Amritsar News : IAS ਅਮਿਤ ਤਲਵਾੜ ਨੇ ਅੱਜ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵੱਜੋਂ ਅਹੁਦਾ ਸੰਭਾਲ ਲਿਆ ਹੈ।  IAS ਅਮਿਤ ਤਲਵਾੜ ਨੇ ਕਿਹਾ ਅੰਮ੍ਰਿਤਸਰ ਗੁਰੂ ਨਗਰੀ 'ਚ ਸੇਵਾ ਦਾ ਮੌਕਾ ਮਿਲਣਾ ਸੁਭਾਗ ਦੀ ਗੱਲ ਹੈ। ਅੱਜ ਤੋਂ ਹੀ ਸਾਰੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਅੰਮ੍ਰਿਤਸਰ ਦੇ ਮੁੱਦੇ ਜਾਣਾਂਗਾ। ਉਨ੍ਹਾਂ ਕਿਹਾ ਕਿ ਮੇਰੀ ਸ਼ਹਿਰ ਵਾਸੀਆਂ ਨੂੰ ਅਪੀਲ ਹੈ ਕਿ ਸਾਨੂੰ ਆਪਣੀਆਂ ਮੁਸ਼ਕਲਾਂ ਬਾਰੇ ਦੱਸਣ , ਕਦੇ ਵੀ ਪ੍ਰਸ਼ਾਸਨ ਤੋਂ ਪਾਸਾ ਨਾ ਵੱਟਣ। 

 


 

ਦੱਸਣਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਨੇ ਇਕ ਵੱਡੇ ਪ੍ਰਸ਼ਾਸਕੀ ਫੇਰਬਦਲ 'ਚ ਆਈਏਐਸ ਅਫਸਰ ਅਮਿਤ ਤਲਵਾੜ ਨੂੰ ਅੰਮ੍ਰਿਤਸਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਸੀ। ਇਸ ਤੋਂ ਪਹਿਲਾਂ ਉਹ ਵਿਸ਼ੇਸ਼ ਸਕੱਤਰ ਪਲਾਨਿੰਗ ਸਨ ਤੇ ਉਹਨਾਂ ਕੋਲ ਡਾਇਰੈਕਟਰ ਖੇਡਾਂ ਦਾ ਵਾਧੂ ਚਾਰਜ ਸੀ।  IAS ਅਮਿਤ ਤਲਵਾੜ ਨੇ ਅੱਜ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵੱਜੋਂ ਅਹੁਦਾ ਸੰਭਾਲ ਲਿਆ ਹੈ। IAS ਅਮਿਤ ਤਲਵਾੜ ਨੇ ਕਿਹਾ ਅੰਮ੍ਰਿਤਸਰ ਗੁਰੂ ਨਗਰੀ 'ਚ ਸੇਵਾ ਦਾ ਮੌਕਾ ਮਿਲਣਾ ਸੁਭਾਗ ਦੀ ਗੱਲ ਹੈ। ਅੱਜ ਤੋਂ ਹੀ ਸਾਰੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਅੰਮ੍ਰਿਤਸਰ ਦੇ ਮੁੱਦੇ ਜਾਣਾਂਗਾ।

 

ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਸੱਤਾ 'ਚ ਆਉਣ ਤੋਂ ਬਾਅਦ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਲਿਸ ਅਤੇ ਹੋਰ ਪ੍ਰਸ਼ਾਸਨਿਕ ਮਹਿਕਮਿਆਂ 'ਚ ਵੱਡਾ ਫੇਰਬਦਲ ਕੀਤਾ ਹੈ। ਇਸ ਦੇ ਮੱਦੇਨਜ਼ਰ ਹੀ ਪੰਜਾਬ ਸਰਕਾਰ ਨੇ ਅੱਜ ਫੇਰਬਦਲ ਕਰਦੇ ਹੋਏ 2 ਆਈ. ਏ. ਐੱਸ. ਅਤੇ ਇਕ ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ। 

 

 

 


 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।