ਪੜਚੋਲ ਕਰੋ

ਸਿੱਖਾਂ ਦੀ 'ਪਾਰਲੀਮੈਂਟ' ਵਿੱਚ ਹੋਏ ਅਹਿਮ ਫ਼ੈਸਲੇ, ਸਿੱਖ ਵਿਰੋਧੀ ਬਿਰਤਾਂਤ ਸਿਰਜਣ ਵਾਲਿਆਂ ਨੂੰ ਹੁਣ ਨਹੀਂ ਬਖਸ਼ਿਆ ਜਾਵੇਗਾ

Sgpc ਪ੍ਰਧਾਨ ਨੇ ਕਿਹਾ ਕਿ ਇਹ ਫਿਕਰਮੰਦੀ ਦੀ ਗੱਲ ਹੈ ਕਿ ਪੰਜਾਬ ਅੰਦਰ ਧਾਰਮਿਕ ਜਜ਼ਬਾਤਾਂ ਨਾਲ ਖੇਡਣ ਵਾਲਿਆਂ ਦੇ ਹੌਸਲੇ ਲਗਾਤਾਰ ਵਧ ਰਹੇ ਹਨ। ਪੰਜਾਬ ਦੀ ਸਰਕਾਰ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ।

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ’ਚ ਜੰਤਰ ਮੰਤਰ ਵਿਖੇ ਧਰਨੇ ’ਤੇ ਬੈਠੀਆਂ ਓਲੰਪੀਅਨ ਭਲਵਾਨਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।  ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇੱਕ ਪਾਸੇ ਸਰਕਾਰਾਂ ਬੱਚੀਆਂ ਨੂੰ ਉੱਚਾ ਚੁੱਕਣ ਦੀ ਗੱਲ ਕਰਦੀਆਂ ਹਨ, ਜਦਕਿ ਦੂਜੇ ਪਾਸੇ ਦੇਸ਼ ਦਾ ਨਾਂ ਰੋਸ਼ਨ ਕਰਨ ਵਾਲੀਆਂ ਓਲੰਪੀਅਨ ਭਲਵਾਨ ਲੜਕੀਆਂ ਕੇਂਦਰ ਸਰਕਾਰ ਦੇ ਬਰੂਹਾਂ ’ਤੇ ਬੈਠ ਕੇ ਇਨਸਾਫ਼ ਲਈ ਲੜ ਰਹੀਆਂ ਹਨ। 

 ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਕੱਤਰਤਾ ਦੇ ਹੋਰ ਫੈਸਲਿਆਂ ਬਾਰੇ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਸਿੱਖ ਵਿਰੋਧੀ ਬਿਰਤਾਂਤ ਸਿਰਜਣ ਵਾਲਿਆਂ ਨੂੰ ਹੁਣ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਲਿਆ ਹੈ। ਐਡਵੋਕੇਟ ਧਾਮੀ ਨੇ ਕਿ ਸਿੱਖਾਂ ਖਿਲਾਫ ਕਈ ਸੋਸ਼ਲ ਮੀਡੀਆ ਮੰਚ ਅਤੇ ਖਾਤੇ ਲਗਾਤਾਰ ਝੂਠਾ ਤੇ ਨਫ਼ਰਤੀ ਪ੍ਰਚਾਰ ਕਰ ਰਹੇ ਹਨ, ਜਿਨ੍ਹਾਂ ’ਤੇ ਸਰਕਾਰਾਂ ਸ਼ਿਕੰਜਾ ਨਹੀਂ ਕੱਸ ਰਹੀਆਂ। ਅਜਿਹੇ ਕਈ ਖਾਤਿਆਂ ਦੀ ਪਛਾਣ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਪੁਲਿਸ ਪ੍ਰਸ਼ਾਸਨ ਪਾਸ ਸ਼ਿਕਾਇਤਾਂ ਵੀ ਭੇਜੀਆਂ ਜਾ ਚੁੱਕੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹੁਣ ਇਸ ਮਾਮਲੇ ਨੂੰ ਸਬੂਤਾਂ ਸਮੇਤ ਭਾਰਤ ਸਰਕਾਰ ਪਾਸ ਪੇਸ਼ ਕੀਤਾ ਜਾਵੇਗਾ ਅਤੇ ਜੇਕਰ ਫਿਰ ਵੀ ਕਾਰਵਾਈ ਨਾ ਹੋਈ ਤਾਂ ਮਾਮਲਾ ਅਦਾਲਤ ਵਿੱਚ ਲੈ ਕੇ ਜਾਵਾਂਗੇ।

