Amritsar News: ਪਵਿੱਤਰ ਗੁਰੂ ਨਗਰੀ ਅੰਮ੍ਰਿਤਸਰ ਨੂੰ ਪ੍ਰਦੂਸ਼ਨ ਤੋਂ ਰਾਹਤ ਦਿਵਾਉਣ ਲਈ ਅੰਮ੍ਰਿਤਸਰ ਸਮਾਰਟ ਸਿਟੀ ਪ੍ਰਾਜੈਕਟ ਅਧੀਨ ਅਹਿਮ ਕਦਮ ਉਠਾਇਆ ਜਾ ਰਿਹਾ ਹੈ। ਸ਼ਹਿਰ ਦੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪੁਰਾਣੇ ਡੀਜ਼ਲ ਆਟੋ ਦੀ ਥਾਂ ’ਤੇ ਇਲੈਕਟ੍ਰਿਕ ਆਟੋ ਚੱਲ਼ਣਗੇ।


ਇਲੈਕਟ੍ਰਿਕ ਆਟੋ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ‘ਰਾਹੀ ਪ੍ਰਾਜੈਕਟ’ ਦੀ ਟੀਮ ਦੀ ਨਗਰ ਨਿਗਮ ਅੰਮ੍ਰਿਤਸਰ ਦੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਨਗਰ ਨਿਗਮ ਅੰਮ੍ਰਿਤਸਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਅੰਮ੍ਰਿਤਸਰ ਸਮਾਰਟ ਸਿਟੀ ਦੇ ‘ਰਾਹੀ ਪ੍ਰਾਜੈਕਟ’ ਦੇ ਸਲਾਹਕਾਰ ਵੀ ਸ਼ਾਮਲ ਸਨ।


ਮੀਟਿੰਗ ਦੌਰਾਨ ਸ਼ਹਿਰ ਵਿੱਚ ਵਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਤੇ ਰਾਹੀ ਪ੍ਰਾਜੈਕਟ ਨੂੰ ਜੰਗੀ ਪੱਧਰ ’ਤੇ ਲਾਗੂ ਕਰਨ ਲਈ ਵਿਚਾਰ ਵਟਾਂਦਰਾ ਹੋਇਆ ਤੇ ਦੱਸਿਆ ਗਿਆ ਕਿ ਅੰਮ੍ਰਿਤਸਰ ਸ਼ਹਿਰ ਵਿੱਚ ਰਜਿਸਟਰਡ ਪੁਰਾਣੇ ਡੀਜ਼ਲ ਆਟੋ ਨੂੰ ਬਦਲਣ ਲਈ ਸਰਕਾਰ ਵਲੋਂ ਈ-ਆਟੋ ਚਲਾਉਣ ਦਾ ਪ੍ਰੋਗਰਾਮ ਹੈ, ਜਿਸ ਅਧੀਨ ਇਸ ਸਕੀਮ ਦਾ ਫਾਇਦਾ ਲੈਣ ਵਾਲੇ ਵਿਅਕਤੀ ਨੂੰ ਵਾਜ਼ਿਬ ਰੇਟਾਂ ’ਤੇ ਈ-ਆਟੋ ਦੇ ਨਾਲ 1.25 ਲੱਖ ਸਬਸਿਡੀ ਤੋਂ ਇਲਾਵਾ ਪੁਰਾਣੇ ਆਟੋ ਦੇ ਸਕਰੈਪ ’ਤੇ 15 ਹਜ਼ਾਰ ਸਮੇਤ ਕੁੱਲ 1.40 ਲੱਖ ਦਾ ਲਾਭ ਦਿੱਤਾ ਜਾਣਾ ਹੈ।


ਸਯੁੰਕਤ ਕਮਿਸ਼ਨਰ ਵਲੋਂ ਮੌਜੂਦ ਅਧਿਕਾਰੀਆਂ ਨੂੰ ਰਾਹੀ ਪ੍ਰਾਜੈਕਟ ਦੇ ਟੀਚੇ ਨੂੰ ਮਿਥੇ ਗਏ ਸਮੇਂ ’ਚ ਹਾਸਲ ਕਰਨ ਦੀਆਂ ਹਦਾਇਤਾਂ ਦਿਤੀਆਂ ਗਈਆਂ ਕਿਉਂਕਿ 31 ਮਾਰਚ 2023 ਤੱਕ ਬਿਨਾ ਕਿਸੇ ਦਬਾਅ ਦੇ ਇਸ ਸਕੀਮ ਦਾ ਲਾਭ ਉਠਾਇਆ ਜਾ ਸਕਦਾ ਹੈ। ਪਹਿਲੀ ਅਪਰੈਲ ਤੋਂ ਸਥਾਨਕ ਪ੍ਰਸ਼ਾਸਨ ਦੀ ਮਦਦ ਨਾਲ ਪ੍ਰਦੂਸ਼ਣ ਦੀ ਰੋਕਥਾਮ ਤੇ ਰਾਹੀ ਪ੍ਰਾਜਕੈਟ ਲਾਗੂ ਕਰਨ ਲਈ ਸ਼ਹਿਰ ਵਿੱਚ ਚੱਲ ਰਹੇ ਆਟੋ ਰਿਕਸ਼ੇ ਜ਼ਬਤ ਕੀਤੇ ਜਾਣੇ ਹਨ। ਇਸ ਮੀਟਿੰਗ ਵਿਚ ਲਾਅ ਅਫਸਰ ਅੰਮ੍ਰਿਤਪਾਲ ਸਿੰਘ, ਸਕੱਤਰ ਵਿਸ਼ਾਲ ਵਧਾਵਨ ਤੇ ਸੁਪਰਡੈਂਟ ਅਸ਼ੀਸ਼ ਕੁਮਾਰ, ਜਸਵਿੰਦਰ ਸਿੰਘ ਤੇ ਸਤਪਾਲ ਸਿੰਘ ਆਦਿ ਹਾਜ਼ਰ ਸਨ।


ਇਹ ਵੀ ਪੜ੍ਹੋ: Amritsar News: ਹੁਣ ਮੈਰਿਜ ਪੈਲੇਸਾਂ 'ਚ ਨਹੀਂ ਲਿਜਾ ਸਕੇਗਾ ਕੋਈ ਹਥਿਆਰ, ਫਾਇਰ ਕਰਨ 'ਤੇ ਪੂਰਨ ਪਾਬੰਦੀ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Parliament Budget Session 2023: ਅੱਜ ਸੰਸਦ ਦੀ ਕਾਰਵਾਈ 'ਚ ਹਿੱਸਾ ਲੈਣਗੇ ਰਾਹੁਲ ਗਾਂਧੀ, ਸਦਨ 'ਚ ਹੰਗਾਮਾ ਹੋਣ ਦੀ ਸੰਭਾਵਨਾ