Amritsar News : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਅਮਰੀਕਾ ’ਚ ਭਾਰਤੀ ਅੰਬੈਸਡਰ ਤਰਨਜੀਤ ਸਿੰਘ ਸੰਧੂ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਸਕੱਤਰ ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਸਨਮਾਨਿਤ ਕੀਤਾ। ਇਸ ਦੌਰਾਨ ਤਰਨਜੀਤ ਸਿੰਘ ਸੰਧੂ ਨੇ ਆਪਣੇ ਦਾਦੇ ਦੇ ਨਾਂ ’ਤੇ ਬਣੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪੁੱਜ ਕੇ ਆਪਣੇ ਪੁਰਖਿਆਂ ਦੀ ਯਾਦ ਤਾਜ਼ਾ ਕੀਤੀ। ਇਸ ਮੌਕੇ ਤਰਨਜੀਤ ਸਿੰਘ ਸੰਧੂ ਨੇ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਆਸਥਾ ਦਾ ਕੇਂਦਰ ਹੈ, ਜਿਥੋਂ ਮਨੁੱਖ ਨੂੰ ਰੂਹਾਨੀ ਸ਼ਕਤੀ ਮਿਲਦੀ ਹੈ। ਉਹ ਵੀ ਹਰ ਸਾਲ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨਾਲ ਉਨ੍ਹਾਂ ਦੇ ਪਰਿਵਾਰ ਦਾ ਗਹਿਰਾ ਰਿਸ਼ਤਾ ਹੈ। ਉਨ੍ਹਾਂ ਦੇ ਵਡੇਰੇ ਤੇਜਾ ਸਿੰਘ ਸਮੁੰਦਰੀ ਨੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸਮੇਂ ਵੱਡਾ ਯੋਗਦਾਨ ਪਾਇਆ ਸੀ ਅਤੇ ਕਈ ਮੋਰਚਿਆਂ ਵਿਚ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਸਾਡੇ ਪਰਿਵਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਜਥੇਦਾਰ ਤੇਜਾ ਸਿੰਘ ਸਮੁੰਦਰੀ ਸਿੱਖ ਕੌਮ ਦੇ ਉੱਚ ਦੁਮਾਲੜੇ ਆਗੂ ਸਨ। ਸ. ਤਰਨਜੀਤ ਸਿੰਘ ਸੰਧੂ ਨੇ ਹੋਰ ਗੱਲਬਾਤ ਕਰਦਿਆਂ ਕਿਹਾ ਕਿ ਮੌਜੂਦਾ ਸਮਾਂ ਤਕਨਾਲੋਜੀ ਦਾ ਯੁੱਗ ਹੈ ਅਤੇ ਸਿੱਖ ਕੌਮ ਨੂੰ ਵੀ ਆਪਣੀਆਂ ਵਿਦਿਅਕ ਸੰਸਥਾਵਾਂ ਵਿਚ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਵਿਚ ਮਾਹਿਰ ਬਣਾਉਣ ਲਈ ਵਧੇਰੇ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸਿੱਖ ਕੌਮ ਲਈ ਇਹ ਵੱਡਾ ਫ਼ਖ਼ਰ ਹੈ ਕਿ ਸਿੱਖ ਆਗੂ ਤੇਜਾ ਸਿੰਘ ਸਮੁੰਦਰੀ ਦੇ ਪੋਤਰੇ ਤਰਨਜੀਤ ਸਿੰਘ ਸੰਧੂ ਅਮਰੀਕਾ ਵਿਚ ਭਾਰਤ ਦੇ ਰਾਜਦੂਤ ਵਜੋਂ ਨੁਮਾਇੰਦਗੀ ਕਰ ਰਹੇ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਸਕੱਤਰ ਪ੍ਰਤਾਪ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਬਿਜੈ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਗੁਰਮੀਤ ਸਿੰਘ ਬੁੱਟਰ, ਜਸਜੀਤ ਸਿੰਘ ਸਮੁੰਦਰੀ, ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਡੀਨ ਡਾ. ਏਪੀ ਸਿੰਘ, ਡੀਸੀਪੀ ਸ. ਪਰਮਿੰਦਰ ਸਿੰਘ ਭੰਡਾਲ, ਮੀਤ ਸਕੱਤਰ ਸ਼ਾਹਬਾਜ਼ ਸਿੰਘ, ਪਰਮਜੀਤ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਨਿਸ਼ਾਨ ਸਿੰਘ, ਬਿਕਰਮਜੀਤ ਸਿੰਘ ਝੰਗੀ, ਨਿਸ਼ਾਨ ਸਿੰਘ ਜੱਫਰਵਾਲ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਤੇ ਰਣਧੀਰ ਸਿੰਘ ਮੌਜੂਦ ਸਨ।
ਅਮਰੀਕਾ ’ਚ ਭਾਰਤੀ ਅੰਬੈਸਡਰ ਤਰਨਜੀਤ ਸਿੰਘ ਸੰਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ABP Sanjha | shankerd | 25 Aug 2023 04:59 PM (IST)
Amritsar News : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਅਮਰੀਕਾ ’ਚ ਭਾਰਤੀ ਅੰਬੈਸਡਰ ਤਰਨਜੀਤ ਸਿੰਘ ਸੰਧੂ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰ
Indian Ambassador