Amritsar News: ਐਸਜੀਪੀਸੀ ਦੀ ਹੋਈ ਅਹਿਮ ਮੀਟਿੰਗ, ਕਿਤਾਬਾਂ ਹੋਣਗੀਆਂ ਡਿਜੀਟਲ, ਮੁਲਾਜ਼ਮਾਂ ਨੂੰ ਮਿਲੇਗਾ ਮਹਿੰਗਾਈ ਭੱਤਾ, ਜਾਣੋ ਹੋਰ ਫ਼ੈਸਲੇ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਥਿਤ ਸ੍ਰੀ ਗੁਰੂ ਰਾਮਦਾਸ ਲਾਇਬ੍ਰੇਰੀ ਨੂੰ 100 ਸਾਲ ਹੋਣ 'ਤੇ ਇਸ ਦੇ ਅੰਦਰ ਮੌਜੂਦ 13,000 ਕਿਤਾਬਾਂ ਨੂੰ ਡਿਜੀਟਲ ਵਿਧੀ ਰਾਹੀਂ ਸੁਰੱਖਿਅਤ ਰੱਖਿਆ ਜਾਵੇਗਾ। ਇਨ੍ਹਾਂ ਵਿਚ ਪੰਜਾਬੀ, ਹਿੰਦੀ, ਉਰਦੂ, ਅੰਗਰੇਜ਼ੀ, ਬੰਗਾਲੀ ਤੇ ਫਾਰਸੀ ਦੀਆਂ ਕਿਤਾਬਾਂ ਹਨ।
Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਅਹਿਮ ਫੈਸਲੇ ਲਏ ਗਏ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਮੁਲਾਜ਼ਮਾਂ ਨੂੰ ਚਾਰ ਪ੍ਰਤੀਸ਼ਤ ਮਹਿੰਗਾਈ ਭੱਤਾ ਦੇਣ ਦਾ ਫੈਸਲਾ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਹਿਸਟੋਰੀਅਨ ਸਵਰਨ ਸਿੰਘ ਚੂਸਲੇਵੜ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਉਣ ਦਾ ਫੈਸਲਾ ਲਿਆ ਗਿਆ ਹੈ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਥਿਤ ਸ੍ਰੀ ਗੁਰੂ ਰਾਮਦਾਸ ਲਾਇਬ੍ਰੇਰੀ ਨੂੰ 100 ਸਾਲ ਹੋਣ 'ਤੇ ਇਸ ਦੇ ਅੰਦਰ ਮੌਜੂਦ 13,000 ਕਿਤਾਬਾਂ ਨੂੰ ਡਿਜੀਟਲ ਵਿਧੀ ਰਾਹੀਂ ਸੁਰੱਖਿਅਤ ਰੱਖਿਆ ਜਾਵੇਗਾ। ਇਨ੍ਹਾਂ ਵਿਚ ਪੰਜਾਬੀ, ਹਿੰਦੀ, ਉਰਦੂ, ਅੰਗਰੇਜ਼ੀ, ਬੰਗਾਲੀ ਤੇ ਫਾਰਸੀ ਦੀਆਂ ਕਿਤਾਬਾਂ ਹਨ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਦੇਸ਼ਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਭੇਜਣ ਸਬੰਧੀ ਦੀ ਸਬ-ਕਮੇਟੀ ਦੀ ਰਿਪੋਰਟ ਅਨੁਸਾਰ ਵਿਦੇਸ਼ਾਂ 'ਚ ਜਹਾਜ਼ਾਂ ਦੀ ਥਾਂ 'ਤੇ ਪਾਵਨ ਸਰੂਪ ਨਾ ਭੇਜ ਕੇ ਵਿਸ਼ੇਸ਼ ਬੱਸਾਂ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਭੇਜੇ ਜਾਣ ਸੰਬੰਧੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੀ ਜਾਵੇਗੀ।
ਹਰਿਆਣਾ ਸਿੱਖ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ 14 ਅਗਸਤ ਨੂੰ ਮੀਟਿੰਗ ਵਿੱਚ ਗਲਤ ਸ਼ਬਦਾਵਲੀ ਦੀ ਵਰਤੋਂ ਕਰਨ 'ਤੇ ਸ਼੍ਰੋਮਣੀ ਕਮੇਟੀ ਨੇ ਨਿੰਦਾ ਮਤਾ ਪਾਸ ਕੀਤਾ ਹੈ।
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਸਬੰਧੀ ਭਾਸ਼ਾ ਪ੍ਰਫੋਰਮਾ ਹਿੰਦੀ ਭਾਸ਼ਾ ਵਿਚ ਤਿਆਰ ਕਰਨ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਪਰਫੋਰਮੇ ਨੂੰ ਪੰਜਾਬੀ ਭਾਸ਼ਾ ਵਿੱਚ ਵੀ ਕੀਤਾ ਜਾਵੇ ਕਿਉਂਕਿ ਇਹ ਹਰਿਆਣੇ ਦੀ ਦੂਸਰੀ ਭਾਸ਼ਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਹਰਿਆਣਾ ਗੁਰਦੁਆਰਾ ਦੀਆਂ ਚੋਣਾਂ ਦੇ ਪ੍ਰਫੋਰਮੇ 'ਚ ਪੰਜਾਬੀ ਭਾਸ਼ਾ ਨੂੰ ਪਹਿਲ ਦੇਣੀ ਚਾਹੀਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।