(Source: ECI/ABP News)
ਪੰਜਾਬ 'ਚ ਆਹ ਸਕੂਲ ਹਾਲੇ ਵੀ ਰਹਿਣਗੇ ਬੰਦ, ਬਾਕੀ ਸਕੂਲ ਅੱਜ ਤੋਂ ਜਾ ਰਹੇ ਖੁੱਲ੍ਹਣ
Fazilka and Moga schools : ਜ਼ਿਲਾ ਮੈਜਿਸਟ੍ਰੇਟ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਫਲੱਡ ਰੈਸਕਿਊ ਕੇਂਦਰ ਬਣਾਏ ਹੋਣ ਦੇ ਮੱਦੇਨਜ਼ਰ ਸਰਕਾਰੀ ਹਾਈ ਸਕੂਲ ਰਾਊਵਾਲ ਮੇਲਕ ਕੰਗਾਂ ਅਤੇ ਸਰਕਾਰੀ ਮਿਡਲ ਸਕੂਲ ਮੰਦਰ ਕਲਾਂ ਨੂੰ ਅਗਲੇ ਹੁਕਮਾਂ ਤੱਕ ਬੰਦ
![ਪੰਜਾਬ 'ਚ ਆਹ ਸਕੂਲ ਹਾਲੇ ਵੀ ਰਹਿਣਗੇ ਬੰਦ, ਬਾਕੀ ਸਕੂਲ ਅੱਜ ਤੋਂ ਜਾ ਰਹੇ ਖੁੱਲ੍ਹਣ Holidays till July 19 in Fazilka and Moga schools ਪੰਜਾਬ 'ਚ ਆਹ ਸਕੂਲ ਹਾਲੇ ਵੀ ਰਹਿਣਗੇ ਬੰਦ, ਬਾਕੀ ਸਕੂਲ ਅੱਜ ਤੋਂ ਜਾ ਰਹੇ ਖੁੱਲ੍ਹਣ](https://feeds.abplive.com/onecms/images/uploaded-images/2023/07/17/f8007b913a24d7ff4e417d5b34c85bf11689555974118785_original.jpg?impolicy=abp_cdn&imwidth=1200&height=675)
ਅੰਮ੍ਰਿਤਸਰ : ਹੜ੍ਹਾਂ ਕਾਰਨ ਪੰਜਾਬ ਦੇ ਜਿਲ੍ਹਾ ਮੋਗਾ ਅਤੇ ਫਾਜ਼ਿਲਕਾ ਪ੍ਰਾਸ਼ਸਨ ਨੇ ਕੁਝ ਸਕੂਲਾਂ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਹਲਾਂਕਿ ਬਾਕੀ ਸੂਬੇ ਵਿੱਚ ਸਕੂਲ ਅੱਜ ਤੋਂ ਖੁੱਲ੍ਹਣ ਜਾ ਰਹੇ ਹਨ। ਜ਼ਿਲਾ ਮੋਗਾ ਦੇ ਬਲਾਕ ਧਰਮਕੋਟ ਦੇ ਸਤਲੁਜ ਦਰਿਆ ਲਾਗਲੇ ਪਿੰਡ ਜਿਆਦਾ ਪ੍ਰਭਾਵਿਤ ਹੋਏ ਹਨ, ਜਿੱਥੋਂ ਦੀ ਸਾਰੀ ਸਥਿਤੀ ਜ਼ਿਲਾ ਪ੍ਰਸ਼ਾਸ਼ਨ ਦੇ ਕੰਟਰੋਲ ਹੇਠ ਹੈ।
ਜ਼ਿਲਾ ਪ੍ਰਸ਼ਾਸ਼ਨ ਦੀਆਂ ਟੀਮਾਂ, ਸਿਹਤ ਵਿਭਾਗ ਦੀਆਂ ਟੀਮਾਂ ਅਤੇ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਲਗਾਤਾਰ ਇਨਾਂ ਪਿੰਡਾਂ ਨਾਲ ਰਾਬਤਾ ਬਣਾ ਕੇ ਹਰ ਸੰਭਵ ਸਹਾਇਤਾ ਪਹੁੰਚਾ ਰਹੀਆਂ ਹਨ ਕਿਸੇ ਨੂੰ ਵੀ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾ ਰਿਹਾ। ਜ਼ਿਲਾ ਮੋਗਾ ਦੇ ਬਲਾਕ ਧਰਮਕੋਟ ਦੇ ਸਰਕਾਰੀ ਹਾਈ ਸਕੂਲ ਰਾਊਵਾਲ ਮੇਲਕ ਕੰਗਾਂ ਅਤੇ ਸਰਕਾਰੀ ਮਿਡਲ ਸਕੂਲ ਮੰਦਰ ਕਲਾਂ ਵਿੱਚ ਫਲੱਡ ਰੈਸਕਿਊ ਕੇਂਦਰ ਬਣਾਏ ਹੋਏ ਹਨ।
