Amritsar News: ਸਿੱਖ ਪੰਥ ਦੇ ਤਖਤ ਸਹਿਬਾਨ ਦੇ ਜਥੇਦਾਰਾਂ ਵਿਚਾਲੇ ਏਕਤਾ ਹੁੰਦੀ ਨਜ਼ਰ ਨਹੀਂ ਆ ਰਹੀ। ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਬੁੱਧਵਾਰ ਨੂੰ ਵੀ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਉਡੀਕਦੇ ਰਹੇ ਪਰ ਉਹ ਨਹੀਂ ਪਹੁੰਚੇ। ਭਾਈ ਮੰਡ ਨੇ ਕਿਹਾ ਕਿ ਉਹ ਪੰਥਕ ਏਕਤਾ ਦੇ ਉਪਰਾਲੇ ਸਿਰੇ ਚੜ੍ਹਾਉਣ ਲਈ ਆਪਣੇ ਯਤਨ ਜਾਰੀ ਰੱਖਣਗੇ। 


ਦੱਸ ਦਈਏ ਕਿ ਤਖਤਾਂ ਦੇ ਜਥੇਦਾਰਾਂ ਵਿੱਚ ਆਪਸੀ ਏਕਤਾ ਕਰਵਾਉਣ ਲਈ ਯਤਨਸ਼ੀਲ ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬੁੱਧਵਾਰ ਨੂੰ ਵੀ ਇੱਥੇ ਸ੍ਰੀ ਅਕਾਲ ਤਖ਼ਤ ਦੇ ਨੇੜੇ ਬੈਠ ਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਉਡੀਕ ਕੀਤੀ ਹੈ ਪਰ ਉਹ ਮੁਲਾਕਾਤ ਲਈ ਨਾ ਪੁੱਜੇ। 


ਇਸ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਗੁਰਬਾਣੀ ਸੋਧ ਬਿਲ ਲਿਆਉਣ ਦੇ ਮਾਮਲੇ ਵਿੱਚ ਮੁਤਵਾਜੀ ਜਥੇਦਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ 18 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਸੱਦਿਆ ਗਿਆ ਤੇ ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਬਾਰੇ ਆਪਣੀ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਹੈ। 



ਮੀਡੀਆ ਨੂੰ ਜਾਣਕਾਰੀ ਦਿੰਦਿਆ ਭਾਈ ਮੰਡ ਨੇ ਦੱਸਿਆ ਕਿ ਪੰਥਕ ਏਕਤਾ ਤੋਂ ਪਹਿਲਾਂ ਜਥੇਦਾਰਾਂ ਦੀ ਆਪਸੀ ਏਕਤਾ ਲਈ ਉਨ੍ਹਾਂ ਨੇ 29 ਜੁਲਾਈ ਤੇ 9 ਅਗਸਤ ਨੂੰ ਦੋ ਵਾਰ ਇੱਥੇ ਬੈਠ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਉਡੀਕ ਕੀਤੀ ਹੈ, ਪਰ ਉਹ ਨਹੀਂ ਆਏ। ਉਨ੍ਹਾਂ ਕਿਹਾ ਕਿ ਉਹ ਪੰਥਕ ਏਕਤਾ ਦੇ ਉਪਰਾਲੇ ਸਿਰੇ ਚੜ੍ਹਾਉਣ ਲਈ ਆਪਣੇ ਯਤਨ ਜਾਰੀ ਰੱਖਣਗੇ। 



ਇਸ ਮੌਕੇ ਉਨ੍ਹਾਂ ਖਾਲਸਾ ਪੰਥ ਅਤੇ ਦੇਸ਼ ਦੇ ਇਨਸਾਫਪਸੰਦ ਲੋਕਾਂ ਨੂੰ ਅਪੀਲ ਕੀਤੀ ਹੈ ਕਿ 15 ਅਗਸਤ ਨੂੰ ਰੋਸ ਵਜੋਂ ਗੁਰਦੁਆਰਿਆਂ ਦੇ ਅੱਗੇ, ਆਪਣੇ ਘਰਾਂ, ਗੱਡੀਆਂ ਆਦਿ ’ਤੇ ਕਾਲੇ ਝੰਡੇ ਲਾਏ ਜਾਣ। ਸਿੱਖ ਪੁਰਸ਼ ਕਾਲੀਆਂ ਦਸਤਾਰਾਂ ਤੇ ਸਿੱਖ ਬੀਬੀਆਂ ਕਾਲੀਆਂ ਚੁੰਨੀਆਂ ਜਾਂ ਫਿਰ ਮੋਢੇ ਤੇ ਕਾਲੇ ਬਿੱਲੇ ਲਾ ਕੇ ਰੋਸ ਪ੍ਰਗਟਾਉਣ। 


ਇਸ ਮੌਕੇ ਉਨ੍ਹਾਂ ਕਿਹਾ ਕਿ ਜਲਦੀ ਹੀ ਬਰਗਾੜੀ ਤੇ ਬੇਅਦਬੀ ਮਾਮਲਿਆਂ ਵਿੱਚ ਨਿਆਂ ਲੈਣ ਲਈ ਸੜਕਾਂ ’ਤੇ ਆ ਕੇ ਸਰਕਾਰ ਖ਼ਿਲਾਫ਼ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਸਿੱਖ ਆਗੂ ਜਰਨੈਲ ਸਿੰਘ ਸਖੀਰਾ ਤੇ ਹੋਰ ਸ਼ਾਮਲ ਸਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