(Source: ECI/ABP News/ABP Majha)
Amritsar News: ਆਰਐਸਐਸ ਤੇ ਵਿਸ਼ਵ ਹਿੰਦੂ ਪ੍ਰੀਸ਼ਦ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਰਾਮ ਮੰਦਰ ਆਉਣ ਦਾ ਸੱਦਾ ਪੱਤਰ
Amritsar News: ਆਰਐਸਐਸ ਤੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਨੁਮਾਇੰਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਯੁੱਧਿਆ ਦੇ ਰਾਮ ਮੰਦਰ ਪਹੁੰਚਣ ਦਾ ਸੱਦਾ ਦੇਣ ਲਈ ਆਏ।
Amritsar News: ਆਰਐਸਐਸ ਤੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਨੁਮਾਇੰਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਯੁੱਧਿਆ ਦੇ ਰਾਮ ਮੰਦਰ ਪਹੁੰਚਣ ਦਾ ਸੱਦਾ ਦੇਣ ਲਈ ਆਏ। ਉਨ੍ਹਾਂ ਨੇ ਰਾਮ ਮੰਦਿਰ ਵਿੱਚ ਸ੍ਰੀ ਰਾਮ ਜੀ ਦੀ ਪ੍ਰਾਣ ਪ੍ਰਤਿੱਸ਼ਠਾ ਲਈ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਸੱਦਾ ਪੱਤਰ ਸੌਂਪਿਆ ਹੈ।
ਇਸ ਮੌਕੇ ਆਰਐਸਐਸ ਦੇ ਨੁਮਾਇੰਦੇ ਨੇ ਦੱਸਿਆ ਕਿ 22 ਜਨਵਰੀ ਨੂੰ ਅਯੁੱਧਿਆ ਵਿੱਚ ਰਾਮ ਮੰਦਰ ਸ਼੍ਰੀ ਰਾਮ ਲੱਲਾ ਜੀ ਦੇ ਪ੍ਰਾਣ ਪ੍ਰਤਿਸ਼ਠਾ ਲਈ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਸੱਦਾ ਦੇਣ ਲਈ ਆਏ ਹਨ। ਉਨ੍ਹਾਂ ਨੇ ਕਿਹਾ ਕਿ ਹਾਲਾਂਕਿ ਅਸੀਂ ਪਹਿਲਾਂ ਵੀ ਇਹ ਸੱਦਾ ਪੱਤਰ ਚਿੱਠੀ ਤੇ ਮੋਬਾਈਲ ਫੋਨ ਰਾਹੀਂ ਜਥੇਦਾਰ ਸਾਹਿਬ ਨੂੰ ਭੇਜ ਚੁੱਕੇ ਹਾਂ ਪਰ ਅੱਜ ਅਸੀਂ ਉਨ੍ਹਾਂ ਨੂੰ ਸੱਦਾ ਦੇਣ ਲਈ ਖੁਦ ਇਕੱਠੇ ਹੋ ਕੇ ਆਏ ਹਾਂ।
ਉਨ੍ਹਾਂ ਨੇ ਕਿਹਾ ਕਿ ਸਾਰੀਆਂ ਧਾਰਮਿਕ ਸ਼ਖਸੀਅਤਾਂ ਨੂੰ ਰਾਮ ਮੰਦਰ ਸ਼੍ਰੀ ਰਾਮ ਲੱਲਾ ਜੀ ਦੇ ਪ੍ਰਾਣ ਪ੍ਰਤਿਸ਼ਠਾ ਲਈ ਸੱਦਾ ਦਿੱਤਾ ਜਾ ਰਿਹਾ ਹੈ। ਅਸੀਂ ਉਮੀਦ ਕਰਦੇ ਹਾਂ ਕਿ ਜਥੇਦਾਰ ਸਾਹਿਬ ਅਯੁੱਧਿਆ ਵਿੱਚ ਹੋਣ ਵਾਲੇ ਸੰਮੇਲਨ ਵਿੱਚ ਜ਼ਰੂਰ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ: Nagar kirtan: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਵਿਸ਼ਾਲ ਨਗਰ ਕੀਰਤਨ