Crime News: ਪੰਜਾਬ ਵਿੱਚ ਖੇਡਾਂ ਅਤੇ ਅਪਰਾਧ ਦੇ ਖ਼ਤਰਨਾਕ ਗਠਜੋੜ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਨਿੱਜੀ ਡਾਕਟਰ ਤੋਂ 30 ਲੱਖ ਰੁਪਏ ਦੀ ਫਿਰੌਤੀ ਮੰਗਣ ਤੇ ਉਸਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਦੇ ਦੋਸ਼ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਮਾਮਲੇ ਵਿੱਚ ਮੁਲਜ਼ਮਾਂ ਦੇ ਪੰਜ ਸਾਥੀ ਅਜੇ ਵੀ ਫਰਾਰ ਹਨ, ਜਿਨ੍ਹਾਂ ਵਿੱਚੋਂ ਤਿੰਨ ਹੋਰ ਵੀ ਕਬੱਡੀ ਖਿਡਾਰੀ ਦੱਸੇ ਜਾ ਰਹੇ ਹਨ। ਇਹ ਮਾਮਲਾ ਲੋਪੋਕੇ ਥਾਣਾ ਖੇਤਰ ਦੇ ਪਿੰਡ ਭੀਲੋਵਾਲ ਦਾ ਹੈ। ਪੁਲਿਸ ਅਨੁਸਾਰ ਪ੍ਰਾਈਵੇਟ ਡਾਕਟਰ ਯੁਵਰਾਜ ਨੰਦਾ ਨੂੰ ਫ਼ੋਨ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ ਅਤੇ 30 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ।

ਜਦੋਂ ਡਾਕਟਰ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ 4 ਜੂਨ ਨੂੰ ਮੁਲਜ਼ਮ ਉਨ੍ਹਾਂ ਦੇ ਘਰ ਦੇ ਬਾਹਰ ਪਹੁੰਚ ਗਿਆ ਤੇ ਗੋਲੀਬਾਰੀ ਕਰ ਦਿੱਤੀ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਹੈ।

ਜਾਂਚ ਦੌਰਾਨ ਪੁਲਿਸ ਨੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸੋਹਲ ਦੇ ਵਸਨੀਕ ਗੁਰਲਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਡੀਐਸਪੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਤੋਂ 30 ਬੋਰ ਦਾ ਇੱਕ ਗ਼ੈਰ-ਕਾਨੂੰਨੀ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ, ਜਿਸਦੀ ਵਰਤੋਂ ਗੋਲੀਬਾਰੀ ਵਿੱਚ ਕੀਤੀ ਗਈ ਸੀ।

ਡੀਐਸਪੀ ਨੇ ਦੱਸਿਆ ਕਿ ਗੁਰਲਾਲ ਸਿੰਘ ਇੱਕ ਅੰਤਰਰਾਸ਼ਟਰੀ ਪੱਧਰ ਦਾ ਕਬੱਡੀ ਖਿਡਾਰੀ ਹੈ ਤੇ ਉਸ ਦੇ ਕਿਸੇ ਅਪਰਾਧੀ ਗਿਰੋਹ ਨਾਲ ਸਬੰਧ ਹੋਣ ਦਾ ਸ਼ੱਕ ਹੈ। ਪੁਲਿਸ ਵੱਲੋਂ ਜਿਨ੍ਹਾਂ ਪੰਜ ਹੋਰ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ, ਉਨ੍ਹਾਂ ਵਿੱਚੋਂ ਤਿੰਨ ਕਬੱਡੀ ਖਿਡਾਰੀ ਵੀ ਦੱਸੇ ਜਾ ਰਹੇ ਹਨ। ਫ਼ਰਾਰ ਹੋਏ ਮੁਲਜ਼ਮਾਂ ਦੀ ਪਛਾਣ ਗੁਪਤ ਰੱਖੀ ਗਈ ਹੈ ਤਾਂ ਜੋ ਉਨ੍ਹਾਂ ਦੀ ਗ੍ਰਿਫ਼ਤਾਰੀ ਵਿੱਚ ਕੋਈ ਰੁਕਾਵਟ ਨਾ ਆਵੇ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।