾਲ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਦੋਵੇ ਭਰਾ ਮਹਾਰਾਜਾ ਬਾਰ ਵਿਚ ਖਾ ਪੀ ਰਹੇ ਸਨ ਜਿਥੇ ਹਿਮਾਚਲ ਤੋ ਆਏ ਕੁਝ ਨੋਜਵਾਨਾ ਵਲੋ ਇਹਨਾ ਭਰਾਵਾ ਨਾਲ ਤੂੰ ਤੂੰ ਮੈ ਮੈ ਹੌਣ ਉਪਰੰਤ ਉਹਨਾ ਵਲੋ ਬੁਲਾਏ ਨੋਜਵਾਨਾ ਨੇ ਇਹਨਾ ਭਰਾਵਾ ਤੇ 15 ਤੋ 16 ਹਥਿਆਰਬੰਦ ਨੌਜਵਾਨਾ ਨੇ ਬੁਰੀ ਤਰਾ ਨਾਲ ਜਖਮੀ ਕੀਤਾ ਅਤੇ ਫੋਨ ਪੈਸੇ ਅਤੇ ਆਈਫੋਨ ਅਤੇ ਘੜੀ ਤਕ ਲੈ ਕੇ ਫਰਾਰ ਹੋ ਗਏ ਜਿਸ ਸੰਬਧੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾ ਇਨਸ਼ਾਫ ਦੀ ਮੰਗ ਕੀਤੀ ਹੈ।
ਇਸ ਸੰਬਧੀ ਜਾਣਕਾਰੀ ਦਿੰਦਿਆਂ ਪੀੜਤ ਭਰਾਵਾਂ ਜਜਬੀਰ ਸਿੰਘ, ਅਮ੍ਰਿਤਪਾਲ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਦੋਵੇਂ ਭਰਾ ਮਹਾਰਾਜਾ ਬਾਰ ਵਿਚ ਖਾ-ਪੀ ਰਹੇ ਸਨ ਜਿੱਥੇ ਹਿਮਾਚਲ ਤੋਂ ਆਏ ਕੁੱਝ ਨੌਜਵਾਨਾਂ ਨੇ ਇਨ੍ਹਾਂ ਭਰਾਵਾਂ ਨਾਲ ਤੂੰ-ਤੂੰ ਮੈਂ-ਮੈਂ ਕਰਨੀ ਸ਼ੁਰੂ ਕਰ ਦਿੱਤੀ। ਇਸ ਉਪਰੰਤ ਉਨ੍ਹਾਂ ਨੇ 15-20 ਨੌਜਵਾਨਾਂ ਨੂੰ ਸੱਦ ਕੇ ਇਨ੍ਹਾਂ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ। ਇਸ ਦੇ ਨਾਲ ਹੀ ਪੈਸੇ, ਆਈਫੋਨ ਅਤੇ ਘੜੀ ਤੱਕ ਲੈ ਕੇ ਫਰਾਰ ਹੋ ਗਏ। ਜਿਸ ਸੰਬਧੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾ ਇਨਸ਼ਾਫ ਦੀ ਮੰਗ ਕੀਤੀ ਹੈ।
ਇਸ ਸੰਬਧੀ ਜਾਣਕਾਰੀ ਦਿੰਦਿਆਂ ਪੁਲਿਸ ਜਾਂਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਦੋਵੇਂ ਧਿਰਾਂ ਉੱਥੇ ਬੈਠ ਕੇ ਖਾ-ਪੀ ਰਹੀਆਂ ਸਨ, ਬਾਕੀ ਮਾਮਲੇ ਬਾਰੇ ਹਾਲੇ ਪੂਰੀ ਜਾਣਕਾਰੀ ਨਹੀਂ ਮਿਲੀ ਹੈ। ਉਨ੍ਹਾਂ ਕਿਹਾ ਕਿ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।