ਪੜਚੋਲ ਕਰੋ

Amritsar News: ਹਰਿਆਣਾ ਦੇ ਗੁਰਦੁਆਰਿਆਂ ਦੀਆਂ ਸਰਾਵਾਂ 'ਚੋਂ ਪੁਲਿਸ ਤੇ ਨੀਮ ਫੌਜੀ ਦਸਤਿਆਂ ਨੂੰ ਤੁਰੰਤ ਬਾਹਰ ਕਰੋ: ਗਿਆਨੀ ਰਘਬੀਰ ਸਿੰਘ 

Amritsar News: ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਸਾਨਾਂ ਦੇ ਹੱਕਾਂ ਪ੍ਰਤੀ ਕੇਂਦਰ ਸਰਕਾਰ ਵੱਲੋਂ ਅਪਣਾਏ ਜਾ ਰਹੇ ਹਠੀ ਰਵੱਈਏ ਦੀ ਸਖ਼ਤ ਨਿਖੇਧੀ ਕਰਦਿਆਂ ਹਰਿਆਣਾ

Amritsar News: ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਸਾਨਾਂ ਦੇ ਹੱਕਾਂ ਪ੍ਰਤੀ ਕੇਂਦਰ ਸਰਕਾਰ ਵੱਲੋਂ ਅਪਣਾਏ ਜਾ ਰਹੇ ਹਠੀ ਰਵੱਈਏ ਦੀ ਸਖ਼ਤ ਨਿਖੇਧੀ ਕਰਦਿਆਂ ਹਰਿਆਣਾ ਦੇ ਗੁਰਦੁਆਰਿਆਂ ਦੀਆਂ ਸਰਾਵਾਂ ਵਿੱਚ ਪੁਲਿਸ ਤੇ ਨੀਮ ਫੌਜੀ ਦਸਤਿਆਂ ਵੱਲੋਂ ਨਸ਼ਿਆਂ ਦਾ ਸੇਵਨ ਕਰਨ ਦੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲਿਆ ਹੈ। 

ਉਨ੍ਹਾਂ ਸਰਕਾਰ ਵੱਲੋਂ ਨਾਮਜ਼ਦ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਖ਼ਤ ਤਾੜਨਾ ਕੀਤੀ ਹੈ ਕਿ ਸੰਗਤ ਦੀ ਰਿਹਾਇਸ਼ ਲਈ ਬਣੀਆਂ ਗੁਰਦੁਆਰਿਆਂ ਦੀਆਂ ਸਰਾਵਾਂ ਵਿੱਚੋਂ ਪੁਲਿਸ ਤੇ ਨੀਮ ਫੌਜੀ ਬਲਾਂ ਨੂੰ ਤੁਰੰਤ ਬਾਹਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦਿੱਲੀ ਨੂੰ ਰਵਾਨਾ ਹੋਏ ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਤੇ ਗੁਰਦੁਆਰਾ ਪੰਜੋਖਰਾ ਸਾਹਿਬ ਦੀਆਂ ਸਰਾਵਾਂ ਦੇ ਕਮਰਿਆਂ ਵਿਚ ਡੇਰੇ ਜਮਾਉਣ ਤੇ ਉੱਥੇ ਨਸ਼ਿਆਂ ਦਾ ਸੇਵਨ ਕਰਨ ਦੀਆਂ ਨਾ-ਬਰਦਾਸ਼ਤਯੋਗ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੇ ਸਿੱਖ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਈ ਹੈ। 

ਉਨ੍ਹਾਂ ਕਿਹਾ ਕਿ ਅਜਿਹੀ ਕੁਤਾਹੀ ਨੂੰ ਕਦੇ ਵੀ ਮਾਫ਼ ਨਹੀਂ ਕੀਤਾ ਜਾਵੇਗਾ, ਗੁਰਦੁਆਰਿਆਂ ਦੀ ਮਰਿਆਦਾ ਭੰਗ ਕਰਨ ਦੇ ਜ਼ਿੰਮੇਵਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਹਰਿਆਣਾ ਦੇ ਗੁਰਦੁਆਰਿਆਂ ਵਿੱਚ ਪੁਲੀਸ ਨੂੰ ਦਾਖਲ ਕਰਨ ਤੇ ਮਰਿਆਦਾ ਦੀ ਉਲੰਘਣਾ ਕਰਨ ਨੂੰ ਗੰਭੀਰ ਮਾਮਲਾ ਦੱਸਦਿਆਂ ਇਸ ਦੀ ਸਖਤ ਨਿੰਦਾ ਕੀਤੀ ਹੈ।

