Amritsar News: IIM ਦੇ ਵਿਦਿਆਰਥੀ ਨੂੰ ਹੋਸਟਲ 'ਚ ਨਹੀਂ ਮਿਲਿਆ ਏ.ਸੀ, ਗਰਮੀ 'ਚ ਬੇਹਾਲ ਹੋਏ ਵਿਦਿਆਰਥੀਆਂ ਨੇ ਅਨੋਖੇ ਤਰੀਕੇ ਨਾਲ ਕੀਤਾ ਵਿਰੋਧ
ਵਿਦਿਆਰਥੀਆਂ ਨੇ ਕਿਹਾ ਕਿ ਸੰਸਥਾ ਦੇ ਪ੍ਰਬੰਧਕਾਂ ਵੱਲੋਂ ਸੰਸਥਾ ਦੀ ਮੈੱਸ ਅਤੇ ਕੰਟੀਨ ਵਿੱਚ ਏ.ਸੀ ਦੀ ਸਹੂਲਤ ਮੁਹੱਈਆ ਕਰਵਾਈ ਜਾ ਸਕਦੀ ਹੈ ਪਰ ਹੋਸਟਲ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਨੂੰ ਏ.ਸੀ ਦੀ ਸਹੂਲਤ ਨਹੀਂ ਦਿੱਤੀ ਜਾ ਰਹੀ ਹੈ। ਜਿਸ ਕਾਰਨ ਵਿਦਿਆਰਥੀਆਂ ਨੂੰ ਕੜਾਕੇ ਦੀ ਗਰਮੀ ਵਿੱਚ ਪੜ੍ਹਾਈ ਕਰਨੀ ਔਖੀ ਹੋ ਰਹੀ ਹੈ।
Amritsar News: ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (IIM), ਅੰਮ੍ਰਿਤਸਰ ਦੇ ਵਿਦਿਆਰਥੀਆਂ ਨੂੰ ਹੋਸਟਲ ਵਿੱਚ ਏ.ਸੀ. ਨਹੀਂ ਦਿੱਤਾ ਗਿਆ। ਇਸ ਦਾ ਵਿਦਿਆਰਥੀਆਂ ਨੇ ਵੱਖ-ਵੱਖ ਤਰੀਕਿਆਂ ਨਾਲ ਵਿਰੋਧ ਕੀਤਾ। IIM ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਇੰਸਟੀਚਿਊਟ ਦੀ ਮੈੱਸ 'ਚ ਲੱਗੇ ਏਸੀ 'ਚ ਸੌਂ ਕੇ ਵਿਰੋਧ ਪ੍ਰਦਰਸ਼ਨ ਕੀਤਾ ਹੈ।
ਵਿਦਿਆਰਥੀਆਂ ਨੇ ਕਿਹਾ ਕਿ ਸੰਸਥਾ ਦੇ ਪ੍ਰਬੰਧਕਾਂ ਵੱਲੋਂ ਸੰਸਥਾ ਦੀ ਮੈੱਸ ਅਤੇ ਕੰਟੀਨ ਵਿੱਚ ਏ.ਸੀ ਦੀ ਸਹੂਲਤ ਮੁਹੱਈਆ ਕਰਵਾਈ ਜਾ ਸਕਦੀ ਹੈ ਪਰ ਹੋਸਟਲ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਨੂੰ ਏ.ਸੀ ਦੀ ਸਹੂਲਤ ਨਹੀਂ ਦਿੱਤੀ ਜਾ ਰਹੀ ਹੈ। ਜਿਸ ਕਾਰਨ ਵਿਦਿਆਰਥੀਆਂ ਨੂੰ ਕੜਾਕੇ ਦੀ ਗਰਮੀ ਵਿੱਚ ਪੜ੍ਹਾਈ ਕਰਨੀ ਔਖੀ ਹੋ ਰਹੀ ਹੈ।
ਮੈੱਸ 'ਚ ਸੌਂ ਰਹੇ ਵਿਦਿਆਰਥੀਆਂ ਦਾ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਸੰਸਥਾ ਉਨ੍ਹਾਂ ਤੋਂ ਮੋਟੀਆਂ ਫੀਸਾਂ ਵਸੂਲ ਰਹੀ ਹੈ ਪਰ ਹੋਸਟਲ ਵਿੱਚ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ। ਇਹ ਮੁੱਦਾ ਕਈ ਵਾਰ ਪ੍ਰਬੰਧਕਾਂ ਕੋਲ ਉਠਾਇਆ ਜਾ ਚੁੱਕਾ ਹੈ ਪਰ ਇਸ ਮਾਮਲੇ ਨਾਲ ਸਬੰਧਤ ਕੋਈ ਵੀ ਅਧਿਕਾਰੀ ਉਨ੍ਹਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਆਈਆਈਐਮ ਅੰਮ੍ਰਿਤਸਰ ਦੀ ਸਥਾਪਨਾ ਸਾਲ 2005 ਵਿੱਚ ਕੀਤੀ ਗਈ ਸੀ।
ਇਸ ਮਾਮਲੇ ਸਬੰਧੀ ਆਈਆਈਐਮ ਅੰਮ੍ਰਿਤਸਰ ਦੇ ਡਾਇਰੈਕਟਰ ਡਾ: ਨਾਗਾਰਾਜਨ ਰਾਮਾਮੂਰਤੀ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਇਸ ਮਾਮਲੇ ਸਬੰਧੀ ਉਨ੍ਹਾਂ ਨੂੰ ਸ਼ਿਕਾਇਤ ਕੀਤੀ ਸੀ। ਉਨ੍ਹਾਂ ਦੱਸਿਆ ਕਿ ਸੰਸਥਾ ਨੇ ਹੋਸਟਲ ਦੀ ਇਮਾਰਤ ਕਿਰਾਏ ’ਤੇ ਲਈ ਹੈ। ਸੰਸਥਾ ਦਾ ਹੋਸਟਲ ਇਸ ਸਮੇਂ ਨਿਰਮਾਣ ਅਧੀਨ ਹੈ। ਹੋਸਟਲ ਦੀ ਮੌਜੂਦਾ ਇਮਾਰਤ ਵਿੱਚ ਬਿਜਲੀ ਸਪਲਾਈ ਦੀਆਂ ਲਾਈਨਾਂ ਭਾਰੀ ਵੋਲਟੇਜ ਦਾ ਸਾਮ੍ਹਣਾ ਨਹੀਂ ਕਰ ਸਕਦੀਆਂ। ਗਰਮੀ ਨਾਲ ਨਜਿੱਠਣ ਲਈ ਅਗਲੇ ਦਿਨਾਂ ਵਿੱਚ ਹੋਸਟਲ ਦੇ ਕਮਰਿਆਂ ਵਿੱਚ ਏਅਰ ਕੂਲਰ ਲਗਾ ਦਿੱਤੇ ਜਾਣਗੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।