(Source: ECI/ABP News/ABP Majha)
Amritsar News: ਕਰੋੜਾਂ ਦੀ ਵਿਦੇਸ਼ੀ ਕਰੰਸੀ ਲੈ ਵਿਦੇਸ਼ ਉਡਾਰੀ ਮਾਰ ਰਹੇ ਭਾਰਤੀ ਨਾਗਰਿਕ ਅੰਮ੍ਰਿਤਸਰ ਤੇ ਚੰਡੀਗੜ੍ਹ ਏਅਰਪੋਰਟ ਤੋਂ ਦਬੋਚੇ
Amritsar News: ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਵਿਭਾਗ ਵੱਲੋਂ ਵਿਦੇਸ਼ ਜਾ ਰਹੇ ਦੋ ਭਾਰਤੀ ਨਾਗਰਿਕਾਂ ਕੋਲੋਂ 1.52 ਕਰੋੜ ਰੁਪਏ ਦੇ ਮੁੱਲ ਦੀ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਗਈ ਹੈ।
Amritsar News: ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਵਿਭਾਗ ਵੱਲੋਂ ਵਿਦੇਸ਼ ਜਾ ਰਹੇ ਦੋ ਭਾਰਤੀ ਨਾਗਰਿਕਾਂ ਕੋਲੋਂ 1.52 ਕਰੋੜ ਰੁਪਏ ਦੇ ਮੁੱਲ ਦੀ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਗਈ ਹੈ। ਹਾਸਲ ਜਾਣਕਾਰੀ ਅਨੁਸਾਰ ਡੀਆਰਆਈ ਦੀ ਟੀਮ ਨੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਭਾਰਤੀ ਨਾਗਰਿਕ ਕੋਲੋਂ 1.08 ਕਰੋੜ ਰੁਪਏ ਦੇ ਮੁੱਲ ਦੀ ਵਿਦੇਸ਼ੀ ਕਰੰਸੀ ਬਰਾਮਦ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਮਗਰੋਂ ਡੀਆਰਆਈ ਅੰਮ੍ਰਿਤਸਰ ਦੀ ਸੂਚਨਾ ਦੇ ਆਧਾਰ ’ਤੇ ਚੰਡੀਗੜ੍ਹ ਹਵਾਈ ਅੱਡੇ ’ਤੋਂ ਵੀ ਇੱਕ ਭਾਰਤੀ ਨਾਗਰਿਕ ਨੂੰ 44 ਲੱਖ ਰੁਪਏ ਦੇ ਮੁੱਲ ਦੀ ਵਿਦੇਸ਼ੀ ਕਰੰਸੀ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਭਾਗ ਦੇ ਸੂਤਰਾਂ ਮੁਤਾਬਕ ਇਹ ਕਾਰਵਾਈ ਡੀਆਰਆਈ ਦੇ ਵਧੀਕ ਡਾਇਰੈਕਟਰ ਜਨਰਲ ਨਿਤਿਨ ਸੈਣੀ ਦੇ ਨਿਰਦੇਸ਼ਾਂ ਹੇਠ ਕੀਤੀ ਗਈ ਹੈ। ਬਰਾਮਦ ਕੀਤੀ ਗਈ ਵਿਦੇਸ਼ੀ ਕਰੰਸੀ ਵਿੱਚ ਸਾਊਦੀ ਅਰਬ ਦੇ ਰਿਆਲ, ਕਤਰ ਦੇ ਰਿਆਲ, ਯੂਰੋ ਤੇ ਕੁਵੈਤੀ ਦੀਨਾਰ ਆਦਿ ਸ਼ਾਮਲ ਹਨ।
