Amritsar News: ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰੇ ’ਚ ਇਸ ਵਿਦਿਅਕ ਸੈਸ਼ਨ ਦੌਰਾਨ ਲਗਪਗ 11 ਹਜ਼ਾਰ ਨਵੇਂ ਵਿਦਿਆਰਥੀਆਂ ਦਾ ਵਾਧਾ ਹੋਇਆ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਸਿੱਖਿਆ ਸਕੱਤਰ ਸੁਖਮਿੰਦਰ ਸਿੰਘ ਨੇ ਵਿਦਿਅਕ ਤਰਜੀਹਾਂ ਸਬੰਧੀ ਕੀਤੀ ਇੱਕ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਸਿੱਖ ਵਿਦਿਅਕ ਸੰਸਥਾ ਸਿੱਖਿਆ ਦਾ ਚਾਨਣ ਵੰਡਣ ਦੇ ਨਾਲ-ਨਾਲ ਖੇਡਾਂ, ਸਮਾਜਿਕ ਗਤੀਵਿਧੀਆਂ ਤੇ ਨੈਤਿਕ ਸਿੱਖਿਆ ਦੇ ਪ੍ਰਸਾਰ ’ਚ ਨਵੀਆਂ ਪੁਲਾਂਘਾਂ ਪੁੱਟ ਰਹੀ ਹੈ, ਜਿਸ ਕਾਰਨ ਵਿਦਿਆਰਥੀਆਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ।


ਸਿੱਖਿਆ ਸਕੱਤਰ ਨੇ ਕਿਹਾ ਕਿ ਇਸ ਸਾਲ ਸ਼੍ਰੋਮਣੀ ਕਮੇਟੀ ਦੇ ਸਕੂਲਾਂ ’ਚ 8 ਹਜ਼ਾਰ ਤੇ ਕਾਲਜਾਂ ’ਚ 3400 ਵਿਦਿਆਰਥੀਆਂ ਦਾ ਵਾਧਾ ਹੋਣਾ ਚੰਗੀ ਗੱਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਿਆ ਸੰਸਥਾਵਾਂ ਦੀ ਬਿਹਤਰ ਕਾਰਗੁਜ਼ਾਰੀ ਲਈ ਕਾਰਜਸ਼ੀਲ ਹੈ। ਇਸ ਮਾਮਲੇ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦਾ ਆਦੇਸ਼ ਹੈ ਕਿ ਕਿਸੇ ਵੀ ਊਣਤਾਈ ਨੂੰ ਬਰਦਾਸ਼ਤ ਨਾ ਕੀਤਾ ਜਾਵੇ।


ਉਨ੍ਹਾਂ ਕਿਹਾ ਕਿ ਵਿਦਿਅਕ ਅਦਾਰਿਆਂ ਦੀ ਕਾਰਗੁਜ਼ਾਰੀ ਦੇ ਮੁਲਾਂਕਣ ਤਹਿਤ ਬੈਠਕਾਂ ਦਾ ਸਿਲਸਿਲਾ ਆਰੰਭਿਆ ਗਿਆ ਹੈ, ਜਿਸ ਵਿੱਚ ਆਏ ਸੁਝਾਵਾਂ ਅਨੁਸਾਰ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿੱਖਿਆ ਢਾਂਚੇ ’ਚ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦਾ ਵੱਡਾ ਯੋਗਦਾਨ ਹੈ। ਇਸ ਦੇ ਨਾਲ ਹੀ ਨੌਜੁਆਨੀ ਅੰਦਰ ਬੇਰੁਜ਼ਗਾਰੀ ਖ਼ਤਮ ਕਰਨ ’ਚ ਵੀ ਵਿਦਿਅਕ ਅਦਾਰਿਆਂ ਦਾ ਜ਼ਿਕਰਯੋਗ ਯੋਗਦਾਨ ਹੈ। 


ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਦੀ ਵਿਦਿਅਕ ਨੀਤੀ ਬਹੁਪੱਖੀ ਹੈ, ਜਿਸ ਤਹਿਤ ਅਕਾਦਮਿਕ ਤਰਜੀਹਾਂ ਤੋਂ ਇਲਾਵਾ ਵਿਦਿਆਰਥੀਆਂ ਵਿਚ ਸਮਾਜ ਦੇ ਚੰਗੇ ਨਾਗਰਿਕ ਬਣਨ ਪ੍ਰਤੀ ਰੁਚੀਆਂ ਪੈਦਾ ਕੀਤੀਆਂ ਜਾਂਦੀਆਂ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: