Holiday: ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਦੇਸ਼-ਵਿਦੇਸ਼ ਤੋਂ ਸ਼ਰਧਾ ਦੇ ਕੇਂਦਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ। ਦਿੱਲੀ ਦੇ ਵਪਾਰੀ ਅਤੇ ਗੁਰੂ ਘਰ ਦੇ ਵਿਸ਼ੇਸ਼ ਸੇਵਾਦਾਰਾਂ ਵੱਲੋਂ ਫੁੱਲਾਂ ਦੀ ਸੇਵਾ ਦਾ ਕੰਮ ਸੋਮਵਾਰ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ।



ਦੱਸਣਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦਾ ਸਮਾਗਮ 4 ਸਤੰਬਰ ਨੂੰ ਹੈ ਅਤੇ ਉਦੋਂ ਤੱਕ ਸਜਾਵਟ ਦਾ ਕੰਮ ਹੋ ਜਾਵੇਗਾ। ਇਸ ਵਾਰ ਵੀ ਭਾਰਤੀ ਅਤੇ ਵਿਦੇਸ਼ੀ ਕਿਸਮਾਂ ਦੇ 50 ਟਨ ਫੁੱਲਾਂ ਨਾਲ ਸਜਾਵਟ ਕੀਤੀ ਜਾ ਰਹੀ ਹੈ, ਜਿਨ੍ਹਾਂ ਦੀ ਕੀਮਤ ਕਰੀਬ 5 ਕਰੋੜ ਰੁਪਏ ਹੈ। ਕੋਲਕਾਤਾ, ਦਿੱਲੀ ਤੋਂ ਇਲਾਵਾ ਇਹ ਫੁੱਲ ਨੀਦਰਲੈਂਡ, ਥਾਈਲੈਂਡ ਅਤੇ ਸਿੰਗਾਪੁਰ ਤੋਂ ਮੰਗਵਾਏ ਗਏ ਹਨ।



ਸਜਾਵਟ ਲਈ ਕੋਲਕਾਤਾ, ਮਥੁਰਾ, ਦਿੱਲੀ ਅਤੇ ਯੂ.ਪੀ ਆਦਿ ਤੋਂ 100 ਦੇ ਕਰੀਬ ਕਾਰੀਗਰ ਫੁੱਲਾਂ ਦੀ ਸਜਾਵਟ ਅਤੇ ਡਿਜ਼ਾਈਨਿੰਗ ਕਰ ਰਹੇ ਹਨ ਅਤੇ ਸੰਗਤਾਂ ਵੀ ਸਹਿਯੋਗ ਕਰ ਰਹੀਆਂ ਹਨ। ਸਜਾਵਟ ਲਈ ਲਗਾਏ ਜਾ ਰਹੇ ਫੁੱਲਾਂ ਦੀ ਗੱਲ ਕਰੀਏ ਤਾਂ ਇਨ੍ਹਾਂ ਦੀਆਂ ਘੱਟੋ-ਘੱਟ 25 ਕਿਸਮਾਂ ਹਨ ਜਿਨ੍ਹਾਂ ਵਿਚ ਹਾਈਡ੍ਰੇਂਜੀਆ ਮੈਕਰੋਫਿਲਾ, ਬਲੈਕ ਆਰਚਿਡ, ਸਿੰਬਿਡਮ, ਡੇਜ਼ੀ ਅਤੇ ਪੇਨੇਲੋਪ ਪੋਸਤਾ ਸਣੇ ਘੱਟ ਤੋਂ ਘੱਟ 25 ਕਿਸ਼ਮਾਂ ਸ਼ਾਮਲ ਹਨ।



ਪੰਜਾਬ ਸਰਕਾਰ ਨੇ "ਪਹਿਲੇ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ" ਦੇ ਪ੍ਰਕਾਸ਼ ਪੁਰਬ ਮੌਕੇ 4 ਸਤੰਬਰ ਨੂੰ ਅੰਮ੍ਰਿਤਸਰ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੁੱਧਵਾਰ ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।