ਪੜਚੋਲ ਕਰੋ

Punjab Art Initiative: ਵਾਤਾਵਰਣ ਅਤੇ ਸਭਿਆਚਾਰ ਦੀ ਸੰਭਾਲ ਲਈ ਕਲਾਕਾਰਾਂ ਨੇ ਕੀਤਾ ਵੱਡਾ ਉਪਰਾਲਾ

Punjab Art - ਪੰਜਾਬ ਆਰਟ ਇਨੀਸ਼ੀਏਟਿਵ-ਅੰਮ੍ਰਿਤਸਰ ਐਡੀਸ਼ਨ, ਯੂਜ਼ ਆਰਟਸ ਫਾਊਂਡੇਸ਼ਨ ਵੱਲੋਂ ਸਹਿਯੋਗ ਪ੍ਰਾਪਤ ਪਬਲਿਕ ਆਰਟ ਫੈਸਟੀਵਲ ਨੇ ਅੱਜ ਆਪਣੇ ਮਹੀਨੇ ਭਰ ਚੱਲਣ ਵਾਲੇ ਪਹਿਲੇ ਐਡੀਸ਼ਨ ਦੇ ਉਦਘਾਟਨ ਦਾ ਐਲਾਨ ਕੀਤਾ। ਕੈਬਨਿਟ

ਪੰਜਾਬ ਆਰਟ ਇਨੀਸ਼ੀਏਟਿਵ-ਅੰਮ੍ਰਿਤਸਰ ਐਡੀਸ਼ਨ, ਯੂਜ਼ ਆਰਟਸ ਫਾਊਂਡੇਸ਼ਨ ਵੱਲੋਂ ਸਹਿਯੋਗ ਪ੍ਰਾਪਤ ਪਬਲਿਕ ਆਰਟ ਫੈਸਟੀਵਲ ਨੇ ਅੱਜ ਆਪਣੇ ਮਹੀਨੇ ਭਰ ਚੱਲਣ ਵਾਲੇ ਪਹਿਲੇ ਐਡੀਸ਼ਨ ਦੇ ਉਦਘਾਟਨ ਦਾ ਐਲਾਨ ਕੀਤਾ। ਕੈਬਨਿਟ ਮੰਤਰੀ  ਹਰਭਜਨ ਸਿੰਘ ਈ ਟੀ ਓ ਵੱਲੋਂ ਇਸ ਐਡੀਸ਼ਨ ਦੀ ਸ਼ੁਰੂਆਤ ਕੀਤੀ ਗਈ।

ਉਨ੍ਹਾਂ ਆਪਣੇ ਸੰਬੋਧਨ ਵਿਚ ਕਲਕਾਰਾਂ ਦੀ ਤਾਰੀਫ਼ ਕਰਦੇ ਕਿਹਾ ਕਿ ਪੰਜਾਬ ਦੇ ਵਾਤਾਵਰਣ ਅਤੇ ਵਿਰਸੇ ਦੀ ਸੰਭਾਲ ਲਈ ਇਹ ਉਪਰਾਲਾ ਬਹੁਤ ਵੱਡਾ ਉਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਪੰਜਾਬ ਨੂੰ ਰੰਗਲਾ ਪੰਜਾਬ ਬਨਾਉਣ ਦੇ ਉਪਰਾਲੇ ਕਰ ਰਹੀ ਹੈ ਅਤੇ ਇਹ ਯਤਨ ਤਾਂ ਹੀ ਸੰਭਵ ਹੋਣਗੇ ਜਦੋਂ ਇਸ ਤਰ੍ਹਾਂ ਦਾ ਸਾਥ ਤੁਹਾਡੇ ਵੱਲੋਂ ਮਿਲੇਗਾ। 

ਉਨ੍ਹਾਂ ਕਿਹਾ ਕਿ ਇੰਨਾ ਕਲਾਕਿ੍ਤਾਂ ਵਿੱਚ ਦਿੱਤਾ ਗਿਆ ਸੰਦੇਸ਼ ਬੱਚਿਆਂ, ਜਵਾਨਾਂ ਦੇ ਸਹਿਜੇ ਹੀ ਦਿਲ ਨੂੰ ਟੁੰਬਦਾ ਹੈ, ਜੋ ਕਿ ਜਾਗਰੂਕਤਾ ਲਈ ਬਹੁਤ ਜਰੂਰੀ ਹੈ। ਉਨ੍ਹਾਂ ਕਿਸਾਨਾਂ ਨੂੰ ਆ ਰਹੇ ਝੋਨੇ ਦੇ ਸੀਜ਼ਨ ਵਿੱਚ ਪਰਾਲੀ ਨਾ ਸਾੜਨ ਦੀ ਅਪੀਲ ਕਰਦੇ ਕਿਹਾ ਕਿ ਖੇਤਾਂ ਅਤੇ ਵਾਤਾਵਰਣ ਨੂੰ ਬਚਾਉਣ ਲਈ ਤੁਸੀਂ ਹੰਭਲਾ ਮਾਰੋ, ਅਸੀਂ ਤੁਹਾਡੇ ਨਾਲ ਹਾਂ।