ਸੂਤਰਾਂ ਅਨੁਸਾਰ ਵਿਭਾਗ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਸਥਾਨਕ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਪਾਈਸ ਜੈੱਟ ਹਵਾਈ ਕੰਪਨੀ ਦੀ ਉਡਾਣ ਰਾਹੀਂ ਅੰਮ੍ਰਿਤਸਰ ਤੋਂ ਦੁਬਈ ਜਾ ਰਹੇ ਇੱਕ ਭਾਰਤੀ ਯਾਤਰੀ ਕੋਲੋਂ ਇਹ ਕਰੰਸੀ ਬਰਾਮਦ ਕੀਤੀ। ਇਸ ਵਿਅਕਤੀ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਹੀ ਚੰਡੀਗੜ੍ਹ ਹਵਾਈ ਅੱਡੇ ’ਤੇ ਕਾਰਵਾਈ ਕਰਦਿਆਂ ਇਕ ਹੋਰ ਭਾਰਤੀ ਨਾਗਰਿਕ ਨੂੰ ਕਾਬੂ ਕਰਕੇ 44 ਲੱਖ ਰੁਪਏ ਦੇ ਮੁੱਲ ਦੀ ਵਿਦੇਸ਼ੀ ਕਰੰਸੀ ਬਰਾਮਦ ਕੀਤੀ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਨੂੰ ਪੁੱਛ-ਪੜਤਾਲ ਮਗਰੋਂ ਨਿਆਂਇਕ ਹਿਰਾਸਤ ਦੌਰਾਨ ਜੇਲ੍ਹ ਭੇਜ ਦਿੱਤਾ ਹੈ।
ਹਾਸਲ ਜਾਣਕਾਰੀ ਮੁਤਾਬਕ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਦੀ ਜ਼ੋਨਲ ਯੂਨਿਟ ਨੇ ਹਾਲ ਹੀ ਵਿੱਚ ਪੰਜਾਬ ਦੇ ਹਵਾਈ ਅੱਡਿਆਂ ਰਾਹੀਂ ਭਾਰਤ ਤੋਂ ਵਿਦੇਸ਼ੀ ਮੁਦਰਾ ਦੀ ਤਸਕਰੀ ਕਰਨ ਦੀਆਂ ਦੋ ਵਾਰ-ਵਾਰ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ। ਦੋ ਅਪਰੇਸ਼ਨਾਂ ਵਿੱਚ 1.52 ਕਰੋੜ ਰੁਪਏ ਜ਼ਬਤ ਕੀਤੇ ਗਏ ਹਨ ਤੇ ਡੀਆਰਆਈ ਵੱਲੋਂ ਦੋ ਗ੍ਰਿਫ਼ਤਾਰੀਆਂ ਵੀ ਕੀਤੀਆਂ ਗਈਆਂ ਹਨ।
ਡੀਆਰਆਈ ਦੀਆਂ ਕਾਰਵਾਈਆਂ ਨਾਲ ਜੁੜੇ ਇੱਕ ਸੂਤਰ ਨੇ ਕਿਹਾ, "ਵਧੀਕ ਡਾਇਰੈਕਟਰ ਜਨਰਲ (ਏਡੀਜੀ) ਨਿਤਿਨ ਸੈਣੀ ਦੇ ਨਿਰਦੇਸ਼ਾਂ 'ਤੇ, ਡੀਆਰਆਈ ਦੀ ਖੇਤਰੀ ਇਕਾਈ ਨੇ 12 ਨਵੰਬਰ ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਵੱਡੇ ਪੱਧਰ 'ਤੇ ਕਾਰਵਾਈ ਕੀਤੀ। ਕਾਰਵਾਈ ਕਰਦਿਆਂ ਦੁਬਈ ਜਾਣ ਵਾਲੇ ਦੋ ਵਿਅਕਤੀਆਂ ਨੂੰ ਹਵਾਈ ਅੱਡੇ ਦੇ ਅੰਦਰੋਂ ਗ੍ਰਿਫ਼ਤਾਰ ਕੀਤਾ ਗਿਆ ਜਿਨ੍ਹਾਂ ਕੋਲੋਂ 1.5 ਕਰੋੜ ਦੀ ਵਿਦੇਸ਼ੀ ਕਰੰਸੀ ਬਰਾਮਦ ਹੋਈ। ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :