ਪੜਚੋਲ ਕਰੋ

Amritsar News: ਭਾਰਤ ਸਰਕਾਰ ਨਵੇਂ ਕਾਨੂੰਨ ਕੇਵਲ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਲਈ ਨਾ ਵਰਤੇ, ਸਿੱਖ ਆਗੂ ‘ਤੇ ਹੋਏ ਦੇਸ਼ਧ੍ਰੋਹ ਦੇ ਪਰਚੇ ਤੋਂ ਬਾਅਦ ਬੋਲੇ SGPC ਪ੍ਰਧਾਨ

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਨਵੇਂ ਕਾਨੂੰਨ ਕੇਵਲ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਲਈ ਨਾ ਵਰਤੇ ਸਗੋਂ ਸਿੱਖਾਂ ਵਿਰੁੱਧ ਉੱਠ ਰਹੀਆਂ ਅਵਾਜ਼ਾਂ ਅਤੇ ਸੋਸ਼ਲ ਮੀਡੀਆ ਉੱਤੇ ਕੀਤੇ ਜਾਂਦੇ ਸਿੱਖ ਵਿਰੋਧੀ ਨਫ਼ਰਤੀ ਪ੍ਰਚਾਰ 'ਤੇ ਵੀ ਲਾਗੂ ਕਰੇ।

Amritsar News: ਰਾਜਸਥਾਨ ਦੇ ਸਿੱਖ ਆਗੂ ਅਤੇ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਸਰਗਰਮ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਨੂੰ ਨਵੇਂ ਕਾਨੂੰਨਾਂ ਤਹਿਤ ਨਿਸ਼ਾਨੇ 'ਤੇ ਲੈ ਕੇ ਉਨ੍ਹਾਂ ਵਿਰੁੱਧ ਦੇਸ਼ ਧ੍ਰੋਹ ਦਾ ਪਰਚਾ ਦਰਜ ਕਰਨਾ ਦੇਸ਼ ਅੰਦਰ ਸਿੱਖਾਂ ਵਿਰੁੱਧ ਚੱਲੀਆਂ ਜਾ ਰਹੀਆਂ ਸਰਕਾਰੀ ਚਾਲਾਂ ਦੀ ਤਸਵੀਰ ਹੈ, ਜਿਸ ਦੀ ਸ਼੍ਰੋਮਣੀ ਕਮੇਟੀ ਕਰੜੀ ਨਿੰਦਾ ਕਰਦੀ ਹੈ।

ਇਨ੍ਹਾ ਸ਼ਬਦਾਂ ਦਾ ਪ੍ਰਗਟਾਇਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਹਰ ਲੋੜੀਂਦੀ ਮਦਦ ਲਈ ਵਚਨਬੱਧ ਹੈ। ਉਨ੍ਹਾ ਕਿਹਾ ਕਿ ਭਾਰਤ ਬਹੁ-ਕੌਮੀ, ਬਹੁ-ਧਰਮੀ ਅਤੇ ਬਹੁ-ਸਭਿਅਕ ਦੇਸ਼ ਹੈ ਅਤੇ ਇੱਥੇ ਕਾਨੂੰਨ ਵੀ ਸਭ ਲਈ ਇਕਸਾਰ ਹੋਣੇ ਚਾਹੀਦੇ ਹਨ।

ਘੱਟਗਿਣਤੀਆਂ ਅਤੇ ਖਾਸਕਰ ਸਿੱਖਾਂ ਨੂੰ ਦਬਾਉਣ ਦੀ ਸਰਕਾਰੀ ਪ੍ਰਵਿਰਤੀ ਦੇਸ਼ ਹਿਤ ਵਿੱਚ ਨਹੀਂ ਹੈ। ਉਨ੍ਹਾ ਕਿਹਾ ਕਿ ਜੇਕਰ ਬੋਲਣ ਦੀ ਅਜ਼ਾਦੀ ਲਈ ਮਾਪਦੰਡ ਵੱਖੋ-ਵੱਖਰੇ ਰੱਖਣੇ ਹਨ ਤਾਂ ਇਹ ਸਭ ਨੂੰ ਸੰਵਿਧਾਨਿਕ ਤੌਰ 'ਤੇ ਮਿਲੇ ਹੱਕ-ਹਕੂਕ ਕੇਵਲ ਇੱਕ ਕਾਗਜ਼ੀ ਪੁਲੰਦਾ ਹੀ ਕਹੇ ਜਾ ਸਕਦੇ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਨਵੇਂ ਕਾਨੂੰਨ ਕੇਵਲ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਲਈ ਨਾ ਵਰਤੇ ਸਗੋਂ ਸਿੱਖਾਂ ਵਿਰੁੱਧ ਉੱਠ ਰਹੀਆਂ ਅਵਾਜ਼ਾਂ ਅਤੇ ਸੋਸ਼ਲ ਮੀਡੀਆ ਉੱਤੇ ਕੀਤੇ ਜਾਂਦੇ ਸਿੱਖ ਵਿਰੋਧੀ ਨਫ਼ਰਤੀ ਪ੍ਰਚਾਰ 'ਤੇ ਵੀ ਲਾਗੂ ਕਰੇ।

ਇਸ ਦੇ ਨਾਲ ਹੀ ਉਨ੍ਹਾ ਕਿਹਾ ਕਿ ਸਿੱਖਾਂ ਵਿਰੁੱਧ ਮਿੱਥ ਕੇ ਕੀਤੇ ਜਾਂਦੇ ਵਿਧੀਵਤ ਨਫ਼ਰਤੀ ਪ੍ਰਚਾਰ ਦੀ ਨਿਸ਼ਾਨਦੇਹੀ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਕਈ ਸੋਸ਼ਲ ਮੀਡੀਆ ਖਾਤਿਆਂ ਦੀ ਜਾਣਕਾਰੀ ਪੁਲਿਸ ਪ੍ਰਸ਼ਾਸਨ ਨੂੰ ਲਿਖਤੀ ਭੇਜੀ ਜਾਣ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਹੁੰਦੀ, ਪਰੰਤੂ ਸਿੱਖਾਂ ਵਿਰੁੱਧ ਇੱਕ ਆਮ ਸ਼ਿਕਾਇਤ 'ਤੇ ਵੀ ਗੰਭੀਰ ਧਾਰਾਵਾਂ ਦਰਜ ਕਰ ਦਿੱਤੀਆਂ ਜਾਂਦੀਆਂ ਹਨ। ਇਹ ਦੇਸ਼ ਅੰਦਰ ਸਭ ਧਰਮਾਂ, ਵਰਗਾਂ ਲਈ ਇਕਸਾਰ ਸੁਣਵਾਈ ਵਾਲਾ ਮਾਪਦੰਡ ਨਹੀਂ ਹੈ।

ਉਨ੍ਹਾ ਕਿਹਾ ਕਿ ਅਸੀਂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਦੇ ਨਾਲ ਹਾਂ ਅਤੇ ਕਾਨੂੰਨੀ ਲੜਾਈ ਵਿੱਚ ਸਹਿਯੋਗੀ ਰਹਾਂਗੇ।  ਉਨ੍ਹਾ ਰਾਜਸਥਾਨ ਦੀ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਭਾਈ ਤੇਜਿੰਦਰਪਾਲ ਸਿੰਘ ਖ਼ਿਲਾਫ਼ ਦਰਜ ਕੀਤੇ ਗਏ ਪਰਚੇ ਨੂੰ ਤੁਰੰਤ ਰੱਦ ਕਰਨ ਲਈ ਵੀ ਆਖਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024

Embed widget