ਦੱਸਣਯੋਗ ਹੈ ਕਿ ਪੰਜਾਬ ਆਰਟ ਇਨੀਸ਼ੀਏਟਿਵ - ਅੰਮ੍ਰਿਤਸਰ ਐਡੀਸ਼ਨ 2023 ਸ਼ਹਿਰ ਦੇ ਕਲਾਤਮਕ ਭਾਈਚਾਰੇ ਦੀਆਂ ਪ੍ਰਮੁੱਖ ਸੰਸਥਾਵਾਂ ਅਤੇ ਮਹੱਤਵਪੂਰਨ ਵਿਅਕਤੀਆਂ ਨਾਲ ਭਾਈਵਾਲੀ ਰਾਹੀਂ “ਏ ਫਾਈਨ ਬੈਲੇਂਸ ”ਥੀਮ  ਦੇ ਆਲੇ-ਦੁਆਲੇ ਰਚਨਾਤਮਕ ਖੋਜਾਂ ਨੂੰ ਉਤਸ਼ਾਹਤ ਕਰਦਾ ਹੈ। 

ਇਹ ਥੀਮ ਮਨੁੱਖਾਂ ਅਤੇ ਉਨ੍ਹਾਂ ਦੇ ਵਾਤਾਵਰਣ ਵਿਚਕਾਰ ਨਾਜ਼ੁਕ ਸਬੰਧਾਂ ਦੀ ਜਾਂਚ ਕਰਨ ਦੇ ਉਦੇਸ਼ ਨਾਲ ਚੁਣਿਆ ਗਿਆ ਸੀ, ਜਿਸ ਵਿੱਚ ਜਲਵਾਯੂ ਤਬਦੀਲੀ ਅਤੇ ਸਥਿਰਤਾ 'ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਸੀ। ਇਸ ਫੈਸਟੀਵਲ ਵਿੱਚ 150 ਤੋਂ ਵੱਧ ਆਰਟ ਸਥਾਪਨਾਵਾਂ, ਮੂਰਤੀਆਂ, ਪੇਂਟਿੰਗਾਂ ਅਤੇ ਫੋਟੋਆਂ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ। 

ਇਸ ਸਾਲ ਸਹਿਯੋਗੀਆਂ ਵਿੱਚ ਬੀਬੀਕੇ ਡੀਏਵੀ ਕਾਲਜ, ਖਾਲਸਾ ਕਾਲਜ ਆਫ ਐਜੂਕੇਸ਼ਨ, ਇੰਟਰ ਨੈਸ਼ਨਲ ਇੰਸਟੀਚਿਊਟ ਆਫ ਫੈਸ਼ਨ ਡਿਜ਼ਾਈਨ (ਆਈਐਨਆਈਐਫਡੀ) ਅਤੇ ਇੰਡੀਅਨ ਕ੍ਰਿਏਟਿਵ ਯੂਨਿਟੀ ਸ਼ਾਮਲ ਹਨ। ਇਸ ਸਾਲ ਆਪਣੀਆਂ ਰਚਨਾਵਾਂ ਪ੍ਰਦਰਸ਼ਿਤ ਕਰਨ ਵਾਲੇ ਕੁਝ ਪ੍ਰਸਿੱਧ ਕਲਾਕਾਰਾਂ ਵਿੱਚ ਬੀਬੀਕੇ ਡੀਏਵੀ ਕਾਲਜ ਦੇ ਡਾ ਲਲਿਤ ਗੋਪਾਲ, ਪ੍ਰੋ ਸੰਦੀਪ ਜੁਤਸ਼ੀ, ਕੁਮਾਰ ਵੈਭਵ ਅਤੇ ਪ੍ਰਿੰਸੀਪਲ ਡਾ ਪੁਸ਼ਪਿੰਦਰ ਵਾਲੀਆ; ਖਾਲਸਾ ਕਾਲਜ ਆਫ਼ ਐਜੂਕੇਸ਼ਨ ਤੋਂ ਡਾ: ਮਨਦੀਪ ਕੌਰ ਅਤੇ ਸਹਾਇਕ ਪ੍ਰੋ: ਵਿਨੈ ਵੈਦ ਅਤੇ ਬ੍ਰਜੇਸ਼ ਜੌਲੀ। ਵੀਆਰ ਅੰਬਰਸਰ ਵੈਨਿਊ ਪਾਰਟਨਰ ਹਨ ਅਤੇ ਇਸ ਫੈਸਟੀਵਲ ਨੂੰ ਮਾਈ ਐਫਐਮ, ਡਿਆਜੀਓ, ਤਾਜ ਸਵਰਨ, ਕਲਰ ਲਾਊਂਜ ਅਤੇ ਗੋਲਡਨ ਸਿਟੀ ਡਿਜੀਟਲ ਸਟੂਡੀਓ ਦਾ ਵੀ ਸਮਰਥਨ ਪ੍ਰਾਪਤ ਹੈ।

ਟਾਪ ਹੈਡਲਾਈਨ

Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
 Commonwealth Games 2026 :  ਵੇਟਲਿਫਟਰ ਲਵਪ੍ਰੀਤ ਸਿੰਘ ਨੇ 110+ ਕਿਲੋਗ੍ਰਾਮ ਭਾਰ ਵਰਗ 'ਚ ਜਿੱਤਿਆ ਚਾਂਦੀ ਦਾ ਤਗ਼ਮਾ
 Commonwealth Games 2026 :  ਵੇਟਲਿਫਟਰ ਲਵਪ੍ਰੀਤ ਸਿੰਘ ਨੇ 110+ ਕਿਲੋਗ੍ਰਾਮ ਭਾਰ ਵਰਗ 'ਚ ਜਿੱਤਿਆ ਚਾਂਦੀ ਦਾ ਤਗ਼ਮਾ
Punjab  'ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ, ASI ਕਤਲ ਕਾਂਡ ਨਾਲ ਵੀ ਜੁੜੇ ਤਾਰ
Punjab  'ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ, ASI ਕਤਲ ਕਾਂਡ ਨਾਲ ਵੀ ਜੁੜੇ ਤਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
Embed widget