ਪੜਚੋਲ ਕਰੋ

ਅੰਮ੍ਰਿਤਸਰ ‘ਚ ਡੱਲੇਵਾਲ ਦੀ ਮਹਾਂਪੰਚਾਇਤ, 25 ਤਰੀਕ ਨੂੰ ਲੈਕੇ ਕੀਤਾ ਵੱਡਾ ਐਲਾਨ

Amritsar News: ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸੁਹੀਆ ਕਲਾਂ ਵਿੱਚ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਕਿਸਾਨ ਮਹਾਂਪੰਚਾਇਤ ਦਾ ਆਯੋਜਨ ਕੀਤਾ ਗਿਆ।

Amritsar News: ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸੁਹੀਆ ਕਲਾਂ ਵਿੱਚ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਕਿਸਾਨ ਮਹਾਂਪੰਚਾਇਤ ਦਾ ਆਯੋਜਨ ਕੀਤਾ ਗਿਆ। ਪਿੰਡ ਦੀ ਦਾਣਾ ਮੰਡੀ ਵਿੱਚ ਹੋਈ ਇਸ ਮਹਾਂਪੰਚਾਇਤ ਵਿੱਚ ਹਜ਼ਾਰਾਂ ਕਿਸਾਨਾਂ ਨੇ ਹਿੱਸਾ ਲਿਆ ਅਤੇ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਆਪਣੇ ਸੰਬੋਧਨ ਵਿੱਚ ਡੱਲੇਵਾਲ ਨੇ ਕਿਹਾ ਕਿ ਸਾਲ 2000 ਤੋਂ 2017 ਤੱਕ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (MSP) ਦਾ ਪੂਰਾ ਰੇਟ ਨਾ ਮਿਲਣ ਕਾਰਨ ਲਗਭਗ 45 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਜਦੋਂ ਕਿ ਕਿਸਾਨਾਂ ਸਿਰ ਸਿਰਫ਼ 16 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਉਨ੍ਹਾਂ ਸਵਾਲ ਚੁੱਕਿਆ ਕਿ ਜਦੋਂ ਕਿਸਾਨਾਂ ਦੀ ਲੁੱਟ ਕਰਜ਼ੇ ਨਾਲੋਂ ਕਈ ਗੁਣਾ ਜ਼ਿਆਦਾ ਹੈ ਤਾਂ ਫਿਰ ਸਰਕਾਰ ਵੱਲੋਂ ਇਹ ਕਰਜ਼ਾ ਮੁਆਫ਼ ਕਿਉਂ ਨਹੀਂ ਕੀਤਾ ਜਾ ਸਕਦਾ।

ਡੱਲੇਵਾਲ ਨੇ ਕਿਹਾ ਕਿ ਐਮਐਸਪੀ ਗਰੰਟੀ ਨਾ ਮਿਲਣ ਕਰਕੇ ਹੁਣ ਤੱਕ 7 ਲੱਖ ਤੋਂ ਵੱਧ ਕਿਸਾਨ ਖੁਦਕੁਸ਼ੀ ਕਰ ਚੁੱਕੇ ਹਨ। ਇਸੇ ਲਈ ਕਿਸਾਨਾਂ ਦੀਆਂ ਮੁੱਖ ਮੰਗਾਂ ਐਮਐਸਪੀ ਗਰੰਟੀ ਕਾਨੂੰਨ, ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨਾ ਅਤੇ ਪੂਰੀ ਤਰ੍ਹਾਂ ਕਰਜ਼ਾ ਮੁਆਫ਼ੀ ਹਨ।

ਉਨ੍ਹਾਂ ਨੇ ਕਿਹਾ ਕਿ ਜਿਵੇਂ-ਜਿਵੇਂ 2027 ਦੀਆਂ ਚੋਣਾਂ ਨੇੜੇ ਆਉਣਗੀਆਂ, ਪਾਰਟੀਆਂ ਵੱਡੇ-ਵੱਡੇ ਦਾਅਵੇ ਕਰਨਗੀਆਂ, ਪਰ ਕਿਸਾਨਾਂ ਨੂੰ ਹੁਣ ਝੂਠੇ ਵਾਅਦਿਆਂ ਨਾਲ ਭਰਮਾਇਆ ਨਹੀਂ ਜਾ ਸਕਦਾ। ਉਨ੍ਹਾਂ ਦੁਹਰਾਇਆ ਕਿ ਇਹ ਅੰਦੋਲਨ ਗੈਰ-ਰਾਜਨੀਤਿਕ ਹੈ ਅਤੇ ਇਸ ਵਿੱਚ ਸਿਰਫ਼ ਉਹੀ ਸੰਗਠਨ ਹਿੱਸਾ ਲੈਣਗੇ ਜੋ ਐਮਐਸਪੀ ਕਾਨੂੰਨ, ਕਰਜ਼ਾ ਮੁਆਫੀ ਅਤੇ ਭੂਮੀ ਐਕਟ 2013 ਦੇ ਹੱਕ ਵਿੱਚ ਹਨ।

ਕਿਸਾਨ ਆਗੂ ਡੱਲੇਵਾਲ ਨੇ ਐਲਾਨ ਕੀਤਾ ਕਿ 25 ਅਗਸਤ ਨੂੰ ਦਿੱਲੀ ਵਿੱਚ ਕਿਸਾਨ ਮਹਾਂ ਰੈਲੀ ਕੀਤੀ ਜਾਵੇਗੀ। ਜਿਸ ਵਿੱਚ ਦੇਸ਼ ਭਰ ਦੇ ਕਿਸਾਨ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਇਹ ਲੜਾਈ ਸਿਰਫ਼ ਪੰਜਾਬ ਦੀ ਨਹੀਂ ਸਗੋਂ ਪੂਰੇ ਦੇਸ਼ ਦੇ ਕਿਸਾਨਾਂ ਦੀ ਹੈ ਅਤੇ ਹੁਣ ਇਹ ਆਵਾਜ਼ ਦਿੱਲੀ ਦੇ ਦਰਵਾਜ਼ਿਆਂ ਤੱਕ ਪਹੁੰਚੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਟਾਪ ਹੈਡਲਾਈਨ

ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
 Commonwealth Games 2026 :  ਵੇਟਲਿਫਟਰ ਲਵਪ੍ਰੀਤ ਸਿੰਘ ਨੇ 110+ ਕਿਲੋਗ੍ਰਾਮ ਭਾਰ ਵਰਗ 'ਚ ਜਿੱਤਿਆ ਚਾਂਦੀ ਦਾ ਤਗ਼ਮਾ
 Commonwealth Games 2026 :  ਵੇਟਲਿਫਟਰ ਲਵਪ੍ਰੀਤ ਸਿੰਘ ਨੇ 110+ ਕਿਲੋਗ੍ਰਾਮ ਭਾਰ ਵਰਗ 'ਚ ਜਿੱਤਿਆ ਚਾਂਦੀ ਦਾ ਤਗ਼ਮਾ
Punjab  'ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ, ASI ਕਤਲ ਕਾਂਡ ਨਾਲ ਵੀ ਜੁੜੇ ਤਾਰ
Punjab  'ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ, ASI ਕਤਲ ਕਾਂਡ ਨਾਲ ਵੀ ਜੁੜੇ ਤਾਰ
ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Embed widget