Central Jail of Amritsar: ਅੰਮ੍ਰਿਤਸਰ ਤੋਂ ਵੱਡਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕੇਂਦਰੀ ਜੇਲ੍ਹ ਵਿੱਚ ਚਾਰ ਹਵਾਲਾਤੀਆਂ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਤਿੰਨ ਹਵਾਲਾਤੀਆਂ ਦੀ ਕੱਲ ਮੌਤ ਹੋ ਗਈ ਸੀ ਤੇ ਇਕ ਹਵਾਲਾਤੀ ਦੀ ਅੱਜ ਮੌਤ ਹੋ ਗਈ ਹੈ। ਇਹ ਖਬਰ ਜਦੋਂ ਪਰਿਵਾਰਕ ਮੈਂਬਰਾਂ ਕੋਲ ਪਹੁੰਚੀ ਤਾਂ ਉਨ੍ਹਾਂ ਨੇ ਜੇਲ੍ਹ ਪ੍ਰਸ਼ਾਸ਼ਨ ਉੱਤੇ ਗੰਭੀਰ ਦੋਸ਼ ਲਗਾਏ ਹਨ।



ਇਸ ਮੌਕੇ ਮ੍ਰਿਤਕ ਹਵਾਲਾਤੀਆਂ ਦੇ ਪਰਿਵਾਰਿਕ ਮੈਂਬਰਾਂ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਸਾਡੇ ਬੱਚੇ ਕਾਫੀ ਸਮੇਂ ਤੋਂ ਬਿਮਾਰ ਸਨ ਤੇ ਕਈ ਵਾਰ ਕੇਂਦਰੀ ਜੇਲ ਦੇ ਸਿਕਿਊਰਟੀ ਇੰਚਾਰਜ ਨੂੰ ਗਾਰਦ ਲਗਾਉਣ ਲਈ ਕਿਹਾ ਗਿਆ ਸੀ। ਪਰ ਉਹਨਾਂ ਵੱਲੋਂ ਹਵਾਲਾਤੀਆਂ ਦੀ ਕੋਈ ਸੁਣਵਾਈ ਨਹੀਂ ਹੋਈ। ਜੇਕਰ ਸਮੇਂ ਸਿਰ ਸਿਕਿਊਰਟੀ ਇੰਚਾਰਜ ਵੱਲੋਂ ਗਾਰਦ ਲਗਾਈ ਹੂੰਦੀ ਤਾਂ ਅੱਜ ਸਾਡੇ ਬੱਚੇ ਜਿੰਦੇ ਹੁੰਦੇ।


ਉਨ੍ਹਾਂ ਨੇ ਅੱਗੇ ਕਿਹਾ ਕਿ ਅਸੀਂ ਪ੍ਰਸ਼ਾਸਨ ਕੋਲੋ ਸਿਕਿਊਰਟੀ ਇੰਚਾਰਜ ਦੇ ਖਿਲਾਫ ਕਾਰਵਾਈ ਦੀ ਮੰਗ ਕਰਦੇ ਹਾਂ। ਉਨ੍ਹਾਂ ਨੇ ਨਾਲ ਇਹ ਵੀ ਕਿਹਾ ਕਿ ਅੱਜ ਚਾਰ ਲਾਸ਼ਾਂ ਕੇਂਦਰੀ ਜੇਲ੍ਹ ਵਿਚੋਂ ਪੋਸਟਮਾਰਟਮ ਲਈ ਆਈਆਂ ਹਨ, ਜਿਨ੍ਹਾਂ ਦਾ ਜੇਲ੍ਹ ਪ੍ਰਸ਼ਾਸਨ ਵੱਲੋਂ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਉੱਥੇ ਹੀ ਇੱਕ ਮ੍ਰਿਤਕ ਨੌਜਵਾਨ ਦੇ ਭਰਾ ਨੇ ਕਿਹਾ ਕਿ ਉਸਦੇ ਭਰਾ ਦੇ ਵਿਆਹ ਨੂੰ ਅੱਠ ਮਹੀਨੇ ਹੋਏ ਸਨ, ਪਰ ਸਹੀ ਸਮੇਂ ਇਲਾਜ ਨਾ ਹੋਣ ਕਰਕੇ ਉਸਦੇ ਭਰਾ ਦੀ ਮੌਤ ਹੋ ਗਈ ਹੈ। ਉਨ੍ਹਾਂ ਨੇ ਕਿਹਾ ਜਿਸ ਤਰ੍ਹਾਂ ਆਪਣੇ ਭਰਾ ਦੇ ਲਈ ਤੜਫ ਰਹੇ ਹਾਂ ਉਹ ਤਾਂ ਵਾਪਿਸ ਨਹੀਂ ਆ ਸਕਦੇ ਪਰ ਜਿਹੜੇ ਅੰਦਰ ਹਨ ਉਨ੍ਹਾਂ ਦਾ ਇਲਾਜ ਸਹੀ ਢੰਗ ਨਾਲ ਹੋ ਸਕੇ।


ਉਥੇ ਹੀ ਕੇਂਦਰੀ ਜੇਲ੍ਹ ਵਿੱਚੋਂ ਆਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਨੂੰ ਇਲਾਜ ਦੇ ਹਸਪਤਾਲ ਦਾਖਿਲ ਕਰਵਾਇਆ ਗਿਆ ਸੀ ਬਿਮਾਰੀ ਕਾਰਨ ਇਨ੍ਹਾਂ ਦੀ ਮੌਤ ਹੋ ਗਈ। ਇਸ ਵਿੱਚ ਜੇਲ੍ਹ ਪ੍ਰਸ਼ਾਸਨ ਦਾ ਕੋਈ ਕਸੂਰ ਨਹੀਂ। ਇਨ੍ਹਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਜੋ ਵੀ ਰਿਪੋਰਟ ਆਵੇਗੀ ਉਸ ਤੋਂ ਪਤਾ ਲੱਗ ਜਾਵੇਗਾ ਪੂਰੇ ਸੱਚ ਕੀ ਹੈ?


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।