ਜ਼ਿਲਾ ਮੈਜਿਸਟ੍ਰੇਟ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਫਲੱਡ ਰੈਸਕਿਊ ਕੇਂਦਰ ਬਣਾਏ ਹੋਣ ਦੇ ਮੱਦੇਨਜ਼ਰ ਸਰਕਾਰੀ ਹਾਈ ਸਕੂਲ ਰਾਊਵਾਲ ਮੇਲਕ ਕੰਗਾਂ ਅਤੇ ਸਰਕਾਰੀ ਮਿਡਲ ਸਕੂਲ ਮੰਦਰ ਕਲਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਜ਼ਿਲੇ ਦੇ ਬਾਕੀ ਸਰਕਾਰੀ/ਪ੍ਰਾਈਵੇਟ ਸਕੂਲ ਵਿਦਿਆਰਥੀਆਂ ਦੀ ਪੜਾਈ ਲਈ ਖੁੱਲੇ ਰਹਿਣਗੇ।
ਫਾਜਿ਼ਲਕਾ ਦੇ ਜਿ਼ਲ੍ਹਾ ਮੈਜਿਸਟ੍ਰੇਟ ਸੇਨੂ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਫਾਜਿ਼ਲਕਾ ਜਿ਼ਲ੍ਹੇ ਦੇ ਹੜ੍ਹ ਦੇ ਪਾਣੀ ਤੋਂ ਪ੍ਰਭਾਵਿਤ ਖੇਤਰਾਂ ਦੇ 9 ਸਰਕਾਰੀ ਸਕੂਲਾਂ ਨੂੰ ਬੁੱਧਵਾਰ (19 ਜ਼ੁਲਾਈ 2023 ਤੱਕ) ਬੰਦ ਰੱਖਣ ਦਾ ਹੁਕਮ ਦਿੱਤਾ ਹੈ। ਜਾਰੀ ਹੁਕਮਾਂ ਅਨੁਸਾਰ ਇਹ ਸਕੂਲ ਫਾਜਿ਼ਲਕਾ ਬਲਾਕ 2 ਅਤੇ ਗੁਰੂਹਰਸਹਾਏ ਬਲਾਕ 3 ਅਧੀਨ ਪੈਂਦੇ ਹਨ।
ਜਿ਼ਨ੍ਹਾਂ ਸਕੂਲਾਂ ਵਿਚ ਸੋਮਵਾਰ, ਮੰਵਲਵਾਰ ਅਤੇ ਬੁੱਧਵਾਰ (ਮਿਤੀ 17 ਤੋਂ 19 ਜ਼ੁਲਾਈ ਤੱਕ ) ਛੁੱਟੀਆਂ ਰਹਿਣਗੀਆਂ ਉਨ੍ਹਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਗੜ ਭੈਣੀ, ਸਰਕਾਰੀ ਪ੍ਰਾਇਮਰੀ ਸਕੂਲ ਗੁਲਾਬਾ ਭੈਣੀ, ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਸੱਦਾ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਦੋਨਾ ਨਾਨਕਾ, ਸਰਕਾਰੀ ਪ੍ਰਾਇਮਰੀ ਸਕੂਲ ਤੇਜਾ ਰੁਹੇਲਾ, ਸਰਕਾਰੀ ਪ੍ਰਾਇਮਰੀ ਸਕੂਲ ਗੱਟੀ ਨੰਬਰ 1, ਸਰਕਾਰੀ ਪ੍ਰਾਇਮਰੀ ਸਕੂਲ ਮੁਹਾਰ ਜਮਸੇਰ, ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਨੱਥਾ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਆਤੂ ਵਾਲਾ ਸ਼ਾਮਿਲ ਹਨ।
Join Our Official Telegram Channel : -
https://t.me/abpsanjhaofficial
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)