Punjab News: ਸਿੱਖ ਕਤਲੇਆਮ ਮਾਮਲੇ ਦੇ ਦੋਸ਼ੀ ਜਗਦੀਸ਼ ਟਾਈਟਲਰ ਦੇ ਕੇਸਾਂ ਦੀ ਪੈਰਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰਨ ਦਾ ਐਲਾਨ ਕੀਤਾ ਹੈ। ਇਸ ਗੱਲ ਦਾ ਫ਼ੈਸਲਾ ਅੰਮ੍ਰਿਤਸਰ ਵਿੱਚ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਈ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਹੈ।
ਐਡਵੋਕੇਟ ਧਾਮੀ ਨੇ ਦੱਸਿਆ ਕਿ 1984 ਵਿਚ ਦਿੱਲੀ ਦੇ ਪੁਲਬੰਗਸ਼ ਗੁਰਦੁਆਰਾ ਸਾਹਿਬ ਵਿਖੇ ਤਿੰਨ ਸਿੱਖਾਂ ਦੇ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਵਿਰੁੱਧ ਸ਼੍ਰੋਮਣੀ ਕਮੇਟੀ ਵੱਲੋਂ ਕੇਸਾਂ ਦੀ ਪੈਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟਾਈਟਲਰ ਵਿਰੁੱਧ ਇਸ ਮਾਮਲੇ ’ਤੇ ਸੀਬੀਆਈ ਵੱਲੋਂ ਅਦਾਲਤ ਵਿਚ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ ਅਤੇ ਇਸ ਵਿਰੁੱਧ ਕੇਸ ਲੜਨ ਵਾਲੇ ਵਕੀਲਾਂ ਦੀਆਂ ਫੀਸਾਂ ਸ਼੍ਰੋਮਣੀ ਕਮੇਟੀ ਵੱਲੋਂ ਕੀਤੀਆਂ ਜਾਣਗੀਆਂ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਮਾਮਲੇ ’ਤੇ ਦਿੱਲੀ ਕਮੇਟੀ ਵੱਲੋਂ ਪੈਰ ਪਿੱਛੇ ਕਰਨ ਮਗਰੋਂ ਹੁਣ ਸ਼੍ਰੋਮਣੀ ਕਮੇਟੀ ਨੇ ਇਨ੍ਹਾਂ ਕੇਸਾਂ ਦੀ ਪੈਰਵਾਈ ਕਰਨ ਦਾ ਫੈਸਲਾ ਲਿਆ ਹੈ।
ਜ਼ਿਕਰ ਕਰ ਦਈਏ ਕਿ 1984 ਸਿੱਖ ਕਤਲੇਆਮ ਦੇ ਮੁਲਜ਼ਮ ਜਗਦੀਸ਼ ਟਾਈਟਲਰ ਖ਼ਿਲਾਫ਼ ਪਿਛਲੀ ਪੇਸ਼ੀ ਦੌਰਾਨ ਦਿੱਲੀ ਵਿੱਚ ਜ਼ਬਰਦਸਤ ਵਿਰੋਧ ਕੀਤਾ ਗਿਆ ਹੈ। ਇਹ ਵਿਰੋਧ 1984 ਦੇ ਦੰਗਾ ਪੀੜਤਾਂ ਵੱਲੋਂ ਕੀਤਾ ਗਿਆ। ਦਰਅਸਲ 1984 ਸਿੱਖ ਕਤੇਲਆਮ ਮਾਮਲੇ ਵਿੱਚ ਜਗਦੀਸ਼ ਟਾਈਟਲਰ ਦੀ ਰਾਊਜ਼ ਐਵੇਨਿਊ ਕੋਰਟ 'ਚ ਪੇਸ਼ੀ ਸੀ ਜਿਸ ਦੌਰਾਨ ਅਦਾਲਤ ਦੇ ਬਾਹਰ ਦੰਗਾ ਪੀੜਤ ਪਹਿਲਾਂ ਹੀ ਪਹੁੰਚ ਗਏ ਸਨ। ਇਸ ਮੌਕੇ ਉਨ੍ਹਾਂ ਵੱਲੋਂ ਟਾਈਟਲਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ
ਇਸ ਤੋਂ ਬਾਅਦ ਲੰਗਰ ਦੀ ਜੂਠ ਹੋਏ 1 ਕਰੋੜ ਦੇ ਘਪਲੇ ਬਾਬਤ ਐਡਵੋਕੇਟ ਧਾਮੀ ਨੇ ਕਿਹਾ ਕਿ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਹੋਈਆਂ ਪ੍ਰਬੰਧਕੀ ਬੇਨਿਯਮੀਆਂ ਦੇ ਮਾਮਲੇ ਵਿਚ ਮੁਅੱਤਲ ਕੀਤੇ ਮੁਲਾਜ਼ਮਾਂ ਵੱਲੋਂ ਪੁੱਜੇ ਪੱਖ ਵਿਚਾਰਨ ਲਈ ਪੰਜ ਮੈਂਬਰੀ ਕਮੇਟੀ ਬਣਾ ਦਿੱਤੀ ਗਈ ਹੈ। ਦੱਸ ਦਈਏ ਕਿ ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਬੀਤੇ ਸਮੇਂ ਅੰਦਰ ਹੋਈਆਂ ਪ੍ਰਬੰਧਕੀ ਬੇਨਿਯਮੀਆਂ ਦੇ ਮਾਮਲੇ ’ਤੇ ਮਿਸਾਲੀ ਕਾਰਵਾਈ ਕਰਦਿਆਂ 51 ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਸੀ।ਮੁਅੱਤਲ ਕੀਤੇ ਗਏ ਮੁਲਾਜ਼ਮਾਂ ਵਿਚ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਉਸ ਸਮੇਂ ਦੌਰਾਨ ਤਾਇਨਾਤ ਰਹੇ ਮੈਨੇਜਰ, ਸੁਪਰਵਾਈਜ਼ਰ, ਸਟੋਰਕੀਪਰ ਅਤੇ ਡਿਊਟੀ ਨਿਭਾਉਂਦੇ ਰਹੇ ਗੁਰਦੁਆਰਾ ਇੰਸਪੈਕਟਰ ਆਦਿ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ 51 ਮੁਲਜ਼ਾਮਾਂ ਵਿੱਚੋਂ 2 ਸਟੋਰਕੀਪਰ ਮੁੱਢਲੀ ਜਾਂਚ ਦੌਰਾਨ ਹੀ ਮੁਅੱਤਲ ਕਰ ਦਿੱਤੇ ਗਏ ਸਨ।