 ਐਡਵੋਕੇਟ ਧਾਮੀ ਪੰਜਾਬ ਅੰਦਰ ਲਗਾਤਾਰ ਵਾਪਰ ਰਹੀਆਂ ਬੇਅਦਬੀ ਅਤੇ ਗੁਰਦੁਆਰਾ ਸਾਹਿਬਾਨ ਦੀ ਮਰਯਾਦਾ ਭੰਗ ਕਰਨ ਵਾਲੀਆਂ ਘਟਨਾਵਾਂ ’ਤੇ ਸਰਕਾਰ ਦੇ ਅਵੇਸਲੇਪਣ ਦੀ ਵੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਫਿਕਰਮੰਦੀ ਦੀ ਗੱਲ ਹੈ ਕਿ ਪੰਜਾਬ ਅੰਦਰ ਧਾਰਮਿਕ ਜਜ਼ਬਾਤਾਂ ਨਾਲ ਖੇਡਣ ਵਾਲਿਆਂ ਦੇ ਹੌਸਲੇ ਲਗਾਤਾਰ ਵਧ ਰਹੇ ਹਨ। ਪੰਜਾਬ ਦੀ ਸਰਕਾਰ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਇਸ ’ਤੇ ਗਹਿਰੀ ਚਿੰਤਾ ਪ੍ਰਗਟਾਈ ਅਤੇ ਇਸ ਮਾਮਲੇ ਨੂੰ ਕੇਂਦਰ ਦੇ ਗ੍ਰਹਿ ਮੰਤਰਾਲੇ ਪਾਸ ਰੱਖਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲਿਆਂ ਖਿਲਾਫ ਸਖ਼ਤ ਕਾਨੂੰਨ ਬਣਨੇ ਚਾਹੀਦੇ ਹਨ ਅਤੇ ਸਮੇਂ ਸਿਰ ਮਿਸਾਲੀ ਸਜ਼ਾਵਾਂ ਦੇਣੀਆਂ ਚਾਹੀਦੀਆਂ ਹਨ। ਉਨ੍ਹਾਂ ਗੁਰਦੁਆਰਾ ਕਮੇਟੀਆਂ ਅਤੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਹਰ ਸਮੇਂ ਗੁਰੂ ਘਰ ਅੰਦਰ ਪਹਿਰੇਦਾਰੀ ਯਕੀਨੀ ਬਣਾਈ ਜਾਵੇ।
 
ਬੰਦੀ ਸਿੰਘਾਂ ਦੀ ਰਿਹਾਈ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ 26 ਲੱਖ ਦੇ ਕਰੀਬ ਪ੍ਰੋਫਾਰਮੇ ਭਰੇ ਹਨ ਜੋ ਜਲਦ ਰਾਜਪਾਲ ਪੰਜਾਬ ਰਾਹੀਂ ਦੇਸ਼ ਦੇ ਰਾਸ਼ਟਰਪਤੀ ਨੂੰ ਭੇਜੇ ਜਾਣਗੇ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਸਿੱਖ ਮਸਲਿਆਂ ਨੂੰ ਲੈ ਕੇ ਭਾਰਤ ਦੇ ਰਾਸ਼ਟਰਪਤੀ ਪਾਸੋਂ ਵੀ ਮਿਲਣ ਵਾਸਤੇ ਸਮਾਂ ਮੰਗਿਆ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੀਤੇ ਸਮੇਂ ਸ੍ਰੀ ਦਰਬਾਰ ਸਾਹਿਬ ਨੇੜੇ ਹੋਏ ਧਮਾਕਿਆਂ ਦੇ ਮੱਦੇਨਜ਼ਰ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕੇ ਗਏ ਹਨ ਅਤੇ ਹੋਰ ਲੋੜੀਂਦੇ ਪ੍ਰਬੰਧ ਕਰਨ ਬਾਰੇ ਵੀ ਕਾਰਵਾਈ ਜਾਰੀ ਹੈ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget