ਪੜਚੋਲ ਕਰੋ

Amritsar News: ਰਾਜੋਆਣਾ ਦੀ ਭੁੱਖ ਹੜਤਾਲ ਬਾਰੇ ਸਿੰਘ ਸਾਹਿਬਾਨ ਵੱਲੋਂ ਅਹਿਮ ਫੈਸਲੇ, ਸਰਕਾਰ ਨੂੰ ਚੇਤਾਵਨੀ

Amritsar News: ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਬਾਰੇ ਅਹਿਮ ਫੈਸਲੇ ਲਏ ਗਏ। ਇਸ ਦੌਰਾਨ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ...

Amritsar News: ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਬਾਰੇ ਅਹਿਮ ਫੈਸਲੇ ਲਏ ਗਏ। ਇਸ ਦੌਰਾਨ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਉੱਚ ਪੱਧਰੀ ਵਫਦ ਦਾ ਗਠਨ ਕੀਤਾ ਗਿਆ ਹੈ। ਇਸ ਵਫਦ ਵਿੱਚ ਹਰਜਿੰਦਰ ਸਿੰਘ, ਹਰਮੀਤ ਸਿੰਘ ਕਾਲਕਾ, ਬਰਜਿੰਦਰ ਸਿੰਘ ਹਮਦਰਦ, ਬੀਬੀ ਕਮਲਦੀਪ ਕੌਰ ਰਾਜੋਆਣਾ ਤੇ ਵਿਰਸਾ ਸਿੰਘ ਵਲਟੋਹਾ ਸ਼ਾਮਲ ਹਨ।

ਇਸ ਬਾਰੇ ਜਾਰੀ ਪ੍ਰੈਸ ਨੋਟ ਅਨੁਸਾਰ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ ਹੋਈ। ਇਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਸ਼ਾਮਲ ਹੋਏ।

ਇਸ ਇਕੱਤਰਤਾ ਦੌਰਾਨ ਸਿੱਖ ਕੌਮ ਦੇ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੇਜੀਆਂ ਪੱਤ੍ਰਿਕਾਵਾਂ ਉੱਤੇ ਗੰਭੀਰ ਵਿਚਾਰ-ਵਟਾਂਦਰਾ ਕਰਨ ਉਪਰੰਤ ਹੇਠ ਲਿਖੇ ਅਨੁਸਾਰ ਆਦੇਸ਼ ਜਾਰੀ ਕੀਤੇ ਗਏ-

  1. ਕੌਮ ਦੇ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਜੀ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਨੂੰ ਲਾਗੂ ਕਰਵਾਉਣ ਲਈ ਤੇ ਇਨ੍ਹਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਉੱਚ ਪੱਧਰੀ ਵਫਦ ਦਾ ਗਠਨ ਕੀਤਾ ਹੈ, ਜੋ ਤੁਰੰਤ ਹੀ ਆਪਣੀ ਕਾਰਵਾਈ ਆਰੰਭ ਕਰੇ। ਜਿਸ ਵਿਚ ਹੇਠ ਲਿਖੇ ਅਨੁਸਾਰ ਮੈਂਬਰ ਸ਼ਾਮਲ ਕੀਤੇ ਗਏ ਹਨ:
  • ਹਰਜਿੰਦਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ।
  • ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਨਵੀਂ ਦਿੱਲੀ।
  • ਬਰਜਿੰਦਰ ਸਿੰਘ ਹਮਦਰਦ।
  • ਬੀਬੀ ਕਮਲਦੀਪ ਕੌਰ ਰਾਜੋਆਣਾ।
  • ਵਿਰਸਾ ਸਿੰਘ ਵਲਟੋਹਾ।

ਇਸ ਕਮੇਟੀ ਦੇ ਕੋਆਰਡੀਨੇਟਰ ਵੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਹੋਣਗੇ।

  1. ਜੇਕਰ ਕੇਂਦਰ ਸਰਕਾਰ ਭਾਈ ਬਲਵੰਤ ਸਿੰਘ ਜੀ ਰਾਜੋਆਣਾ ਦੀ ਫਾਂਸੀ ਦੀ ਸਜਾ ਨੂੰ 31 ਦਸੰਬਰ 2023 ਤੀਕ ਰੱਦ ਨਹੀਂ ਕਰਦੀ ਤਾਂ ਭਾਈ ਬਲਵੰਤ ਸਿੰਘ ਜੀ ਰਾਜੋਆਣਾ ਦੀਆਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਵਾਰ-ਵਾਰ ਪੁੱਜੀਆਂ ਪੱਤ੍ਰਿਕਾਵਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਆਪਣੀ ਪਾਈ ਹੋਈ ਅਪੀਲ ’ਤੇ ਵਿਚਾਰ ਕਰੇ।
  2. ਭਾਈ ਬਲਵੰਤ ਸਿੰਘ ਜੀ ਰਾਜੋਆਣਾ ਕੌਮ ਦੇ ਜ਼ਿੰਦਾ ਸ਼ਹੀਦ ਹਨ, ਜਿਨ੍ਹਾਂ ਨੇ ਬਹਾਦਰੀ, ਦ੍ਰਿੜਤਾ, ਸੂਰਬੀਰਤਾ ਤੇ ਨਿਡਰਤਾ ਨਾਲ ਸਰਕਾਰਾਂ ਵੱਲੋਂ ਸਿੱਖਾਂ ਨਾਲ ਕੀਤੇ ਜਬਰ-ਜ਼ੁਲਮ ਤੇ ਅੱਤਿਆਚਾਰ ਨੂੰ ਝੱਲਦਿਆਂ ਬਹੁਤ ਵੱਡੀ ਕੁਰਬਾਨੀ ਕੀਤੀ ਹੈ, ਕੌਮ ਨੂੰ ਇਨ੍ਹਾਂ ’ਤੇ ਮਾਣ ਹੈ। ਪੂਰੀ ਸਿੱਖ ਕੌਮ ਇਨ੍ਹਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਦੀ ਹੈ। ਇਨ੍ਹਾਂ ਦਾ ਜੀਵਨ ਸਿੱਖ ਕੌਮ ਲਈ ਬਹੁਤ ਕੀਮਤੀ ਹੈ ਤੇ ਸਿੱਖ ਕੌਮ ਦੀ ਅਮਾਨਤ ਹੈ, ਇਸ ਲਈ ਭਾਈ ਬਲਵੰਤ ਸਿੰਘ ਜੀ ਰਾਜੋਆਣਾ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਆਦੇਸ਼ ਕੀਤਾ ਜਾਂਦਾ ਹੈ ਕਿ ਉਹ ਕਿਸੇ ਵੀ ਢੰਗ ਨਾਲ ਆਪਣੀ ਸਿਹਤ ਦਾ ਨੁਕਸਾਨ ਨਾ ਕਰਨ, ਤੁਰੰਤ ਆਪਣੀ ਭੁੱਖ ਹੜਤਾਲ ਵਾਪਸ ਲੈ ਕੇ ਆਪਣੀ ਸਿਹਤ ਦਾ ਖਿਆਲ ਰੱਖਣ।

ਇਹ ਵੀ ਪੜ੍ਹੋ: Cyber Crime: ਜ਼ਰਾ ਸੰਭਲ ਕੇ ਕਲਿਕ ਕਰਦਿਆਂ ਹੀ ਬਣ ਜਾਏਗੀ ਅਸ਼ਲੀਲ ਵੀਡੀਓ, ਫਿਰ ਸ਼ੁਰੂ ਹੋ ਜਾਏਗਾ ਬਲੈਕਮੇਲਿੰਗ ਦੀ ਖੇਡ

  1. ਜੇਕਰ ਦਿੱਤੇ ਸਮੇਂ ਦੇ ਅੰਦਰ-ਅੰਦਰ ਕੇਂਦਰ ਸਰਕਾਰ ਸੁਹਿਰਦਤਾ ਵਾਲਾ ਫੈਸਲਾ ਨਹੀਂ ਲੈਂਦੀ ਤਾਂ ਉਸ ਤੋਂ ਬਾਅਦ ਪੈਦਾ ਹੋਣ ਵਾਲੀ ਸਥਿਤੀ ਦੀ ਜਿੰਮੇਵਾਰ ਸਰਕਾਰ ਹੋਵੇਗੀ।

ਇਹ ਵੀ ਪੜ੍ਹੋ: Viral Video: ਮੇਰਠ 'ਚ ਕੱਪੜਿਆਂ ਦੀ ਦੁਕਾਨ 'ਚ ਵੜਿਆ ਅਜਗਰ, ਲੋਕਾਂ 'ਚ ਦਹਿਸ਼ਤ, ਸਾਹਮਣੇ ਆਇਆ ਖੌਫਨਾਕ ਵੀਡੀਓ

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget