Amritsar News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਜ਼ਦੀਕ ਬਣ ਰਹੀ ਗ਼ੈਰ ਕਾਨੂੰਨੀ ਢੰਗ ਨਾਲ ਬਣਾਈ ਜਾ ਰਹੀ ਇਮਾਰਤ ਨੂੰ ਅਫ਼ਸਰਾਂ ਦੀ ਨਿਗਰਾਨੀ ਵਿੱਚ ਢਾਹਿਆ ਗਿਆ। ਦੱਸ ਦਈਏ ਕਿ  ਦਰਬਾਰ ਸਾਹਿਬ ਦੇ ਨਾਲ ਬਣ ਰਹੇ ਛੇ ਮੰਜ਼ਿਲਾਂ ਹੋਟਲ 'ਤੇ ਨਗਰ ਨਿਗਮ ਨੇ ਕਾਰਵਾਈ ਕੀਤੀ ਜ਼ਿਕਰ ਕਰ ਦਈਏ ਕਿ ਲੰਘੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਆਏ ਸਨ ਤੇ ਇਸ ਦੇ ਚਲਦੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਬਿਲਡਿੰਗ ਨੂੰ ਲੈ ਕੇ ਇਤਰਾਜ਼ ਜਤਾਇਆ ਗਿਆ ਸੀ 


ਸ਼੍ਰੋਮਣੀ ਕਮੇਟੀ ਵੱਲੋਂ ਮੁੱਖ ਮੰਤਰੀ ਨੂੰ ਕਿਹਾ ਗਿਆ ਸੀ ਕਿ ਪਿਛਲੇ ਇੱਕ ਮਹੀਨੇ ਤੋਂ ਉਹ ਨਗਰ ਨਿਗਮ ਨੂੰ ਸ਼ਿਕਾਇਤ ਕਰ ਰਹੇ ਹਨ ਪਰ ਨੂੰ ਲੈ ਕੇ ਕੋਈ ਸੁਣਵਾਈ ਨਹੀਂ ਹੋ ਰਹੀ ਹੈ ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਸਨ ਤੇ ਹੁਣ ਬਿਲਡਿੰਗ ਵਿਭਾਗ ਵੱਲੋਂ ਇਸ ਦੀ ਉਪਰਲੀ ਮੰਜ਼ਿਲ ਨੂੰ ਢਾਹ ਦਿੱਤਾ ਗਿਆ ਹੈ 


ਇਸ ਬਾਬਤ ਅਧਿਕਾਰੀਆਂ ਨੇ ਕਿਹਾ ਕਿ ਪਿਛਲੇ ਇੱਕ-ਦੋ ਮਹੀਨਿਆਂ ਤੋਂ ਸਾਨੂੰ ਸ਼ਿਕਾਇਤਾਂ ਮਿਲ ਰਹੀਆਂ ਸਨ ਜਿਸਦੇ ਚਲਦੇ ਅੱਜ ਅਸੀਂ ਇਹ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਬਿਲਡਿੰਗ ਦੇ ਮਾਲਕ ਨੂੰ ਪਹਿਲਾਂ ਵੀ ਬਿਲਡਿੰਗ ਬਣਾਉਣ ਤੋਂ ਰੋਕਿਆ ਸੀ ਪਰ ਅੰਦਰ ਖਾਤੇ ਬਿਲਡਿੰਗ ਤਿਆਰ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਜਿਸ ਦੇ ਚਲਦੇ ਅੱਜ ਕਾਰਵਾਈ ਕਰਦੇ ਹੋਏ ਹੋਟਲ ਦੀ ਸਭ ਤੋਂ ਉੱਪਰਲੀ ਮੰਜ਼ਿਲ ਨੂੰ ਢਾਹ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਜਾਇਜ਼ ਤੌਰ 'ਤੇ ਬਿਲਡਿੰਗ ਉਸਾਰੀ ਕਰਨਾ ਗ਼ੈਰ ਕਾਨੂੰਨੀ ਹੈ ਇਹ ਉਸਾਰੀ ਨਾ ਕੀਤੀ ਜਾਵੇ ਨਹੀਂ ਤਾਂ ਨਗਰ ਨਿਗਮ ਵਿਭਾਗ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।


ਉੱਥੇ ਹੀ ਜਦੋਂ ਹੋਟਲ ਦੇ ਮਾਲਕ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਮੀਡੀਆ ਤੋਂ ਭੱਜਦੇ ਹੋਏ ਨਜ਼ਰ ਆਏ ਕਿਸੇ ਵੀ ਸਵਾਲ ਦਾ ਜਵਾਬ ਦੇਣਾ ਉਨ੍ਹਾਂ ਨੇ ਮੁਨਾਸਿਬ ਨਹੀਂ ਸਮਝਿਆ।


ਜਾਣਕਾਰੀ ਮੁਤਾਬਕ, ਤੁਹਾਨੂੰ ਦੱਸ ਦਈਏ ਕਿ ਇਹ ਹੋਟਲ ਦਰਬਾਰ ਸਾਹਿਬ ਦੇ ਬਿਲਕੁਲ ਨਾਲ ਬਣ ਰਿਹਾ ਸੀ ਜਿਸ ਨਾਲ ਦਰਬਾਰ ਸਾਹਿਬ ਦੀ ਦਿੱਖ ਖਰਾਬ ਹੋ ਰਹੀ ਸੀ ਤੇ ਇਸ ਹੋਟਲ ਨੂੰ ਛੇ ਮੰਜ਼ਿਲ ਬਿਲਡਿੰਗ ਤੱਕ ਤਿਆਰ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਜਦੋਂ ਸ਼੍ਰੋਮਣੀ ਕਮੇਟੀ ਵੱਲੋਂ ਮੁੱਖ ਮੰਤਰੀ ਕੋਲ ਇਤਰਾਜ਼ ਜ਼ਾਹਰ ਕੀਤਾ ਗਿਆ ਤਾਂ ਅੱਜ ਤੜਕਸਾਰ ਹੀ ਨਗਰ ਨਿਗਮ ਬਿਲਡਿੰਗ ਵਿਭਾਗ ਦੇ ਅਧਿਕਾਰੀਆਂ ਵੱਲੋਂ ਇਸ ਬਿਲਡਿੰਗ ਦਾ ਉਪਰਲਾ ਹਿੱਸਾ ਢਾਹ ਦਿੱਤਾ ਗਿਆ।