Fazilka - ਪੰਚਾਇਤੀ ਜਮੀਨਾਂ ਦੇ ਨਜਾਇਜ ਕਬਜੇ ਛੁਡਾਉਣ ਸਬੰਧੀ ਚਲਾਈ ਗਈ ਮੁਹਿੰਮ ਦੀ ਪਾਲਣਾ ਕਰਦਿਆਂ ਫਾਜ਼ਿਲਕਾ ਹਲਕਾ ਅਧੀਨ ਪੈਂਦੇ ਪਿੰਡ ਬਾਰੇਕਾ ਵਿਖੇ 10 ਏਕੜ ਜਮੀਨ ਦਾ ਨਜਾਇਜ਼ ਕਬਜਾ ਛੁਡਵਾਇਆ ਗਿਆ।
ਜਾਣਕਾਰੀ ਦਿੰਦਿਆਂ ਹਲਕਾ ਫਾਜ਼ਿਲਕਾ ਦੇ ਵਿਧਾਇਕ  ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ।


 ਉਨ੍ਹਾਂ ਕਿਹਾ ਕਿ ਪੰਚਾਇਤੀ ਜਮੀਨਾਂ ਦੇ ਨਜਾਇਜ ਕਬਜੇ ਛੁਡਵਾਉਣ ਲਈ ਪੰਜਾਬ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਇਸੇ ਕੜੀ ਤਹਿਤ ਹਲਕਾ ਫਾਜ਼ਿਲਕਾ ਬਲਾਕ ਖੂਈਆਂ ਸਰਵਰ ਗਰਾਮ ਪੰਚਾਇਤ ਬਾਰੇਕਾ ਦੀ 10 ਏਕੜ 3 ਕਨਾਲ ਸ਼ਾਮਲਾਤ ਜਮੀਨ ਦਾ ਪਿਛਲੇ ਕਈ ਸਾਲਾਂ ਤੋਂ ਕੀਤਾ ਨਜਾਇਜ ਕਬਜਾ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਦੀ ਹਾਜਰੀ ਵਿਚ ਛੁਡਵਾਇਆ ਗਿਆ।


ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕੋਈ ਹੱਕ ਨਹੀਂ ਕਿ ਪੰਚਾਇਤੀ ਜਮੀਨਾਂ *ਤੇ ਨਜਾਇਜ ਕਬਜਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਾਨੂੰਨੀ ਪ੍ਰਕਿਰਿਆ ਅਨੁਸਾਰ ਇਹ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਤੇ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਛੁਡਵਾਏ ਗਏ ਕਬਜਿਆਂ ਦੀ ਪਾਰਦਰਸ਼ੀ ਢੰਗ ਨਾਲ ਬੋਲੀ ਕਰਵਾ ਕੇ ਅਗਲੇਰੀ ਕਾਰਵਾਈ ਆਰੰਭੀ ਜਾਵੇਗੀ।


ਇਸ ਮੌਕੇ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ  ਸੰਜੀਵ ਕੁਮਾਰ ਸ਼ਰਮਾ, ਗਗਨਦੀਪ ਕੌਰ ਬੀ.ਡੀ.ਪੀ.ਓ ਖੂਈਆਂ ਸਰਵਰ, ਡਿਊਟੀ ਮੈਜਿਸਟ੍ਰੇਟ ਨਾਇਬ ਤਹਿਸੀਲਦਾਰ ਫਾਜਿਲਕਾ, ਪੁਲਿਸ ਪ੍ਰਸਾਸ਼ਨ,  ਗਿਆਨ ਸਿੰਘ ਭੱਟੀ ਪੰਚਾਇਤ ਸਕੱਤਰ ਅਤੇ   ਰਣਜੀਤ ਸਿੰਘ ਸੰਮਤੀ ਪਟਵਾਰੀ ਬਲਾਕ ਖੂਈਆਂ ਸਰਵਰ ਵੀ ਹਾਜਰ ਰਹੇ।


 


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