GOj, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੰਗ ਕੀਤੀ ਹੈ ਕਿ ਹਰਿਆਣਾ ਪੁਲਿਸ ਵੱਲੋਂ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਕੀਤੀ ਗਈ ਉਲੰਘਣਾ ਦੇ ਮਾਮਲੇ ਵਿੱਚ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਤੇ ਹਰਿਆਣਾ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾਵੇ। ਵੜਿੰਗ ਨੇ ਹਰਿਆਣਾ ਪੁਲਿਸ ਵੱਲੋਂ ਪੰਜਾਬ ਦੀ ਸਰਹੱਦ ’ਤੇ ਅੱਥਰੂ ਗੈਸ ਦੇ ਗੋਲੇ ਤੇ ਰਬੜ ਦੀਆਂ ਗੋਲੀਆਂ ਦਾਗ਼ਣ ਨੂੰ ਨਾ ਸਿਰਫ਼ ਗੈਰ-ਕਾਨੂੰਨੀ ਸਗੋਂ ਗੈਰ-ਸੰਵਿਧਾਨਕ ਵੀ ਕਰਾਰ ਦਿੱਤਾ ਹੈ। 

ਉਨ੍ਹਾਂ ਕਿਹਾ ਕਿ ਕਿਸਾਨ ਪੰਜਾਬ ਦੀ ਹੱਦ ਅੰਦਰ ਹੀ ਹਨ ਤੇ ਹਰਿਆਣਾ ਪੁਲਿਸ ਕੋਲ ਪੰਜਾਬ ਦੀ ਹਦੂਦ ਅੰਦਰ ਅਜਿਹੇ ਜ਼ਬਰਦਸਤੀ ਉਪਾਅ ਕਰਨ ਦਾ ਕੋਈ ਕਾਨੂੰਨੀ ਅਧਿਕਾਰ ਨਹੀਂ। ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਪੂਰੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਇੱਕ ਅਧਿਕਾਰਤ ਮੁਫ਼ਤ ਕਾਨੂੰਨੀ ਸਹਾਇਤਾ ਹੈਲਪਲਾਈਨ ਸ਼ੁਰੂ ਕੀਤੀ ਹੈ ਜਿਸ ਦਾ ਨੰਬਰ 82830-25019 ਹੈ। 

ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਖ਼ਿਲਾਫ਼ ਹਰਿਆਣਾ ਦੇ ਗ੍ਰਹਿ ਮੰਤਰੀ ਤੇ ਅੰਬਾਲਾ ਦੇ ਐਸਪੀ ਵਿਰੁੱਧ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਮੰਗ ਪੱਤਰ ਦੀਆਂ ਕਾਪੀਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਨੂੰ ਭੇਜ ਦਿੱਤੀਆਂ ਗਈਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
Advertisement
ABP Premium

ਵੀਡੀਓਜ਼

CM ਮਾਨ ਵਾਂਗ ਝੁਕਾਵਾਂਗੇ ਮੋਦੀ ਨੂੰ! ਕਿਸਾਨਾਂ ਦੀ ਦਹਾੜPRTC ਬੱਸਾਂ ਦਾ ਚੱਕਾ ਜਾਮ ਸਰਕਾਰ ਨੂੰ ਪਿਆ ਕਰੋੜਾਂ ਦਾ ਘਾਟਾJustin Trudeau ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ ਕੌਣ ਹੋਵੇਗਾ ਕੈਨੇਡਾ ਦਾ ਨਵਾਂ ਪ੍ਰਧਾਨ ਮੰਤਰੀ?ਪੁਲਿਸ ਨੇ ਅੰਮ੍ਰਿਤਪਾਲ ਦੇ ਪਿਤਾ ਨੂੰ ਕੀਤਾ ਨਜ਼ਰਬੰਦ ਸੋਸ਼ਲ ਮੀਡੀਆ 'ਤੇ ਆ ਕੇ ਕੀਤਾ ਖ਼ੁਲਾਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
Embed widget